ਖੰਨਾ ਪੁਲਿਸ ਵਲੋਂ ਐੱਸ. ਐੱਸ. ਪੀ. ਆਹਲੂਵਾਲੀਆ ਦੀ ਅਗਵਾਈ ਵਿਚ ਫਲੈਗ ਮਾਰਚ, ਸੁਰੱਖਿਆ ਪ੍ਰਬੰਧ ਸਖ਼ਤ
ਖੰਨਾ, 30 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਖੰਨਾ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਖੰਨਾ ਦੇ ਐੱਸ.
ਖੰਨਾ, 30 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਖੰਨਾ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਖੰਨਾ ਦੇ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਵਲੋਂ ਕੀਤੀ ਗਈ। ਪੁਲਿਸ ਦਾ ਮਕਸਦ ਲੋਕਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਡਰ ਜਾਂ ਸਹਿਮ ਦਾ ਮਾਹੌਲ ਪੈਦਾ ਹੋਣ ਤੋਂ ਰੋਕਣਾ ਅਤੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣਾ ਹੈ। ਇਸ ਮੌਕੇ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਨਾਜਾਇਜ਼ ਕਬਜ਼ੇ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਐਮਰਜੈਂਸੀ ਵਾਹਨਾਂ ਨੂੰ ਲੰਘਣ ਵਿਚ ਵੀ ਮੁਸ਼ਕਲ ਆਉਂਦੀ ਹੈ। ਇਸ ਲਈ ਸਾਰੇ ਦੁਕਾਨਦਾਰਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ। ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਾਉਣ ਲਈ ਬਾਜ਼ਾਰ ਵਿਚ ਖ਼ਰੀਦਦਾਰੀ ਕਰਨ ਆਈਆਂ ਔਰਤਾਂ ਤੇ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਕੁੱਝ ਵਾਹਨਾਂ ਦੀਆਂ ਨੰਬਰ ਪਲੇਟਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਕਾਨੂੰਨ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ। ਐੱਸ. ਐੱਸ. ਪੀ. ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਖੰਨਾ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਵਿਚ ਰਾਤ ਸਮੇਂ ਨਾਈਟ ਪੈਟਰੋਲਿੰਗ ਤੇਜ਼ ਕਰ ਦਿੱਤੀ ਗਈ ਹੈ, ਜਦਕਿ ਸ਼ਾਮ ਵੇਲੇ ਵੱਖ-ਵੱਖ ਇਲਾਕਿਆਂ ਵਿਚ ਫੁੱਟ ਪੈਟਰੋਲਿੰਗ ਕਰ ਕੇ ਏਰੀਆ ਡੋਮੀਨੇਸ਼ਨ ਵੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ ਅਤੇ ਲੋਕ ਬਿਨਾਂ ਕਿਸੇ ਡਰ ਦੇ ਆਪਣੇ ਤਿਉਹਾਰ ਮਨਾ ਸਕਣ। ਐੱਸ. ਐੱਸ. ਪੀ. ਨੇ ਲੋਕਾਂ ਨੂੰ ਆਉਣ ਵਾਲੇ ਤਿਉਹਾਰਾਂ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਭਰੋਸਾ ਦਿੱਤਾ ਕਿ ਖੰਨਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਤਿਉਹਾਰਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।