31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਖੰਨਾ ਵਿਚ ਟੋਭੇ ਵਿਚੋਂ 20 ਸਾਲਾ ਨੌਜਵਾਨ ਦੀ ਲਾਸ਼ ਮਿਲੀ, ਇਲਾਕੇ ਵਿਚ ਫੈਲੀ ਦਹਿਸ਼ਤ

ਖੰਨਾ , 31 ਅਕਤੂਬਰ ( ਹਰਜਿੰਦਰ ਸਿੰਘ ਲਾਲ )- ਖੰਨਾ ਦੀ ਮੀਟ ਮਾਰਕੀਟ ਨੇੜੇ ਸੰਘਾੜੇ ਵਾਲੇ ਟੋਭੇ ਵਿਚੋਂ ਇੱਕ 20 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ । ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ।

Ad Position 21
No active advertisement
ਅਜੀਤ ਡੈਸਕ 01-11-2026

ਖੰਨਾ , 31 ਅਕਤੂਬਰ ( ਹਰਜਿੰਦਰ ਸਿੰਘ ਲਾਲ )- ਖੰਨਾ ਦੀ ਮੀਟ ਮਾਰਕੀਟ ਨੇੜੇ ਸੰਘਾੜੇ ਵਾਲੇ ਟੋਭੇ ਵਿਚੋਂ ਇੱਕ 20 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ । ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ । ਇਸ ਤੋਂ ਬਾਅਦ ਐੱਸ . ਐੈੱਚ . ਓ . ਸਿਟੀ -2 ਤਰਵਿੰਦਰ ਬੇਦੀ ਪੁਲਿਸ ਪਾਰਟੀ ਸਮੇਤ ਮੌਕੇ ’ ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ । ਬਾਅਦ ਵਿਚ ਐੱਸ . ਪੀ . ਹੈੱਡਕੁਆਟਰ ਹਰਪਿੰਦਰ ਕੌਰ ਗਿੱਲ ਵੀ ਮੌਕੇ ’ ਤੇ ਪਹੁੰਚੇ । ਮ੍ਰਿਤਕ ਦੀ ਪਛਾਣ ਸਚਿਨ ਕੁਮਾਰ ਵਜੋਂ ਹੋਈ ਹੈ । ਉਸ ਦੇ ਪਿਤਾ ਅੰਮ੍ਰਿਤ ਪਾਸਵਾਨ ਨੇ ਦੱਸਿਆ ਕਿ ਉਨ੍ਹਾਂ ਦਾ 20 ਸਾਲਾ ਪੁੱਤਰ ਗੋਬਿੰਦਗੜ੍ਹ ਦੀ ਇੱਕ ਫ਼ੈਕਟਰੀ ਵਿਚ ਵੈਲਡਰ ਦਾ ਕੰਮ ਕਰਦਾ ਸੀ । ਬੀਤੀ ਸ਼ਾਮ ਕਰੀਬ 7 ਵਜੇ ਉਹ ਬੁੱਕ ਮਾਰਕੀਟ ਵਿਚ ਆਪਣੀ ਕਿਸ਼ਤ ਭਰਨ ਲਈ ਗਿਆ ਸੀ । ਉਸ ਦੇ ਨਾਲ ਇੱਕ ਹੋਰ ਨੌਜਵਾਨ ਵੀ ਸੀ । ਪਿਤਾ ਮੁਤਾਬਿਕ ਕਿਸ਼ਤ ਭਰਨ ਤੋਂ ਬਾਅਦ ਸਚਿਨ ਘਰ ਵਾਪਸ ਨਹੀਂ ਆਇਆ । ਪਰਿਵਾਰ ਨੇ ਸਾਰੀ ਰਾਤ ਉਸ ਦੀ ਭਾਲ ਕੀਤੀ , ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ । ਉਨ੍ਹਾਂ ਦੱਸਿਆ ਕਿ ਸਚਿਨ ਕੋਲ ਮੋਬਾਈਲ ਫ਼ੋਨ ਵੀ ਨਹੀਂ ਸੀ ਅਤੇ ਪਰਿਵਾਰ ਨੂੰ ਉਸ ਦੇ ਨਾਲ ਗਏ ਨੌਜਵਾਨ ’ ਤੇ ਸ਼ੱਕ ਹੈ । ਪਿਤਾ ਨੇ ਇਹ ਵੀ ਕਿਹਾ ਕਿ ਸਚਿਨ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਸੀ ।

ਪੰਜਾਬ ਵਿਚ ਅਮਨ-ਕਾਨੂੰਨ ਦੀ ਹਾਲਤ ਵਿਗੜ ਚੁੱਕੀ ਹੈ, ‘ਆਪ’ ਸਰਕਾਰ ਜ਼ਿੰਮੇਵਾਰ-ਕੋਟਲੀ
ਮੌਕੇ ’ਤੇ ਪਹੁੰਚੇ ਕਾਂਗਰਸ ਦੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਖੰਨਾ ਵਿਚ ਇੱਕ ਨੌਜਵਾਨ ਦੀ ਲਾਸ਼ ਮਿਲਣਾ ਬੇਹੱਦ ਚਿੰਤਾਜਨਕ ਹੈ। ਅਜਿਹੀਆਂ ਘਟਨਾਵਾਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਹਰ ਮੋਰਚੇ ’ਤੇ ਫ਼ੇਲ੍ਹ ਸਾਬਤ ਹੋਈ ਹੈ।

ਲਾਸ਼ ’ਤੇ ਕੋਈ ਸੱਟ ਨਹੀਂ ਦਿਸਦੀ, ਮੌਤ ਦਾ ਕਾਰਨ ਪੋਸਟ ਮਾਰਟਮ ਤੋਂ ਬਾਅਦ ਪਤਾ ਲੱਗੇਗਾ-ਐੱਸ. ਪੀ. ਗਿੱਲ
ਇਸ ਮਾਮਲੇ ਸਬੰਧੀ ਮੌਕੇ ’ਤੇ ਪਹੁੰਚੀ ਐੱਸ. ਪੀ. ਹੈੱਡਕੁਆਟਰ ਹਰਪਿੰਦਰ ਕੌਰ ਗਿੱਲ ਨੇ ਦੱਸਿਆ ਕਿ ਕਰੀਬ ਅੱਧਾ ਘੰਟਾ ਪਹਿਲਾਂ ਥਾਣਾ ਸਿਟੀ-2 ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖਟੀਕਾਂ ਚੌਂਕ ਨੇੜੇ ਇੱਕ ਨੌਜਵਾਨ ਦੀ ਲਾਸ਼ ਲਾਵਾਰਸ ਹਾਲਤ ਵਿਚ ਪਈ ਹੈ। ਸੂਚਨਾ ਮਿਲਦਿਆਂ ਹੀ ਐੈੱਸ. ਐੈੱਚ. ਓ. ਸਿਟੀ-2 ਤਰਵਿੰਦਰ ਬੇਦੀ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐੈੱਸ. ਪੀ. ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਮੌਤ ਦੇ ਕਾਰਨਾਂ ਬਾਰੇ ਕੁੱਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।

 

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰੇਗੀ-ਲਹਿਰਾ ਅਗਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ
Ad Position 24