ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੀ ਰਾਜ ਪੱਧਰੀ ਵੇਟਲਿਫਟਿੰਗ ਪ੍ਰਤੀਯੋਗਤਾ ਵਿਚ ਡੀ. ਪੀ. ਈ. ਪਰਮਿੰਦਰ ਸਿੰਘ ਨੇ ਜਿੱਤਿਆ ਤਗਮਾ
ਦੋਰਾਹਾ, 31 ਅਕਤੂਬਰ (ਪੱਤਰ ਪ੍ਰੇਰਕ)-ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੀ ਰਾਜ ਪੱਧਰੀ ਵੇਟਲਿਫਟਿੰਗ ਪ੍ਰਤੀਯੋਗਤਾ-2026 ਜੋ ਕਿ ਸੰਗਰੂਰ ਵਿਖੇ ਕਰਵਾਈ ਗਈ, ਵਿਚ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਦੇ ਡੀ. ਪੀ.
ਦੋਰਾਹਾ, 31 ਅਕਤੂਬਰ (ਪੱਤਰ ਪ੍ਰੇਰਕ)-ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੀ ਰਾਜ ਪੱਧਰੀ ਵੇਟਲਿਫਟਿੰਗ ਪ੍ਰਤੀਯੋਗਤਾ-2026 ਜੋ ਕਿ ਸੰਗਰੂਰ ਵਿਖੇ ਕਰਵਾਈ ਗਈ, ਵਿਚ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਦੇ ਡੀ. ਪੀ. ਈ. ਪਰਮਿੰਦਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 31 ਤੋਂ 40 ਸਾਲ ਉਮਰ ਵਰਗ ਦੇ 70 ਕਿੱਲੋਗਰਾਮ ਭਾਰ ਵਰਗ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸ਼ਰਮਾ, ਵਾਈਸ ਪ੍ਰਿੰਸੀਪਲ ਨੀਰਜ ਸ਼ਰਮਾ ਅਤੇ ਸਕੂਲ ਮੈਨੇਜਮੈਂਟ ਦੇ ਮੈਂਬਰਾਂ ਸੁਮਨ ਸ਼ਰਮਾ, ਰਜਤ ਸ਼ਰਮਾ, ਸ਼ੁਭਮ ਸ਼ਰਮਾ ਅਤੇ ਗੁਨੀਤਾ ਨੰਦਾ ਨੇ ਡੀ. ਪੀ. ਈ. ਪਰਮਿੰਦਰ ਸਿੰਘ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਪਰਮਿੰਦਰ ਸਿੰਘ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।