ਸੇਂਟ ਮਦਰ ਟੈਰੇਸਾ ਸਕੂਲ ਵਿਚ ਸ਼ਾਨਦਾਰ ਸਮਾਗਮ
ਖੰਨਾ, 31 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੈਰੇਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਖੰਨਾ ਵਿਖੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਇਨ-ਹਾਊਸ ਸਮਾਗਮ ਸਮਾਗਮ ਕਰਵਾਇਆ ਗਿਆ, ਜਿਸ ਦਾ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੀ ਰੋਜ਼ਾਨਾ ਰੁਟੀਨ ਤੋਂ ਹਟ ਕੇ ਮਨੋਰੰਜਨ, ਖੇਡਾਂ ਅਤੇ ਖ਼ੁਸ਼ੀ ਭਰੀਆਂ ਗਤੀਵਿਧੀਆਂ ਰਾਹੀਂ ਇੱਕ ਯਾਦਗਾਰ ਅਨੁਭਵ ਪ੍ਰਦਾਨ ਕਰਨਾ ਸੀ। ਸਵੇਰ ਤੋਂ ਹੀ ਸਕੂਲ ਦੇ ਵਿਹੜੇ ਵਿਚ ਬੱਚਿਆਂ ਦਾ ਉਤਸ਼ਾਹ ਦੇਖਣਯੋਗ ਸੀ।
ਸ
ਸੇਂਟ ਮਦਰ ਟੈਰੇਸਾ ਸਕੂਲ ਵਿਚ ਕਰਵਾਈ ‘ਇਨ-ਹਾਊਸ ਪਿਕਨਿਕ’ ਦੌਰਾਨ ਮਨੋਰੰਜਨ ਕਰਦੇ ਬੱਚਿਆਂ ਨਾਲ ਪ੍ਰਬੰਧਕ ਅਤੇ ਸਟਾਫ ਮੈਂਬਰ ਤਸਵੀਰ : ਸੋਨੀ ਗਿੱਲ
01-11-2026
ਖੰਨਾ, 31 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੈਰੇਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਖੰਨਾ ਵਿਖੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਇਨ-ਹਾਊਸ ਸਮਾਗਮ ਸਮਾਗਮ ਕਰਵਾਇਆ ਗਿਆ, ਜਿਸ ਦਾ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੀ ਰੋਜ਼ਾਨਾ ਰੁਟੀਨ ਤੋਂ ਹਟ ਕੇ ਮਨੋਰੰਜਨ, ਖੇਡਾਂ ਅਤੇ ਖ਼ੁਸ਼ੀ ਭਰੀਆਂ ਗਤੀਵਿਧੀਆਂ ਰਾਹੀਂ ਇੱਕ ਯਾਦਗਾਰ ਅਨੁਭਵ ਪ੍ਰਦਾਨ ਕਰਨਾ ਸੀ। ਸਵੇਰ ਤੋਂ ਹੀ ਸਕੂਲ ਦੇ ਵਿਹੜੇ ਵਿਚ ਬੱਚਿਆਂ ਦਾ ਉਤਸ਼ਾਹ ਦੇਖਣਯੋਗ ਸੀ। ਨੰਨ੍ਹੇ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖ਼ੁਸ਼ੀ ਅਤੇ ਉਤਸੁਕਤਾ ਸਾਫ਼ ਝਲਕ ਰਹੀ ਸੀ। ਇਸ ਮੌਕੇ ’ਤੇ ਬੱਚਿਆਂ ਦੇ ਮਨੋਰੰਜਨ ਲਈ ਕਈ ਰੋਮਾਂਚਕ ਅਤੇ ਆਕਰਸ਼ਕ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਸੀ। ਇਲੈਕਟ੍ਰਿਕ ਟਰੇਨ, ਕਮਾਂਡੋ ਨੈੱਟ, ਜੰਗਲ ਥੀਮ, ਬਾਊਂਸੀ ਜੰਪਿੰਗ ਰਾਈਡਜ਼, ਮੈਨੂਅਲ ਰਾਈਡ, ਗਲੋਬ, ਜ਼ੋਰ ਬਰੋਲ ਅਤੇ ਟਰੈਂਪੋਲਿਨ ਵਰਗੀਆਂ ਗਤੀਵਿਧੀਆਂ ਨੇ ਬੱਚਿਆਂ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਮਿਊਜ਼ਿਕ ਪਾਰਟੀ, ਮੂਵਿੰਗ ਜੋਕਰ ਅਤੇ ਮਿਕੀ ਮਾਊਸ ਵਰਗੇ ਮਨੋਰੰਜਕ ਆਕਰਸ਼ਣਾਂ ਨੇ ਬੱਚਿਆਂ ਦੀ ਖ਼ੁਸ਼ੀ ਨੂੰ ਹੋਰ ਵੀ ਵਧਾ ਦਿੱਤਾ। ਬੱਚਿਆਂ ਨੇ ਸੰਗੀਤ ਦੀਆਂ ਧੁਨਾਂ ’ਤੇ ਖੂਬ ਮਸਤੀ ਕੀਤੀ ਅਤੇ ਆਪਣੇ ਦੋਸਤਾਂ ਨਾਲ ਖੇਡਦੇ ਹੋਏ ਇਸ ਦਿਨ ਨੂੰ ਯਾਦਗਾਰ ਬਣਾਇਆ ਸੀ। ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਇਸ ਮੌਕੇ ਬੱਚਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਬਚਪਨ ਜ਼ਿੰਦਗੀ ਦਾ ਸਭ ਤੋਂ ਅਨਮੋਲ ਸਮਾਂ ਹੁੰਦਾ ਹੈ ਅਤੇ ਇਸ ਨੂੰ ਸਿੱਖਣ, ਖੇਡਣ ਅਤੇ ਨਵੀਆਂ-ਨਵੀਆਂ ਚੀਜ਼ਾਂ ਦਾ ਅਨੁਭਵ ਕਰਨ ਦੇ ਨਾਲ ਖ਼ੁਸ਼ੀ-ਖ਼ੁਸ਼ੀ ਬਿਤਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਮਨੋਰੰਜਨ ਵੀ ਜੀਵਨ ਵਿਚ ਬਹੁਤ ਜ਼ਰੂਰੀ ਹਨ। ਖੇਡਾਂ ਰਾਹੀਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣ ਵਿਕਸਿਤ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਹਮੇਸ਼ਾ ਜਿਗਿਆਸੂ ਰਹਿਣ, ਨਵੀਆਂ ਚੀਜ਼ਾਂ ਸਿੱਖਣ, ਆਪਣ ਦੋਸਤਾਂ ਨਾਲ ਮਿਲਜੁਲ ਕੇ ਰਹਿਣ ਅਤੇ ਹਰ ਗਤੀਵਿਧੀ ਵਿਚ ਪੂਰੇ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਅੰਜੂ ਭਾਟੀਆ ਨੇ ਬੱਚਿਆਂ ਦੇ ਉਤਸ਼ਾਹ ਅਤੇ ਖ਼ੁਸ਼ੀ ਨੂੰ ਦੇਖ ਕੇ ਆਪਣੀ ਪ੍ਰਸੰਨਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਕੇਵਲ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਵੱਲ ਵੀ ਬਰਾਬਰ ਧਿਆਨ ਦੇਣਾ ਹੈ। ਇਸ ਤਰ੍ਹਾਂ ਦੇ ਆਯੋਜਨ ਬੱਚਿਆਂ ਨੂੰ ਤਣਾਅ-ਮੁਕਤ ਮਾਹੌਲ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਵਿਚ ਨਵੀਂ ਊਰਜਾ ਤੇ ਉਤਸ਼ਾਹ ਦਾ ਸੰਚਾਰ ਕਰਦੇ ਹਨ।