31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੁਖਬੀਰ ਬਾਦਲ ਦਾ ਸਮਰਾਲਾ ਵਿਖੇ ਵਪਾਰੀ ਵਰਗ ਨਾਲ ਵਿਚਾਰ-ਵਟਾਂਦਰਾ, ਕਾਰੋਬਾਰ ਦੀਆਂ ਮੁਸ਼ਕਿਲਾਂ ਅਤੇ ਭਵਿੱਖ ਦੀਆਂ ਲੋੜਾਂ ਬਾਰੇ ਖੁੱਲ੍ਹੀ ਚਰਚਾ

ਸਮਰਾਲਾ, 31 ਅਕਤੂਬਰ (ਰਾਮ ਗੋਪਾਲ ਸੋਫ਼ਤ/ਕੁਲਵਿੰਦਰ ਸਿੰਘ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਪਿਛਲੇ 10 ਸਾਲਾਂ ਵਿਚ ਹਰ ਪੱਖ ਤੋਂ ਪੱਛੜ ਰਹੇ ਪੰਜਾਬ ਨੂੰ ਬਚਾਉਣ ਅਤੇ ਮੁੜ ਵਪਾਰ, ਉਦਯੋਗੀਕਰਨ ਅਤੇ ਅਮਨ ਕਾਨੂੰਨ ਨੂੰ ਬਹਾਲ ਕਰਨ ਲਈ ਇਸ ਵਾਰ ਅਕਾਲੀ ਦਲ ਦੀ ਸਰਕਾਰ ਬਣਾਉਣ। ਉਹ ਅੱਜ ‘ਵਿਜ਼ਨ ਸੁਖਬੀਰ ਦਾ, ਤੁਹਾਡੀ ਗੱਲ ਪੰਜਾਬ ਦਾ ਕੱਲ੍ਹ’ ਦੇ ਤਹਿਤ ਸਮਰਾਲਾ ਵਿਖੇ ਵਪਾਰੀਆਂ, ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਇੱਥੇ ਪਹੁੰਚੇ ਸਨ।

Ad Position 21
No active advertisement
ਅਜੀਤ ਡੈਸਕ 01-11-2026
ਸਮਰਾਲਾ, 31 ਅਕਤੂਬਰ (ਰਾਮ ਗੋਪਾਲ ਸੋਫ਼ਤ/ਕੁਲਵਿੰਦਰ ਸਿੰਘ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਪਿਛਲੇ 10 ਸਾਲਾਂ ਵਿਚ ਹਰ ਪੱਖ ਤੋਂ ਪੱਛੜ ਰਹੇ ਪੰਜਾਬ ਨੂੰ ਬਚਾਉਣ ਅਤੇ ਮੁੜ ਵਪਾਰ, ਉਦਯੋਗੀਕਰਨ ਅਤੇ ਅਮਨ ਕਾਨੂੰਨ ਨੂੰ ਬਹਾਲ ਕਰਨ ਲਈ ਇਸ ਵਾਰ ਅਕਾਲੀ ਦਲ ਦੀ ਸਰਕਾਰ ਬਣਾਉਣ। ਉਹ ਅੱਜ ‘ਵਿਜ਼ਨ ਸੁਖਬੀਰ ਦਾ, ਤੁਹਾਡੀ ਗੱਲ ਪੰਜਾਬ ਦਾ ਕੱਲ੍ਹ’ ਦੇ ਤਹਿਤ ਸਮਰਾਲਾ ਵਿਖੇ ਵਪਾਰੀਆਂ, ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਇੱਥੇ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਅਰੇ ਹੇਠ ਆਪ ਦੀ ਬਣੀ ਸਰਕਾਰ ਨਾ ਸਿਰਫ਼ ਹਰ ਪੱਖੋਂ ਅਸਫਲ ਸਾਬਤ ਹੋਈ ਹੈ, ਬਲਕਿ ਪੰਜਾਬ ਦੀ ਅਫ਼ਸਰਸ਼ਾਹੀ ਨੂੰ ਖੁੱਲ੍ਹੀ ਛੁੱਟੀ ਨੂੰ ਦੇ ਕੇ ਪੰਜਾਬ ਨੂੰ ਲੁਟਾਇਆ ਜਾ ਰਿਹਾ ਹੈ। ਇਸ ਲਈ ਪੰਜਾਬ ਨੂੰ ਇਕ ਪੰਜਾਬ ਹਿਤੈਸ਼ੀ ਮੁੱਖ ਮੰਤਰੀ ਦੀ ਲੋੜ ਹੈ। ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ’ਚ ਰੱਖੀ ਇਸ ਮੀਟਿੰਗ ਦਾ ਮੁੱਖ ਉਦੇਸ਼ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਲੋਂ ਤਿਆਰ ਕੀਤੇ ਜਾਣ ਵਾਲੇ ਚੋਣ ਮੈਨੀਫੈਸਟੋ ਵਿਚ ਵਪਾਰਕ ਅਤੇ ਕਿਸਾਨੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਨੀਤੀਆਂ ਨੂੰ ਸ਼ਾਮਲ ਕਰਨਾ ਸੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਸੂਬੇ ਵਿਚ ਆਰਥਿਕ ਅਤੇ ਉਦਯੋਗਿਕ ਕ੍ਰਾਂਤੀ ਲਿਆਂਦੀ ਜਾਵੇਗੀ। ਵਪਾਰ ਨੂੰ ਉਤਸ਼ਾਹਿਤ ਕਰਨ ਲਈ ਅਫ਼ਸਰਸ਼ਾਹੀ ਦੇ ਬੇਲੋੜੇ ਦਖ਼ਲ ਨੂੰ ਰੋਕਿਆ ਜਾਵੇਗਾ ਅਤੇ ਵਪਾਰੀਆਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਸਰਕਾਰ ਨੇ ਫਲੱਡ ਕੰਟਰੋਲ ਕਮੇਟੀ ਨਾਲ ਮੀਟਿੰਗ ਕਰ ਕੇ ਹੜ੍ਹਾਂ ਦੀ ਰੋਕਥਾਮ ਅਤੇ ਉਨ੍ਹਾਂ ਦੇ ਹੱਲ ਲਈ ਕੋਈ ਗੰਭੀਰ ਵਿਚਾਰ-ਵਟਾਂਦਰਾ ਨਹੀਂ ਕੀਤਾ। ਵਪਾਰੀਆਂ ਲਈ ਨਵੀਂ ਨੀਤੀ ਬਾਰੇ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਜਿਹੀ ਨੀਤੀ ਬਣਾਉਣ ’ਤੇ ਵਿਚਾਰ ਕਰ ਰਿਹਾ ਹੈ ਜਿਸ ਨਾਲ ਵਪਾਰ ਕਰਨ ਲਈ ਢੁਕਵਾਂ ਮਾਹੌਲ ਪੈਦਾ ਹੋਵੇ ਅਤੇ ਇੰਸਪੈਕਟਰੀ ਰਾਜ ਦਾ ਦਖ਼ਲ ਖ਼ਤਮ ਹੋਵੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਆਲਮਦੀਪ ਸਿੰਘ ਮੱਲ ਮਾਜਰਾ, ਰਜਿੰਦਰ ਸਿੰਘ ਢਿੱਲੋਂ, ਤੇਜਿੰਦਰ ਸਿੰਘ ਤੇਜੀ ਰਾਜੇਵਾਲ, ਹਰਜੋਤ ਸਿੰਘ ਮਾਂਗਟ, ਆੜ੍ਹਤੀ ਹਰਪਾਲ ਸਿੰਘ ਢਿੱਲੋਂ, ਕਮਲ ਢਿੱਲੋਂ, ਰਾਜੂ ਪਪੜੌਦੀ, ਡਿੰਪਲ ਕੰਗ, ਹਰਮਹਿਕ ਰਿਐਤ, ਕੁਲਦੀਪ ਸਿੰਘ ਜਾਤੀਵਾਲ, ਜਸਪਾਲ ਸਿੰਘ ਜੱਜ, ਐਡਵੋਕੇਟ ਗੁਰਜੀਤ ਸਿੰਘ, ਸਾਬੀ ਕੂੰਨਰ, ਅਮਨਦੀਪ ਸਿੰਘ ਰਾਜੂ ਅਤੇ ਅੰਮ੍ਰਿਤਪਾਲ ਸਿੰਘ ਗੁਰੋਂ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਅੱਖਾਂ ਅਤੇ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਆਕਸਫੋਰਡ ਸੀਨੀਅਰ ਸਕੂਲ ਦੇ ਖਿਡਾਰੀਆਂ ਵਲੋਂ ਸਹੋਦਿਆ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24