02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅੰਤਰ-ਕਾਲਜ ਵੇਟਲਿਫਟਿੰਗ ਮੁਕਾਬਲੇ ’ਚ ਕੋਟਾਂ ਕਾਲਜ ਦੇ ਵਿਦਿਆਰਥੀਆਂ ਨੇ ਜਿੱਤੇ ਚਾਂਦੀ ਤੇ ਕਾਂਸੀ ਦੇ ਤਗਮੇ

ਬੀਜਾ, 2 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)- ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਵਲੋਂ ਪੀ. ਯੂ.

Ad Position 21
No active advertisement
ਅਜੀਤ ਡੈਸਕ 03-11-2026
ਬੀਜਾ, 2 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)- ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਵਲੋਂ ਪੀ. ਯੂ. ਚੰਡੀਗੜ੍ਹ ਵਿਖੇ ਆਯੋਜਿਤ ਅੰਤਰ-ਕਾਲਜ ਵੇਟਲਿਫਟਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਕਾਲਜ ਦੇ ਵਿਦਿਆਰਥੀ ਅਰਨ ਨੇ ਦੂਜਾ ਸਥਾਨ ਹਾਸਲ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ, ਜਦਕਿ ਜਸਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਸੁਨੀਲ ਨੇ ਚੌਥਾ ਸਥਾਨ ਹਾਸਲ ਕਰਦਿਆਂ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸੇ ਲੜੀ ਦੇ ਤਹਿਤ ਹੋਏ ਲੜਕਿਆਂ ਦੇ ਵੇਟਲਿਫਟਿੰਗ ਮੁਕਾਬਲੇ ਵਿਚ ਕਾਲਜ ਦੇ ਵਿਦਿਆਰਥੀ ਅਰਣ, ਜਸਬੀਰ ਸਿੰਘ ਅਤੇ ਸੁਨੀਲ (ਬੀ. ਏ. ਭਾਗ ਦੂਜਾ) ਅਤੇ ਪਿਊਸ਼ (ਬੀ. ਏ. ਭਾਗ ਤੀਜਾ) ਨੇ ਭਾਗ ਲਿਆ ਅਤੇ ਮਿਤੀ 31 ਅਕਤੂਬਰ 2026 ਨੂੰ ਲੜਕੀਆਂ ਦੇ ਮੁਕਾਬਲੇ ਵਿੱਚ ਬੀ. ਸੀ. ਏ. ਭਾਗ ਪਹਿਲਾ ਦੀਆਂ ਵਿਦਿਆਰਥਣਾਂ ਅਨਮੋਲ ਅਤੇ ਤਾਨੀਆ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸ਼ਮੂਲੀਅਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਵਿਦਿਆਰਥੀਆਂ ਦੀ ਇਸ ਖੇਡ ਸਰਗਰਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਵਲੋਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਦੀ ਇਸ ਸਫ਼ਲਤਾ ਦਾ ਸਿਹਰਾ ਉਨ੍ਹਾਂ ਦੀ ਮਿਹਨਤ, ਲਗਨ, ਕੋਚਾਂ ਤੇ ਸਮੂਹ ਸਟਾਫ਼ ਦੇ ਯੋਗਦਾਨ ਨੂੰ ਦਿੱਤਾ ਗਿਆ। ਇਸ ਦੇ ਨਾਲ ਹੀ ਡੀਨ ਸਪੋਰਟਸ ਪ੍ਰੋ. ਵਰਿੰਦਰਜੀਤ ਕੌਰ, ਡੀ.ਪੀ. ਜਗਵਿੰਦਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਦਿੱਤੇ ਗਏ ਨਿਰੰਤਰ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ। ਕਾਲਜ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਖੇਡਾਂ ਦੇ ਖੇਤਰ ਵਿਚ ਨਵੀਆਂ ਪ੍ਰਾਪਤੀਆਂ ਕਰਕੇ ਸੰਸਥਾ ਦਾ ਮਾਣ ਵਧਾਉਂਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਇਨਸਾਫ਼ ਰੈਲੀ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਕਰਨਗੇ ਸ਼ਿਰਕਤ-ਨਾਗਰਾ ਅਗਲੀ ਖ਼ਬਰ ਸੁਰਖਾਬ ਦੀ ਪੁਸਤਕ ‘ਵੈਤਰਨੀ’ ਨੂੰ ਡਾ. ਸੁਰਜੀਤ ਪਾਤਰ ਯੁਵਾ ਸਾਹਿਤ ਪੁਰਸਕਾਰ-2026 ਮਿਲਿਆ
Ad Position 24