ਕੈਬਨਿਟ ਮੰਤਰੀ ਸੌਂਦ ਨੇ ਮਾਰਨਿੰਗ ਵਾਕਰ ਕਲੱਬ ਦੇ ਮੈਂਬਰਾਂ ਨਾਲ ਕੀਤਾ ਵਿਚਾਰ ਵਟਾਂਦਰਾ
ਖੰਨਾ, 2 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰਨਪ੍ਰੀਤ ਸਿੰਘ ਸੌਂਦ ਨੇ ਮਾਰਨਿੰਗ ਵਾਕਰ ਕਲੱਬ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਕਲੱਬ ਦੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਬੜੇ ਪਿਆਰ ਅਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ ਗਿਆ।
ਖੰਨਾ, 2 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰਨਪ੍ਰੀਤ ਸਿੰਘ ਸੌਂਦ ਨੇ ਮਾਰਨਿੰਗ ਵਾਕਰ ਕਲੱਬ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਕਲੱਬ ਦੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਬੜੇ ਪਿਆਰ ਅਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ ਗਿਆ। ਮੁਲਾਕਾਤ ਦੌਰਾਨ ਮੰਤਰੀ ਸੌਂਦ ਆਪਣੇ ਬਚਪਨ ਦੀਆਂ ਯਾਦਾਂ ਵਿੱਚ ਗੁਆਚੇ ਨਜ਼ਰ ਆਏ ਅਤੇ ਉਨ੍ਹਾਂ ਨੇ ਕਲੱਬ ਦੇ ਮੈਂਬਰਾਂ ਨਾਲ ਪੁਰਾਣੇ ਸਮੇਂ ਦੀਆਂ ਕਈ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਭਾਵੁਕ ਹੁੰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਹ ਆਪਣੇ ਦਾਦਾ ਜੀ ਦੀ ਉਂਗਲ ਫੜ ਕੇ ਵੀ ਇਸ ਕਲੱਬ ਵਿੱਚ ਆਇਆ ਕਰਦੇ ਸਨ। ਉਨ੍ਹਾਂ ਨੇ ਕਲੱਬ ਦੇ ਮੈਂਬਰਾਂ ਨਾਲ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ। ਮਾਰਨਿੰਗ ਵਾਕਰ ਕਲੱਬ ਦੇ ਪ੍ਰਧਾਨ ਗੁਰਵੀਰ ਸਿੰਘ ਸੇਖੋਂ ਤੇ ਸਮੂਹ ਮੈਂਬਰਾਂ ਨੇ ਕੈਬਨਿਟ ਮੰਤਰੀ ਸੌਂਦ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਆਪਣੇ ਪੁਰਾਣੇ ਸਮੇਂ ਅਤੇ ਯਾਦਾਂ ਨਾਲ ਜੁੜੇ ਇਸ ਸਥਾਨ ’ਤੇ ਪਹੁੰਚਣਾ ਕਲੱਬ ਲਈ ਬੇਹੱਦ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਇਸ ਮੌਕੇ ਰਾਜ ਕੁਮਾਰ ਮੈਨਰੋ, ਅਮਰੀਕ ਸਿੰਘ ਭੱਟੀ, ਅਮਰੀਸ਼ ਮਿੱਤਲ, ਬਲਦੇਵ ਸਿੰਘ, ਗੁਰਮੀਤ ਸਿੰਘ, ਪ੍ਰਿੰਸੀਪਲ ਮੋਹਨ ਸਿੰਘ, ਫੋਰਮੈਨ ਸੋਹਨ ਲਾਲ, ਦਰਸ਼ਨ ਸੋਮਲ, ਜਰਨੈਲ ਸਿੰਘ, ਕੇ. ਦੀਪ ਸਿੰਘ ਅਤੇ ਪਰਮਿੰਦਰ ਸਿੰਘ, ਕੌਂਸਲ ਪ੍ਰਧਾਨ ਜਤਿੰਦਰ ਪਾਠਕ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ, ਮੀਤ ਪ੍ਰਧਾਨ ਕਰਮਜੀਤ ਸਿਫ਼ਤੀ, ਓਐਸਡੀ ਕਰਨ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਪੀਏ ਮਹੇਸ਼ ਕੁਮਾਰ, ਦਫ਼ਤਰ ਇੰਚਾਰਜ ਪੁਨੀਤ ਖੱਟਰ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਸੀਨੀਅਰ ਆਗੂ ਵਿਕਾਸ ਅਗਰਵਾਲ, ਲਵਲੇਸ਼ ਅਰੋੜਾ, ਕੌਂਸਲਰ ਨਿਸ਼ੂ ਕਪਿਲਾ, ਰੋਹਿਤ ਅਗਰਵਾਲ, ਅਮਰਜੀਤ ਸਿੰਘ, ਪ੍ਰਭਜੀਤ ਸਿੰਘ, ਦਰਸ਼ਨ ਸਿੰਘ, ਕੌਂਸਲਰ ਮਨੀ ਸ਼ਰਮਾ ਤੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਆਦਿ ਹਾਜ਼ਰ ਸਨ।