ਭਾਕਿਯੂ ਕਾਦੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਹਮਾਇਤ ਦਾ ਐਲਾਨ ਸ਼ਲਾਘਾਯੋਗ ਕਦਮ- ਸਿਮਕ
ਡੇਹਲੋਂ, 2 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਮਾਇਤ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿਮਕ ਨੇ ਯੂਨੀਅਨ ਦੇ ਆਗੂਆਂ ਅਤੇ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਜਾ ਰਿਹਾ ਇਹ ਹੁੰਗਾਰਾ ਪਾਰਟੀ ਲਈ ਹੌਸਲਾ ਅਫ਼ਜ਼ਾਈ ਵਾਲੀ ਗੱਲ ਹੈ।
ਹ
ਹਰਪ੍ਰੀਤ ਸਿੰਘ ਸਿਮਕ।
03-11-2026
ਡੇਹਲੋਂ, 2 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਮਾਇਤ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿਮਕ ਨੇ ਯੂਨੀਅਨ ਦੇ ਆਗੂਆਂ ਅਤੇ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਜਾ ਰਿਹਾ ਇਹ ਹੁੰਗਾਰਾ ਪਾਰਟੀ ਲਈ ਹੌਸਲਾ ਅਫ਼ਜ਼ਾਈ ਵਾਲੀ ਗੱਲ ਹੈ। ਸ਼੍ਰੋਮਣੀ ਅਕਾਲੀ ਦਲ ਸਿਰਫ਼ ਇੱਕ ਸਿਆਸੀ ਪਾਰਟੀ ਹੀ ਨਹੀਂ, ਸਗੋਂ ਪੰਜਾਬ, ਪੰਜਾਬੀਅਤ ਅਤੇ ਕਿਸਾਨੀ ਨਾਲ ਡੂੰਘੀਆਂ ਜੜ੍ਹਾਂ ਰੱਖਣ ਵਾਲੀ ਜਥੇਬੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋ . ਅਕਾਲੀ ਦਲ ਬਾਦਲ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਦੇ ਹਰ ਵਰਗ ਦੇ ਹੱਕਾਂ ਦੀ ਆਵਾਜ਼ ਬਣਿਆ ਹੈ ਅਤੇ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਆਪਣੀ ਪਾਰਟੀ ਹੈ ਅਤੇ ਕਿਸਾਨੀ ਪੰਜਾਬ ਦੀ ਆਰਥਿਕਤਾ ਅਤੇ ਸਭਿਆਚਾਰ ਦੀ ਰੀੜ੍ਹ ਦੀ ਹੱਡੀ ਹੈ ਅਤੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਕਰਨਾ ਪਾਰਟੀ ਦੀ ਮੁੱਢਲੀ ਜ਼ਿੰਮੇਵਾਰੀ ਰਹੀ ਹੈ। ਸਿਮਕ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆ ਵਲੋਂ ਦਿੱਤਾ ਗਿਆ ਹੁੰਗਾਰਾ ਪਾਰਟੀ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਕਰੇਗਾ। ਉਨ੍ਹਾਂ ਯੂਨੀਅਨ ਦੇ ਸਮੂਹ ਆਗੂਆਂ ਤੇ ਕਿਸਾਨਾਂ ਦਾ ਇੱਕ ਵਾਰ ਫਿਰ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨੀ ਅਤੇ ਪੰਜਾਬ ਦੇ ਹਿਤਾਂ ਲਈ ਸਾਂਝੇ ਯਤਨ ਜਾਰੀ ਰਹਿਣੇ ਚਾਹੀਦੇ ਹਨ।