03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਐਸ. ਐਚ. ਓ. ਅਵਤਾਰ ਸਿੰਘ ਹੋਏ ਸੇਵਾਮੁਕਤ

ਖੰਨਾ, 3 ਨਵੰਬਰ (ਹਰਜਿੰਦਰ ਸਿੰਘ ਲਾਲ)- ਪੁਲਿਸ ਜ਼ਿਲ੍ਹਾ ਖੰਨਾ ਵਿਚ ਸਾਢੇ 38 ਸਾਲ ਤੱਕ ਆਪਣੀਆਂ ਸੇਵਾਵਾਂ ਦੇਣ ਵਾਲੇ ਐਸ. ਐਚ.

Ad Position 21
No active advertisement
ਅਜੀਤ ਡੈਸਕ 04-11-2026
ਖੰਨਾ, 3 ਨਵੰਬਰ (ਹਰਜਿੰਦਰ ਸਿੰਘ ਲਾਲ)- ਪੁਲਿਸ ਜ਼ਿਲ੍ਹਾ ਖੰਨਾ ਵਿਚ ਸਾਢੇ 38 ਸਾਲ ਤੱਕ ਆਪਣੀਆਂ ਸੇਵਾਵਾਂ ਦੇਣ ਵਾਲੇ ਐਸ. ਐਚ. ਓ. ਅਵਤਾਰ ਸਿੰਘ ਅੱਜ ਪੁਲਿਸ ਵਿਭਾਗ ਤੋਂ ਸੇਵਾਮੁਕਤ ਹੋ ਗਏ। ਉਨ੍ਹਾਂ ਨੇ ਆਪਣੇ ਸੇਵਾਕਾਲ ਦੌਰਾਨ ਕਰੀਬ 20 ਸਾਲ ਸਦਰ ਥਾਣੇ ਵਿਚ ਆਪਣੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਦੀ ਸੇਵਾਮੁਕਤੀ ਦੇ ਮੌਕੇ ’ਤੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ, ਉਨਾਂ ਨੂੰ ਖੰਨਾ ਦੇ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਵਿਸ਼ੇਸ਼ ਤੌਰ ’ਤੇ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਉਣ ਤੇ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀਆਂ ਲੰਬੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੀ ਸੇਵਾਮੁਕਤੀ ਦੇ ਮੌਕੇ ’ਤੇ ਪੁਲਿਸ ਵਿਭਾਗ ਵਲੋਂ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਉਨ੍ਹਾਂ ਨੇ ਅਵਤਾਰ ਸਿੰਘ ਵਲੋਂ ਪੁਲਿਸ ਵਿਭਾਗ ਵਿਚ ਨਿਭਾਈਆਂ ਸਾਢੇ 38 ਸਾਲ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਰੋਹ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਅਵਤਾਰ ਸਿੰਘ ਨਾਲ ਬਿਤਾਏ ਤਜਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ। ਇਸ ਮੌਕੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸਨਮਾਨ ਚਿੰਨ੍ਹ ਦੇ ਕੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਤਰ੍ਹਾਂ ਪੁਲਿਸ ਵਿਭਾਗ ਵਿਚ ਸਾਢੇ 38 ਸਾਲ ਦੀ ਲੰਬੀ ਸੇਵਾ ਤੋਂ ਬਾਅਦ ਐਸ. ਐਚ. ਓ. ਅਵਤਾਰ ਸਿੰਘ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਸ ਮੌਕੇ ਡੀ. ਐਸ. ਪੀ. ਵਿਨੋਦ ਕੁਮਾਰ, ਇੰਸਪੈਕਟਰ ਸੁਖਵਿੰਦਰ ਸਿੰਘ, ਇੰਸਪੈਕਟਰ ਸੁਆਮੀ ਨਰਿੰਦਰ ਪਾਲ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੂੰ ਲੈ ਕੇ ਲੋਕਾਂ ’ਚ ਦਹਿਸ਼ਤ ਅਗਲੀ ਖ਼ਬਰ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ’ਤੇ ਰੋਜ਼ਾਨਾ ਲੱਗ ਰਿਹਾ ਭਾਰੀ ਟਰੈਫ਼ਿਕ ਜਾਮ
Ad Position 24