05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਿੰਡ ਘੁਡਾਣੀ ਕਲਾਂ ਵਿਖੇ 9 ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਆਗਮਨ ਪੁਰਬ

ਰਾੜਾ ਸਾਹਿਬ, 4 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੀ ਵਿਸ਼ਵਕਰਮਾ ਮੰਦਿਰ ਪਿੰਡ ਘੁਡਾਣੀ ਕਲਾਂ ਵਿਖੇ ਸ਼੍ਰੀ ਵਿਸ਼ਵਕਰਮਾ ਮੰਦਿਰ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਘੁਡਾਣੀ ਕਲਾਂ ਦੇ ਸਹਿਯੋਗ ਸਦਕਾ ਬਾਬਾ ਵਿਸ਼ਵਕਰਮਾ ਜੀ ਦਾ ਆਗਮਨ ਪੁਰਬ 9 ਨਵੰਬਰ 2026 ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ। ਆਗਮਨ ਪੁਰਬ ਸੰਬੰਧੀ ਕਾਰਡ ਰਿਲੀਜ ਕਰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੇਵ ਸਿੰਘ ਲਾਲੀ ਨੇ ਵੱਖ-ਵੱਖ ਮੈਂਬਰਾਂ ਦੀ ਮੌਜੂਦਗੀ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤ ਗੁਰੂ ਵਿਸ਼ਵਕਰਮਾ ਮਹਾਰਾਜ ਜੀ ਦੇ ਆਗਮਨ ਪੁਰਬ ਸੰਬੰਧੀ 31ਵਾਂ ਸਲਾਨਾ ਜੋੜ ਮੇਲਾ 9 ਨਵੰਬਰ ਨੂੰ ਬਹੁਤ ਹੀ ਸ਼ਰਧਾ-ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।

Ad Position 21
No active advertisement
ਸ੍ਰੀ ਵਿਸ਼ਵਕਰਮਾ ਮੰਦਿਰ ਕਮੇਟੀ ਪਿੰਡ ਘੁਡਾਣੀ ਕਲਾਂ ਦੇ ਪ੍ਰਧਾਨ ਜਗਦੇਵ ਸਿੰਘ ਲਾਲੀ ਆਗਮਨ ਪੁਰਬ ਸੰਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨਾਲ ਵੱਖ-ਵੱਖ ਮੈਂਬਰ । ਤਸਵੀਰ : ਸੁਖਵੀਰ ਸਿੰਘ ਚਣਕੋਈਆਂ 05-11-2026
ਰਾੜਾ ਸਾਹਿਬ, 4 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੀ ਵਿਸ਼ਵਕਰਮਾ ਮੰਦਿਰ ਪਿੰਡ ਘੁਡਾਣੀ ਕਲਾਂ ਵਿਖੇ ਸ਼੍ਰੀ ਵਿਸ਼ਵਕਰਮਾ ਮੰਦਿਰ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਘੁਡਾਣੀ ਕਲਾਂ ਦੇ ਸਹਿਯੋਗ ਸਦਕਾ ਬਾਬਾ ਵਿਸ਼ਵਕਰਮਾ ਜੀ ਦਾ ਆਗਮਨ ਪੁਰਬ 9 ਨਵੰਬਰ 2026 ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ। ਆਗਮਨ ਪੁਰਬ ਸੰਬੰਧੀ ਕਾਰਡ ਰਿਲੀਜ ਕਰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੇਵ ਸਿੰਘ ਲਾਲੀ ਨੇ ਵੱਖ-ਵੱਖ ਮੈਂਬਰਾਂ ਦੀ ਮੌਜੂਦਗੀ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤ ਗੁਰੂ ਵਿਸ਼ਵਕਰਮਾ ਮਹਾਰਾਜ ਜੀ ਦੇ ਆਗਮਨ ਪੁਰਬ ਸੰਬੰਧੀ 31ਵਾਂ ਸਲਾਨਾ ਜੋੜ ਮੇਲਾ 9 ਨਵੰਬਰ ਨੂੰ ਬਹੁਤ ਹੀ ਸ਼ਰਧਾ-ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਗਮਨ ਪੁਰਬ ਦੀ ਖੁਸ਼ੀ ਵਿੱਚ 7 ਨਵੰਬਰ ਨੂੰ ਸਵੇਰੇ 9 ਵਜੇ ਵਿਸ਼ਵਕਰਮਾ ਮਹਾਂ ਪ੍ਰਾਣ ਆਰੰਭ ਹੋਣਗੇ, ਜਦਕਿ ਮਿਤੀ 9 ਨਵੰਬਰ ਨੂੰ ਸਵੇਰੇ 10 ਵਜੇ ਸ਼੍ਰੀ ਵਿਸ਼ਵਕਰਮਾ ਮਹਾਂ ਪ੍ਰਾਂਣ ਦੇ ਭੋਗ ਪੈਣਗੇ ਜਦਕਿ 12.15 ਵਜੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਸ਼੍ਰੀ 1008 ਸੁਆਮੀ ਵਿਦਿਆ ਗਿਰੀ ਮਹਾਰਾਜ (ਡੇਰਾ ਸਮਾਧਾਂ, ਘੁਡਾਣੀ ਕਲਾਂ) ਅਤੇ ਮਹੰਤ ਧੁਨੀ ਦਾਸ ਮੁੱਖ ਮਹਿਮਾਨ ਵਜੋਂ ਸਿਰਕਤ ਕਰਨਗੇ, ਇਸ ਤੋਂ ਇਲਾਵਾ ਵੱਖ-ਵੱਖ ਸਾਧੂ, ਸੰਤ-ਮਹਾਰਾਜ ਅਤੇ ਇਲਾਕੇ ਦੇ ਪਤਵੰਤਿਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਜਥੇਬੰਦੀਆਂ ਦੇ ਆਗੂ ਵੀ ਹਾਜਰੀ ਭਰਨਗੇ। ਇਸ ਮੌਕੇ ਸਵਰਨ ਸਿੰਘ ਮਠਾੜੂ, ਜਗਜੀਤ ਸਿੰਘ ਮਠਾੜੂ, ਦਰਸ਼ਨ ਸਿੰਘ ਮਠਾੜੂ, ਮਨਜੀਤ ਸਿੰਘ, ਜਗਜੀਤ ਸਿੰਘ, ਬਿੰਦਰ ਸਿੰਘ, ਰਾਜੂ ਮਿਸਤਰੀ, ਗੁਰਜੀਤ ਸਿੰਘ ਲੰਬੇ, ਪਾਲਾ ਬਾਬਾ ਤੇ ਬੰਤ ਸਿੰਘ ਘੁਡਾਣੀ ਆਦਿ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਅਗਲੀ ਖ਼ਬਰ ਨਵੀਂ ਦਿੱਲੀ ਵਿਖੇ ਛਾਈ ਪ੍ਰਦੂਸ਼ਣ ਦੀ ਚਾਦਰ ਦਰਮਿਆਨ ਜਾਮ ’ਚ ਫਸੇ ਵਾਹਨ।
Ad Position 24