05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਮਾਛੀਵਾੜਾ ਸਾਹਿਬ, 4 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮਨਾਇਆ ਗਿਆ। ਇਸ ਸਬੰਧੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੁਗਰਾਜ ਸਿੰਘ ਮੰਡ ਨੇ ਦੱਸਿਆ ਕਿ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦੇ ਸਹਿਯੋਗ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 05-11-2026
ਮਾਛੀਵਾੜਾ ਸਾਹਿਬ, 4 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮਨਾਇਆ ਗਿਆ। ਇਸ ਸਬੰਧੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੁਗਰਾਜ ਸਿੰਘ ਮੰਡ ਨੇ ਦੱਸਿਆ ਕਿ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦੇ ਸਹਿਯੋਗ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਇਆ ਗਿਆ। ਇਸ ਮੌਕੇ ਕਥਾ ਵਾਚਕ ਭਾਈ ਇਕਨਾਮ ਸਿੰਘ ਵਲੋਂ ਗੁਰਬਾਣੀ ਦੀ ਕਥਾ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਯੂਨੀਅਨ ਦੇ ਪ੍ਰਧਾਨ ਜੁਗਰਾਜ ਸਿੰਘ ਮੰਡ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਕਿਸਾਨ ਯੂਨੀਅਨ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ’ਤੇ ਰੱਖਿਆ ਹੈ ਤੇ ਉਨ੍ਹਾਂ ਦਾ ਉਦੇਸ਼ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਵਾਉਣਾ ਹੈ। ਇਸ ਮੌਕੇ ਧਾਰਮਿਕ ਸਮਾਗਮ ’ਚ ਭਾਜਪਾ ਦੇ ਆਗੂ ਨਿਸ਼ੂ ਚਹਿਲਾਂ, ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ, ਰੁਪਿੰਦਰ ਸਿੰਘ ਬੈਨੀਪਾਲ, ਮਨਮੋਹਣ ਸਿੰਘ ਖੇੜਾ, ਹਰਜਤਿੰਦਰ ਸਿੰਘ ਬਾਜਵਾ, ਅਭੀ ਬੈਨੀਪਾਲ ਤੋਂ ਇਲਾਵਾ ਯੂਨੀਅਨ ਦੇ ਸਕੱਤਰ ਜਨਰਲ ਗੁਰਮੀਤ ਸਿੰਘ ਢੀਂਡਸਾ, ਲਖਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਖ਼ੁਸ਼ਦੀਪ ਸਿੰਘ, ਅਜੇਪਾਲ ਸਿੰਘ, ਕੁਲਵਿੰਦਰ ਸਿੰਘ, ਦਵਿੰਦਰ ਸਿੰਘ ਤੇ ਫਤਿਹ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰੀ ਲਗਵਾਈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਗਿੱਲ ਇੰਚਾਰਜ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਅਗਵਾਈ ਹੇਠ ਸੰਗਰੂਰ ਰੈਲੀ ਲਈ ਵੱਡਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ 9 ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਆਗਮਨ ਪੁਰਬ
Ad Position 24