ਰਿਹਾਇਸ਼ੀ ਇਲਾਕਿਆਂ ’ਚ ਬਿਨਾਂ ਲਾਇਸੈਂਸ ਪਟਾਕੇ ਵੇਚਣ ਵਾਲਿਆਂ ਦੀ ਕੀਤੀ ਚੈਕਿੰਗ
ਸਮਰਾਲਾ, 4 ਨਵੰਬਰ (ਗੋਪਾਲ ਸੋਫਤ)- ਸਮਰਾਲਾ ਪੁਲਿਸ ਵਲੋਂ ਰਿਹਾਇਸ਼ੀ ਇਲਾਕਿਆਂ ਵਿਚ ਨਾਜਾਇਜ਼ ਤੌਰ ’ਤੇ ਪਟਾਕੇ ਵੇਚਣ ਵਾਲੀਆਂ ਦੁਕਾਨਾਂ ਵਿਰੁੱਧ ਸਖ਼ਤੀ ਵਰਤੀ ਗਈ ਹੈ। ਇਸੇ ਅਧੀਨ ਪੁਲਿਸ ਵਲੋਂ ਵੱਖ-ਵੱਖ ਦੁਕਾਨਾਂ ’ਤੇ ਜਾ ਕੇ ਚੈਕਿੰਗ ਕੀਤੀ ਗਈ।
ਸਮਰਾਲਾ, 4 ਨਵੰਬਰ (ਗੋਪਾਲ ਸੋਫਤ)- ਸਮਰਾਲਾ ਪੁਲਿਸ ਵਲੋਂ ਰਿਹਾਇਸ਼ੀ ਇਲਾਕਿਆਂ ਵਿਚ ਨਾਜਾਇਜ਼ ਤੌਰ ’ਤੇ ਪਟਾਕੇ ਵੇਚਣ ਵਾਲੀਆਂ ਦੁਕਾਨਾਂ ਵਿਰੁੱਧ ਸਖ਼ਤੀ ਵਰਤੀ ਗਈ ਹੈ। ਇਸੇ ਅਧੀਨ ਪੁਲਿਸ ਵਲੋਂ ਵੱਖ-ਵੱਖ ਦੁਕਾਨਾਂ ’ਤੇ ਜਾ ਕੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕੁੱਝ ਦੁਕਾਨਾਂ ’ਤੇ ਬਿਨਾਂ ਲਾਇਸੈਂਸ ਦੇ ਪਟਾਕੇ ਵੇਚੇ ਜਾਣ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਡੀ. ਐੱਸ. ਪੀ. ਪਿ੍ਰਤਪਾਲ ਸਿੰਘ ਨੇ ਦੱਸਿਆ ਕਿ ਕੁੱਝ ਦੁਕਾਨਦਾਰਾਂ ਵਲੋਂ ਰਿਹਾਇਸ਼ੀ ਇਲਾਕਿਆਂ ਵਿੱਚ ਬਿਨਾਂ ਲਾਇਸੈਂਸ ਦੇ ਪਟਾਕਿਆਂ ਦੀ ਵਿੱਕਰੀ ਕੀਤੀ ਜਾ ਰਹੀ ਸੀ। ਪੁਲਿਸ ਵਲੋਂ ਜਾਂਚ ਦੌਰਾਨ ਇਨ੍ਹਾਂ ਦੁਕਾਨਦਾਰਾਂ ਕੋਲ ਪਟਾਕੇ ਵੇਚਣ ਸਬੰਧੀ ਕੋਈ ਲਾਇਸੈਂਸ ਨਹੀਂ ਮਿਲਿਆ। ਉਨ੍ਹਾਂ ਕਿਹਾ ਵੱਖ-ਵੱਖ ਥਾਣਿਆਂ ਅਧੀਨ ਸਬੰਧਿਤ ਦੁਕਾਨਦਾਰਾਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਜਾਣਗੇ। ਡੀ. ਐੱਸ. ਪੀ. ਨੇ ਸਪਸ਼ਟ ਕੀਤਾ ਕਿ ਜੇਕਰ ਇਸ ਕਾਰਵਾਈ ਤੋਂ ਬਾਅਦ ਵੀ ਕੋਈ ਦੁਕਾਨਦਾਰ ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀ ਵਿੱਕਰੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਹੋਰ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਬਿਨਾਂ ਲਾਇਸੈਂਸ ਪਟਾਕੇ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਾਵੇਂ ਪੁਲਿਸ ਨੇ ਇਹ ਕਾਰਵਾਈ ਕਾਫੀ ਲੇਟ ਕੀਤੀ ਹੈ। ਨਗਰ ਕੌਂਸਲ ਤੋਂ ਪਟਾਕੇ ਵੇਚਣ ਵਾਲਿਆਂ ਦੇ ਲਾਇਸੰਸ ਫਾਇਰ ਸੇਫ਼ਟੀ ਦੀ ਪ੍ਰਵਾਨਗੀ ਅਤੇ ਅੱਗ ਬੁਝਾਓ ਜੰਤਰਾਂ ਦੀ ਜ਼ਰੂਰਤ ਸਬੰਧੀ ਸ਼ਾਇਦ ਕਿਸੇ ਅਧਿਕਾਰੀ ਨੇ ਜਾਂਚ ਕਰਨ ਦੀ ਕੋਸ਼ਿਸ਼ ਹੀ ਨਹੀਂ ਕੀਤੀ ਹੈ। ਆਮ ਆਮ ਤੌਰ ’ਤੇ ਅਧਿਕਾਰੀਆਂ ਦੀ ਆਪਣੀ ਡਿਊ ਪ੍ਰਤੀ ਨੀਂਦ ਉਦੋਂ ਹੀ ਖੁੱਲ੍ਹਦੀ ਹੈ, ਜਦੋਂ ਕੋਈ ਵੱਡਾ ਹਾਦਸਾ ਵਾਪਰ ਜਾਵੇ।