ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ- ਕੌਂਸਲਰ ਬਿਮਰੋ
ਸਾਹਨੇਵਾਲ, 4 ਨਵੰਬਰ (ਹਨੀ ਚਾਠਲੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੇਰੀ ਰਸੋਈ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਜ਼ਬੂਤੀ ਮਿਲੀ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੇਰੀ ਰਸੋਈ’ ਯੋਜਨਾ ਤਹਿਤ ਸਾਹਨੇਵਾਲ ਦੀਆਂ ਵੱਖ-ਵੱਖ ਜਗਾ ’ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਹਿਨੁਮਾਈ ਹੇਠ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਸਾਹਨੇਵਾਲ ਦੇ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ ਨੇ ਸਾਹਨੇਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਸਮੇਂ ਗੱਲਬਾਤ ਕਰਦਿਆਂ ਪ੍ਰਗਟ ਕੀਤਾ।
ਸਾਹਨੇਵਾਲ, 4 ਨਵੰਬਰ (ਹਨੀ ਚਾਠਲੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੇਰੀ ਰਸੋਈ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਜ਼ਬੂਤੀ ਮਿਲੀ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੇਰੀ ਰਸੋਈ’ ਯੋਜਨਾ ਤਹਿਤ ਸਾਹਨੇਵਾਲ ਦੀਆਂ ਵੱਖ-ਵੱਖ ਜਗਾ ’ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਹਿਨੁਮਾਈ ਹੇਠ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਸਾਹਨੇਵਾਲ ਦੇ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ ਨੇ ਸਾਹਨੇਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਸਮੇਂ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਕੌਂਸਲਰ ਬਿਮਰੋ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਲੋਕ-ਭਲਾਈ ਯੋਜਨਾਵਾਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਯੋਜਨਾਵਾਂ ਸ਼ੁਰੂ ਕਰਨਾ ਨਹੀਂ, ਸਗੋਂ ਉਨ੍ਹਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਹੈ। ‘ਮੇਰੀ ਰਸੋਈ’ ਯੋਜਨਾ ਵੀ ਇਸੇ ਸੋਚ ਦਾ ਨਤੀਜਾ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧੀ ਰਾਹਤ ਮਿਲੇਗੀ। ਕੌਂਸਲਰ ਬਿਮਰੋ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ 600 ਯੂਨਿਟ ਤੱਕ ਮੁਫ਼ਤ ਬਿਜਲੀ, ਬਿਹਤਰ ਸਿਹਤ ਸਹੂਲਤਾਂ ਅਤੇ ਗੁਣਵੱਤਾ ਭਰਪੂਰ ਸਿੱਖਿਆ ਵਰਗੀਆਂ ਸੇਵਾਵਾਂ ਲੋਕਾਂ ਤੱਕ ਪਹੁੰਚਾ ਰਹੀ ਹੈ ਤੇ ਹੁਣ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਦਾ ਫ਼ੈਸਲਾ ਵੀ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਡੀਪੂ ਹੋਲਡਰ ਮਹਿਲ ਸਿੰਘ ਤੇ ਇਲਾਕਾ ਨਿਵਾਸੀ ਹਾਜ਼ਰ ਸਨ।