04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦਿਲਾਵਰ ਸਿੰਘ ਲਹਿਰਾ ਦੀ ਅਗਵਾਈ ਹੇਠ ਸੰਗਰੂਰ ਰੈਲੀ ਲਈ ਕਾਂਗਰਸ ਵਰਕਰ ਰਵਾਨਾ

ਡੇਹਲੋਂ, 4 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਕਾਂਗਰਸ ਪਾਰਟੀ ਦੀ ਸੰਗਰੂਰ ਰੈਲੀ ਲਈ ਹਲਕਾ ਗਿੱਲ ਤੋਂ ਦਿਲਾਵਰ ਸਿੰਘ ਲਹਿਰਾ ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਦਾ ਕਾਫ਼ਲਾ ਪਿੰਡ ਲਹਿਰਾ ਤੋਂ ਰਵਾਨਾ ਹੋਇਆ। ਇਸ ਸਮੇਂ ਕਾਂਗਰਸੀ ਆਗੂ ਲਹਿਰਾ ਨੇ ਦਾਅਵਾ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੋਣ ਵਾਲੀ ਅੱਜ ਦੀ ਰੈਲੀ ਇਤਿਹਾਸ ਸਿਰਜੇਗੀ, ਕਿਉਂਕਿ ਇਹ ਰੈਲੀ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਕਰੇਗੀ।

Ad Position 21
No active advertisement
ਅਜੀਤ ਡੈਸਕ 05-11-2026
ਡੇਹਲੋਂ, 4 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਕਾਂਗਰਸ ਪਾਰਟੀ ਦੀ ਸੰਗਰੂਰ ਰੈਲੀ ਲਈ ਹਲਕਾ ਗਿੱਲ ਤੋਂ ਦਿਲਾਵਰ ਸਿੰਘ ਲਹਿਰਾ ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਦਾ ਕਾਫ਼ਲਾ ਪਿੰਡ ਲਹਿਰਾ ਤੋਂ ਰਵਾਨਾ ਹੋਇਆ। ਇਸ ਸਮੇਂ ਕਾਂਗਰਸੀ ਆਗੂ ਲਹਿਰਾ ਨੇ ਦਾਅਵਾ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੋਣ ਵਾਲੀ ਅੱਜ ਦੀ ਰੈਲੀ ਇਤਿਹਾਸ ਸਿਰਜੇਗੀ, ਕਿਉਂਕਿ ਇਹ ਰੈਲੀ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਕਰੇਗੀ। ਲਹਿਰਾ ਨੇ ਕਿਹਾ ਕਿ ਰੈਲੀ ਲਈ ਹਲਕਾ ਗਿੱਲ ਦੇ ਆਗੂਆਂ ਤੇ ਵਰਕਰਾਂ ਅੰਦਰ ਭਾਰੀ ਉਤਸ਼ਾਹ ਹੈ ਅਤੇ ਲੋਕ ਕਾਫ਼ਲਿਆਂ ਦੇ ਰੂਪ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਹਨ। ਇਸ ਸਮੇਂ ਨੰਬਰਦਾਰ ਪ੍ਰਦੀਪ ਸਿੰਘ ਕੈਂਡ, ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ, ਗੁਰਮੀਤ ਸਿੰਘ ਸਰੀਂਹ, ਪਾਲੀ ਆਲਮਗੀਰ, ਸਾਬਕਾ ਸਰਪੰਚ ਚਰਨ ਸਿੰਘ ਖੇੜਾ, ਬੀਬੀ ਹਰਪ੍ਰੀਤ ਕੌਰ ਗੋਪਾਲਪੁਰ, ਗੋਪੀ ਸਰੀਂਹ, ਨਛੱਤਰ ਸਿੰਘ ਗੋਪਾਲਪੁਰ, ਰਾਜਵੀਰ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੱਜਣ ਮਾਜਰਾ ਦਰਬਾਰ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ‘ ਦ ਬ੍ਰਿਟਿਸ਼ ਵਰਲਡ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ
Ad Position 24