ਸਿੱਖ ਕੌਮ ਤੇ ਪੰਜਾਬੀਆਂ ਨੂੰ ਸੋਚਣਾ ਪਵੇਗਾ ਕਿ ‘ਸ਼੍ਰੀ ਅਕਾਲ ਤਖ਼ਤ ਸਾਹਿਬ’ ਮਹਾਨ ਹੈ ਜਾਂ ‘ਪਰਿਵਾਰਵਾਦ’- ਜਥੇਦਾਰ ਕੱਦੋਂ
ਮਾਛੀਵਾੜਾ ਸਾਹਿਬ, 4 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਅੱਜ ਸਿੱਖ ਕੌਮ ਅਤੇ ਸਮੁੱਚੇ ਪੰਜਾਬੀਆਂ ਨੂੰ ਬੜੀ ਗੰਭੀਰਤਾ ਨਾਲ ਇਹ ਸੋਚਣਾ ਪਵੇਗਾ ਕਿ ਉਨ੍ਹਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਗਿਆ ਸਰਵਉੱਚ ਹੈ ਜਾਂ ਕਿਸੇ ਵਿਅਕਤੀ ਵਿਸ਼ੇਸ਼ ਦੀ ਨਿੱਜੀ ਨੀਤੀ। ਅੱਜ ਦੇ ਹਾਲਾਤਾਂ ਨੂੰ ਦੇਖਦਿਆਂ ਸੰਗਤ ਨੂੰ ਇਸ ਮੁੱਦੇ ’ ਤੇ ਡੂੰਘੀ ਵਿਚਾਰ ਕਰਨ ਦੀ ਲੋੜ ਹੈ।
ਜ
ਜਥੇਦਾਰ ਕੇਵਲ ਸਿੰਘ ਕੱਦੋਂ।
05-11-2026
ਮਾਛੀਵਾੜਾ ਸਾਹਿਬ, 4 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਅੱਜ ਸਿੱਖ ਕੌਮ ਅਤੇ ਸਮੁੱਚੇ ਪੰਜਾਬੀਆਂ ਨੂੰ ਬੜੀ ਗੰਭੀਰਤਾ ਨਾਲ ਇਹ ਸੋਚਣਾ ਪਵੇਗਾ ਕਿ ਉਨ੍ਹਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਗਿਆ ਸਰਵਉੱਚ ਹੈ ਜਾਂ ਕਿਸੇ ਵਿਅਕਤੀ ਵਿਸ਼ੇਸ਼ ਦੀ ਨਿੱਜੀ ਨੀਤੀ। ਅੱਜ ਦੇ ਹਾਲਾਤਾਂ ਨੂੰ ਦੇਖਦਿਆਂ ਸੰਗਤ ਨੂੰ ਇਸ ਮੁੱਦੇ ’ ਤੇ ਡੂੰਘੀ ਵਿਚਾਰ ਕਰਨ ਦੀ ਲੋੜ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਕੇਵਲ ਸਿੰਘ ਕੱਦੋਂ ਮਾਛੀਵਾੜਾ ਸਾਹਿਬ ਨੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਪ੍ਰਗਟ ਕੀਤੇ। ਅਫ਼ਸੋਸ ਦੀ ਗੱਲ ਹੈ ਕਿ ਅੱਜ ਪੰਜਾਬ ਵਿਚ ਸਿੱਖਾਂ ਦਾ ਜੋ ਵਰਤਾਰਾ ਚੱਲ ਰਿਹਾ ਹੈ, ਉਹ ਕੌਮ ਅਤੇ ਪੰਜਾਬ ਦੇ ਭਵਿੱਖ ਲਈ ਬਹੁਤ ਘਾਤਕ ਸਿੱਧ ਹੋ ਸਕਦਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਸਾਡਾ ਝੁਕਾਅ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਵੱਲ ਘੱਟ ਤੇ ਵਿਅਕਤੀਗਤ ਰੂਪ ਵੱਲ ਜ਼ਿਆਦਾ ਹੁੰਦਾ ਜਾ ਰਿਹਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜੇ (ਜਿਨ੍ਹਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੂੰ ਛੱਡ ਕੇ) ਲਗਭਗ ਸਾਰੇ ਹੀ ਪਰਿਵਾਰਵਾਦ ਦੀ ਖੇਡ ਵਿਚ ਉਲਝ ਕੇ ਸਿਰਫ਼ ਪਰਿਵਾਰਾਂ ਦੀਆਂ ਪਾਰਟੀਆਂ ਬਣ ਕੇ ਰਹਿ ਗਏ ਹਨ। ਇਸ ਨਾਜ਼ੁਕ ਮੋੜ ’ਤੇ ਉਨ੍ਹਾਂ ਸਮੁੱਚੇ ਪੰਜਾਬੀਆਂ ਅਤੇ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਰਿਵਾਰਵਾਦ ਛੱਡ ਕੇ ਅਤੇ ਵਿਅਕਤੀਗਤ ਸਿਆਸਤ ਤੋਂ ਉੱਪਰ ਉੱਠ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕੱਠੇ ਹੋਣ ਤਾਂ ਜੋ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਨੂੰ ਬਹਾਲ ਰੱਖਿਆ ਜਾ ਸਕੇ ਅਤੇ ਪੰਥ ਤੇ ਪੰਜਾਬ ਨੂੰ ਬਚਾਇਆ ਜਾ ਸਕੇ।