ਸੰਗਰੂਰ ਇਨਸਾਫ਼ ਰੈਲੀ ’ਚ ਸ਼ਮੂਲੀਅਤ ਕਰਨ ਲਈ ਹਲਕਾ ਸਾਹਨੇਵਾਲ ਤੋਂ ਕਾਂਗਰਸੀ ਆਗੂਆਂ ਦਾ ਜਥਾ ਰਵਾਨਾ
ਕੁਹਾੜਾ/ਸਾਹਨੇਵਾਲ, 5 ਨਵੰਬਰ (ਸੰਦੀਪ ਸਿੰਘ ਕੁਹਾੜਾ, ਹਨੀ ਚਾਠਲੀ)- ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਸਾਹਨੇਵਾਲ ਤੋਂ ਕਾਂਗਰਸੀ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਪਾਲ ਸਿੰਘ ਗਰੇਵਾਲ, ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਤਾਜਪੁਰੀ, ਇੰਟਕ ਦੇ ਜ਼ਿਲ੍ਹਾ ਪ੍ਰਧਾਨ ਐੱਸ. ਪੀ.
ਕੁਹਾੜਾ/ਸਾਹਨੇਵਾਲ, 5 ਨਵੰਬਰ (ਸੰਦੀਪ ਸਿੰਘ ਕੁਹਾੜਾ, ਹਨੀ ਚਾਠਲੀ)- ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਸਾਹਨੇਵਾਲ ਤੋਂ ਕਾਂਗਰਸੀ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਪਾਲ ਸਿੰਘ ਗਰੇਵਾਲ, ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਤਾਜਪੁਰੀ, ਇੰਟਕ ਦੇ ਜ਼ਿਲ੍ਹਾ ਪ੍ਰਧਾਨ ਐੱਸ. ਪੀ. ਐੱਸ. ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਾਜਪਿੰਦਰ ਸਿੰਘ ਸੋਨੂੰ, ਯੂਥ ਕਾਂਗਰਸ ਦੇ ਸੂਬਾ ਸਕੱਤਰ ਹਰਵੀਰ ਸਿੰਘ ਗਿੱਲ ਅਤੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਭਾਰੀ ਜਥਾ ਸੰਗਰੂਰ ਲਈ ਰਵਾਨਾ ਹੋਇਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ ਦੇਸ਼ ਦੇ ਲੋਕਾਂ ਦੇ ਹੱਕਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨ ਦੀ ਰਾਖੀ ਲਈ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਹੋਈ ਰੈਲੀ ਰਾਹੀਂ ਰਾਹੁਲ ਗਾਂਧੀ ਨੇ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਭਾਰਨ ਦੇ ਨਾਲ-ਨਾਲ ਕਾਂਗਰਸੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਲੋਕਾਂ ਦੀ ਆਵਾਜ਼ ਬਣਨ ਦਾ ਸੰਦੇਸ਼ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਲੋਕਤੰਤਰੀ ਢੰਗ ਨਾਲ ਆਵਾਜ਼ ਉਠਾਉਣ ਲਈ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਇੱਕਜੁੱਟ ਹੋਣਾ ਜ਼ਰੂਰੀ ਹੈ।