06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਵਾਰਡ ’ਚ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਜਾਣ- ਅਮਨ ਕਟਾਰੀਆ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)- ਵਾਰਡ ਵਿਚ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਪ੍ਰਸ਼ਾਸਨ ਵਲੋਂ ਤੁਰੰਤ ਨੋਟਿਸ ਜਾਰੀ ਕੀਤੇ ਜਾਣ ਤੇ ਉਨ੍ਹਾਂ ਨੂੰ ਆਪਣੇ ਪਲਾਟਾਂ ਦੀ ਸਫ਼ਾਈ ਤੇ ਸਾਂਭ-ਸੰਭਾਲ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਜਾਣ। ਇਹ ਮੰਗ ਅੱਜ ਖੰਨਾ ਦੇ ਐੱਸ.

Ad Position 21
No active advertisement
ਅਜੀਤ ਡੈਸਕ 07-11-2026
ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)- ਵਾਰਡ ਵਿਚ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਪ੍ਰਸ਼ਾਸਨ ਵਲੋਂ ਤੁਰੰਤ ਨੋਟਿਸ ਜਾਰੀ ਕੀਤੇ ਜਾਣ ਤੇ ਉਨ੍ਹਾਂ ਨੂੰ ਆਪਣੇ ਪਲਾਟਾਂ ਦੀ ਸਫ਼ਾਈ ਤੇ ਸਾਂਭ-ਸੰਭਾਲ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਜਾਣ। ਇਹ ਮੰਗ ਅੱਜ ਖੰਨਾ ਦੇ ਐੱਸ. ਡੀ. ਐੈੱਮ. ਨੂੰ ਪੱਤਰ ਲਿਖ ਕੇ ਵਾਰਡ ਨੰਬਰ 22 ਦੇ ਮਿਊਂਸੀਪਲ ਕੌਂਸਲਰ ਅਮਨ ਕਟਾਰੀਆ ਨੇ ਕੀਤੀ। ਕਟਾਰੀਆ ਨੇ ਕਿਹਾ ਕਿ ਜਿਹੜੇ ਪਲਾਟ ਮਾਲਕ ਆਪਣੇ ਪਲਾਟਾਂ ਦੀ ਸਫ਼ਾਈ ਨਹੀਂ ਕਰਵਾਉਂਦੇ, ਉਨ੍ਹਾਂ ’ਤੇ ਜੁਰਮਾਨਾ ਲਗਾਇਆ ਜਾਵੇ ਅਤੇ ਨਿਯਮਾਂ ਅਨੁਸਾਰ ਇਹ ਜੁਰਮਾਨਾ ਉਨ੍ਹਾਂ ਦੇ ਬਿਜਲੀ ਤੇ ਪਾਣੀ ਦੇ ਬਿੱਲਾਂ ਵਿਚ ਜੋੜਨ ਦੀ ਵਿਵਸਥਾ ਕੀਤੀ ਜਾਵੇ। ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਪਲਾਟ ਮਾਲਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਲੋੜ ਪੈਣ ’ਤੇ ਰਜਿਸਟਰੀਆਂ ’ਤੇ ਰੋਕ ਲਗਾਉਣ ਸਬੰਧੀ ਕਦਮ ਚੁੱਕੇ ਜਾਣ। ਹਰ ਪਲਾਟ ਮਾਲਕ ਦੀ ਜ਼ਿੰਮੇਵਾਰੀ ਹੋਵੇ ਕਿ ਉਹ ਆਪਣੇ ਪਲਾਟ ਦੀ ਚਾਰਦੀਵਾਰੀ ਕਰਵਾਏ ਅਤੇ ਸਮੇਂ-ਸਮੇਂ ’ਤੇ ਉਸ ਦੀ ਸਫ਼ਾਈ ਤੇ ਮੁਰੰਮਤ ਯਕੀਨੀ ਬਣਾਏ। ਇਸ ਦੇ ਨਾਲ ਹੀ ਕਟਾਰੀਆ ਨੇ ਕਿਹਾ ਕਿ ਖਾਲੀ ਪਲਾਟਾਂ ਵਿਚ ਕੂੜਾ-ਕਰਕਟ ਅਤੇ ਗੰਦਗੀ ਸੁੱਟਣ ਵਾਲੇ ਸਮਾਜ ਦੇ ਦੁਸ਼ਮਣਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਜੁਰਮਾਨੇ ਕੀਤੇ ਜਾਣ। ਜਦੋਂ ਤੱਕ ਪ੍ਰਸ਼ਾਸਨ ਇਸ ਮਾਮਲੇ ਵਿਚ ਸਖ਼ਤੀ ਨਹੀਂ ਦਿਖਾਏਗਾ, ਉਦੋਂ ਤੱਕ ਵਾਰ-ਵਾਰ ਸਫ਼ਾਈ ਅਭਿਆਨ ਚਲਾਉਣਾ ਸਿਰਫ਼ ਸਰਕਾਰੀ ਪੈਸੇ ਅਤੇ ਸਰੋਤਾਂ ਦੀ ਫ਼ਜ਼ੂਲ ਖ਼ਰਚੀ ਸਾਬਤ ਹੋਵੇਗਾ। ਸਫ਼ਾਈ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਕਟਾਰੀਆ ਨੇ ਸਾਰੀ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਵੋਟ ਬੈਂਕ ਦੀ ਰਾਜਨੀਤੀ ਨਾਲੋਂ ਸਮਾਜ ਦੀ ਅਸਲ ਸੇਵਾ ਤੇ ਲੋਕਾਂ ਦੀ ਸਿਹਤ ਤੇ ਸਾਫ਼-ਸੁਥਰਾ ਵਾਤਾਵਰਨ ਜ਼ਿਆਦਾ ਮਹੱਤਵਪੂਰਨ ਹੋਣਾ ਚਾਹੀਦਾ ਹੈ। ਸਾਨੂੰ ਅਜਿਹੀ ਵਿਵਸਥਾ ਬਣਾਉਣ ਦੀ ਲੋੜ ਹੈ ਜਿੱਥੇ ਸਫ਼ਾਈ ਸਿਰਫ਼ ਮੁਹਿੰਮ ਨਾ ਰਹੇ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਤੇ ਆਦਤ ਬਣੇ।
Ad Position 22
No active advertisement
ਪਿਛਲੀ ਖ਼ਬਰ ਐੱਸ. ਟੀ. ਕੋਟੈਕਸ ਵਲੋਂ ਸੀ. ਐੱਚ. ਸੀ. ਮਾਛੀਵਾੜਾ ਲਈ 50 ਕੰਬਲ ਭੇਟ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 9 ਨੂੰ
Ad Position 24