07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਬੀਜਾ, 6 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੀਸਰਾ ਵਿਸ਼ਾਲ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਸਰਦਾਰ ਏਡ ਵੈੱਲਫੇਅਰ ਸੁਸਾਇਟੀ ਪਿੰਡ ਭੌਰਲਾ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ, ਪਿੰਡ ਭੌਰਲਾ ਵਿਖੇ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਹਲਵਿੰਦਰ ਸਿੰਘ ਢਿੱਲੋਂ ਤੇ ਜਨਰਲ ਸਕੱਤਰ ਗੁਰਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਿਵਲ ਸਰਜਨ ਲੁਧਿਆਣਾ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ, ਸੀਨੀਅਰ ਮੈਡੀਕਲ ਅਫ਼ਸਰ ਤੇ ਇੰਚਾਰਜ ਆਈ ਮੋਬਾਈਲ ਯੂਨਿਟ ਲੁਧਿਆਣਾ ਦੀ ਰਹਿਨੁਮਾਈ ਵਿਚ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 07-11-2026
ਬੀਜਾ, 6 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੀਸਰਾ ਵਿਸ਼ਾਲ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਸਰਦਾਰ ਏਡ ਵੈੱਲਫੇਅਰ ਸੁਸਾਇਟੀ ਪਿੰਡ ਭੌਰਲਾ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ, ਪਿੰਡ ਭੌਰਲਾ ਵਿਖੇ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਹਲਵਿੰਦਰ ਸਿੰਘ ਢਿੱਲੋਂ ਤੇ ਜਨਰਲ ਸਕੱਤਰ ਗੁਰਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਿਵਲ ਸਰਜਨ ਲੁਧਿਆਣਾ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ, ਸੀਨੀਅਰ ਮੈਡੀਕਲ ਅਫ਼ਸਰ ਤੇ ਇੰਚਾਰਜ ਆਈ ਮੋਬਾਈਲ ਯੂਨਿਟ ਲੁਧਿਆਣਾ ਦੀ ਰਹਿਨੁਮਾਈ ਵਿਚ ਲਗਾਇਆ ਗਿਆ। ਕੈਂਪ ਦੌਰਾਨ ਸਿਵਲ ਹਸਪਤਾਲ ਖੰਨਾ ਦੇ ਅੱਖਾਂ ਦੇ ਮਾਹਿਰ ਡਾਕਟਰ ਡਾ . ਚਿਰੰਜੀਵ ਸਿੰਘ ਵਲੋਂ ਆਪਣੀ ਟੀਮ ਵਿਚ ਵੰਸ਼ੂ ਤੇ ਪ੍ਰਭਦੀਪ (ਅਪਥੋਲੋਮਿਕ ਅਫ਼ਸਰ) ਨਾਲ 140 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ। ਚੈੱਕਅਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਗਈਆਂ। 15 ਮਰੀਜ਼ ਚਿੱਟੇ ਮੋਤੀਆ ਦੇ ਪਾਏ ਗਏ ਜਿਨ੍ਹਾਂ ਦੇ ਸਿਵਲ ਹਸਪਤਾਲ ਖੰਨਾ ਵਿਖੇ ਮੁਫ਼ਤ ਲੈਂਨਜ ਪਾਏ ਜਾਣਗੇ। ਬੈਨੀਪਾਲ ਲੈਬ ਬਗ਼ਲੀ ਕਲਾਂ ਦੇ ਮਾਲਕ ਗੁਰਪ੍ਰੀਤ ਸਿੰਘ ਬੈਨੀਪਾਲ ਵਲੋਂ ਸਮੂਹ ਮਰੀਜ਼ਾਂ ਦੇ ਮੁਫ਼ਤ ਟੈੱਸਟ ਕੀਤੇ ਗਏ। ਇਸ ਅੱਖਾਂ ਦੇ ਕੈਂਪ ਵਿਚ ਸੀਮਾ ਚੋਪੜਾ ਐੱਸ. ਐੱਮ. ਓ. ਇੰਚਾਰਜ ਆਈ ਮੋਬਾਇਲ ਯੂਨਿਟ ਲੁਧਿਆਣਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਅੱਖਾਂ ਦੀ ਸਾਂਭ ਸੰਭਾਲ ਲਈ ਮਰੀਜ਼ਾਂ ਨੂੰ ਜਾਣਕਾਰੀ ਦਿੱਤੀ ਉਨ੍ਹਾਂ ਦੱਸਿਆ ਕਿ ਅੱਖਾਂ ਦੀ ਸੰਭਾਲ ਸਾਡੇ ਲਈ ਬਹੁਤ ਜ਼ਰੂਰੀ ਹੈ। ਕੈਂਪ ਲਗਾਉਣ ਦਾ ਮੁੱਖ ਉਦੇਸ਼ ਲੋੜਵੰਦ ਤੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮਿਆਰੀ ਜਾਂਚ ਅਤੇ ਮੁਫ਼ਤ ਇਲਾਜ ਦੀ ਸਹੂਲਤ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬਧ ਕਰਵਾਉਣਾ ਹੈ। ਐੱਸ. ਐੱਮ. ਓ. ਸੁਦੀਪ ਸਿੱਧੂ ਦੀਆਂ ਹਦਾਇਤਾਂ ਤੇ ਡਾ. ਮੀਨਾਕਸ਼ੀ ਅਤੇ ਡਾ. ਹਿਮਾਂਸ਼ੂ ਨੇ ਅੱਖਾਂ ਦੇ ਜਾਂਚ ਕੈਂਪ ਵਿਚ ਪਹੁੰਚ ਕੇ ਸਰਕਾਰੀ ਹਸਪਤਾਲਾਂ ਵਿਚ ਵੱਖ ਵੱਖ ਬਿਮਾਰੀਆਂ ਦੇ ਮੁਫ਼ਤ ਇਲਾਜ ਬਾਰੇ ਜਾਗਰੂਕ ਕੀਤਾ। ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਸਮੂਹ ਡਾਕਟਰਾਂ ਦੀ ਟੀਮ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੈਂਬਰ ਗੋਬਿੰਦਰ ਕੌਰ, ਕੁਲਦੀਪ ਕੌਰ ਢਿੱਲੋਂ, ਯਾਦਵਿੰਦਰ ਸਿੰਘ ਕਾਲਾ, ਕਰਮਜੀਤ ਕੌਰ, ਹਰਦੇਵ ਕੌਰ ਸਾਬਕਾ ਸਰਪੰਚ, ਅਵਤਾਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਬੈਨੀਪਾਲ, ਮਨਜੀਤ ਸਿੰਘ ਢਿੱਲੋਂ, ਲਖਵੀਰ ਕੌਰ ਢਿੱਲੋਂ, ਪ੍ਰਗਟ ਸਿੰਘ ਢਿੱਲੋਂ, ਮਲਕੀਤ ਸਿੰਘ ਤੇ ਹੋਰ ਹਾਜ਼ਰ ਸਨ। 06 ਖੰਨਾ20
Ad Position 22
No active advertisement
ਪਿਛਲੀ ਖ਼ਬਰ ਕਲਗ਼ੀਧਰ ਅਕੈਡਮੀ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਰੌਣਕਾਂ ਨੇ ਬੰਨ੍ਹਿਆ ਰੰਗ ਅਗਲੀ ਖ਼ਬਰ ਕਿੰਡਰ ਗਾਰਟਨ ਸਕੂਲ ’ਚ ਦੀਵਾਲੀ ਤੇ ਵਿਸ਼ਵਕਰਮਾ ਦਿਵਸ ਮਨਾਇਆ
Ad Position 24