06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਕਲਗ਼ੀਧਰ ਅਕੈਡਮੀ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਰੌਣਕਾਂ ਨੇ ਬੰਨ੍ਹਿਆ ਰੰਗ

ਸਾਹਨੇਵਾਲ, 6 ਨਵੰਬਰ (ਹਨੀ ਚਾਠਲੀ)- ਸੰਤ ਹਰੀ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਕਲਗ਼ੀਧਰ ਅਕੈਡਮੀ ਵਿਖੇ ਰੌਸ਼ਨੀਆਂ, ਖ਼ੁਸ਼ੀਆਂ ਅਤੇ ਆਪਸੀ ਸਾਂਝ ਦਾ ਪ੍ਰਤੀਕ ਦੀਵਾਲੀ ਅਤੇ ਇਤਿਹਾਸਕ ਮਹੱਤਤਾ ਵਾਲਾ ਬੰਦੀ ਛੋੜ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਦੀ ਕਲਾ, ਕਲਪਨਾ ਤੇ ਸਿਰਜਣਾਤਮਕਤਾ ਨੂੰ ਮੰਚ ਪ੍ਰਦਾਨ ਕਰਨ ਲਈ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 07-11-2026
ਸਾਹਨੇਵਾਲ, 6 ਨਵੰਬਰ (ਹਨੀ ਚਾਠਲੀ)- ਸੰਤ ਹਰੀ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਕਲਗ਼ੀਧਰ ਅਕੈਡਮੀ ਵਿਖੇ ਰੌਸ਼ਨੀਆਂ, ਖ਼ੁਸ਼ੀਆਂ ਅਤੇ ਆਪਸੀ ਸਾਂਝ ਦਾ ਪ੍ਰਤੀਕ ਦੀਵਾਲੀ ਅਤੇ ਇਤਿਹਾਸਕ ਮਹੱਤਤਾ ਵਾਲਾ ਬੰਦੀ ਛੋੜ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਦੀ ਕਲਾ, ਕਲਪਨਾ ਤੇ ਸਿਰਜਣਾਤਮਕਤਾ ਨੂੰ ਮੰਚ ਪ੍ਰਦਾਨ ਕਰਨ ਲਈ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦਿਨ ਵਿਸ਼ੇਸ਼ ਖਿੱਚ ਦਾ ਕੇਂਦਰ ਹਾਊਸ ਵਾਰ ਰੰਗੋਲੀ ਸਜਾਉਣ ਦਾ ਮੁਕਾਬਲਾ ਰਿਹਾ। ਇਸ ਮੁਕਾਬਲੇ ਵਿਚ ਵੱਖ-ਵੱਖ ਹਾਊਸ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਮਿਹਨਤ ਤੇ ਟੀਮ ਭਾਵਨਾ ਨਾਲ ਸ਼ਮੂਲੀਅਤ ਕੀਤੀ। ਰੰਗਾਂ ਦੇ ਮਨਮੋਹਕ ਸੁਮੇਲ, ਵਿਲੱਖਣ ਡਿਜ਼ਾਈਨਾਂ ਅਤੇ ਬੇਮਿਸਾਲ ਕਲਾਤਮਕ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਹਰ ਹਾਊਸ ਦੀ ਰੰਗੋਲੀ ਵਿਦਿਆਰਥੀਆਂ ਦੀ ਸਿਰਜਣਾਤਮਕ ਸੋਚ, ਕਲਾ-ਕੌਸ਼ਲ ਅਤੇ ਸਮੂਹਿਕ ਮਿਹਨਤ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕਰ ਰਹੀ ਸੀ ਮੁਕਾਬਲੇ ਦੇ ਨਤੀਜਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਹਾਊਸਾਂ ਦੀ ਚੋਣ ਕੀਤੀ ਗਈ ਅਤੇ ਜੇਤੂਆਂ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਮੈਨੇਜਰ ਲਖਵੀਰ ਸਿੰਘ ਹਰਾ ਤੇ ਪ੍ਰਿੰਸੀਪਲ ਭੁਪਿੰਦਰਜੀਤ ਕੌਰ ਬੇਦੀ ਨੇ ਵਿਦਿਆਰਥੀਆਂ ਦੇ ਉਤਸ਼ਾਹ, ਮਿਹਨਤ ਅਤੇ ਕਲਾਤਮਕ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਤਿਉਹਾਰ ਸਿਰਫ਼ ਖ਼ੁਸ਼ੀਆਂ ਮਨਾਉਣ ਦਾ ਸਾਧਨ ਨਹੀਂ, ਸਗੋਂ ਆਪਣੀਆਂ ਸਭਿਆਚਾਰਕ ਜੜ੍ਹਾਂ ਨਾਲ ਜੁੜਨ, ਆਪਸੀ ਪਿਆਰ ਵਧਾਉਣ ਤੇ ਮਨੁੱਖਤਾ ਦੇ ਮੁੱਲਾਂ ਨੂੰ ਅਪਣਾਉਣ ਦਾ ਸੁਨਹਿਰੀ ਮੌਕਾ ਵੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਕਰਦਿਆਂ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ । 06 ਖੰਨਾ19
Ad Position 22
No active advertisement
ਪਿਛਲੀ ਖ਼ਬਰ ਈਸਟਵੁੱਡ ਸਕੂਲ ਦੇ ਵਿਦਿਆਰਥੀਆਂ ਵਲੋਂ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕਤਾ ਰੈਲੀ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24