06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਈਸਟਵੁੱਡ ਸਕੂਲ ਦੇ ਵਿਦਿਆਰਥੀਆਂ ਵਲੋਂ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕਤਾ ਰੈਲੀ

ਮੁੱਲਾਂਪੁਰ-ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸੀ. ਬੀ.

Ad Position 21
No active advertisement
ਅਜੀਤ ਡੈਸਕ 07-11-2026
ਮੁੱਲਾਂਪੁਰ-ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸੀ. ਬੀ. ਐੱਸ. ਈ. ਬੋਰਡ ਦੇ ਨਾਮਵਰ ਵਿੱਦਿਅਕ ਅਦਾਰੇ ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਦੇ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਡਾ: ਅਮਨਦੀਪ ਕੌਰ ਬਖਸ਼ੀ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਕਰਦਿਆਂ ਆਮ ਲੋਕਾਂ ਲਈ ਸ਼ਹਿਰ ’ਚ ਜਾਗਰੂਕਤਾ ਰੈਲੀ ਕੱਢੀ। ਰੈਲੀ ਦੀ ਆਰੰਭਤਾ ਸਮੇਂ ਸਕੂਲ ਪ੍ਰਿੰਸੀਪਲ ਡਾ: ਅਮਨਦੀਪ ਕੌਰ ਬਖਸ਼ੀ ਨੇ ਕਿਹਾ ਕਿ ਹਵਾ, ਪਾਣੀ ਦੀ ਸ਼ੁੱਧਤਾ ਅਤੇ ਪ੍ਰਦੂਸ਼ਣ ਦੇ ਖਾਤਮੇ ਲਈ ਗਰੀਨ ਦੀਵਾਲੀ ਮਨਾਈ ਜਾਵੇ, ਇਹੋ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਦਾ ਮਕਸਦ ਹੈ। ਈਸਟਵੁੱਡ ਪ੍ਰਿੰਸੀਪਲ ਡਾ: ਬਖਸ਼ੀ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਆ ਕਿ ਦੀਵੇ ਅਤੇ ਮੋਮਬੱਤੀਆਂ ਨਾਲ ਆਲਾ-ਦੁਆਲਾ ਰੁਸ਼ਨਾਉਣ ਦੇ ਨਾਲ ਸਾਨੂੰ ਆਪਣੇ ਮਨਾਂ ਵਿਚ ਅਗਿਆਨਤਾ ਦੇ ਹਨੇਰੇ ਨੂੰ ਦੂਰ ਕਰਦਿਆਂ ਮਿਲ-ਜੁਲ ਕੇ ਰਹਿਣਾ ਚਾਹੀਦਾ। ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਨੂੰ ਈਕੋ-ਫਰੈਂਡਲੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਵਲੋਂ ਵਾਤਾਵਰਣ ਪ੍ਰਤੀ ਜਾਗਰੂਕ ਸਬੰਧੀ ਦੀਵਾਲੀ ਨੂੰ ਸੁਰੱਖਿਅਤ ਤਰੀਕੇ ਨਾਲ ਮਨਾਉਣ ਤਹਿਤ ਰੈਲੀ ਕੱਢਦਿਆਂ ਪਟਾਕਿਆਂ ਰਹਿਤ ਹਰੀ-ਭਰੀ ਦੀਵਾਲੀ ਮਨਾਉਣ ਦਾ ਹੋਕਾ ਦਿੱਤਾ। ਸਕੂਲ ਦੇ ਪ੍ਰਬੰਧਕੀ ਪ੍ਰਧਾਨ ਦਮਨਜੀਤ ਸਿੰਘ ਮੋਹੀ ਵਲੋਂ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੀਵਾਲੀ ਦੇ ਦਿਨ ਗੈਰ ਲੋੜੀਂਦਾ ਖਰਚ ਬੰਦ ਕਰਕੇ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਕਰੀਏ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਦੀ ਅਗਵਾਈ ਹੇਠ ਸਖ਼ੀਆਂ ਦੇ ਸਨਮਾਨ ਸੰਬੰਧੀ ਸਮਾਗਮ ਕਰਵਾਇਆ ਕਿਹਾ, ਹਲਕਾ ਗਿੱਲ ਦੀਆਂ ਕਰੀਬ 90 ਹਜ਼ਾਰ ਮਹ... ਅਗਲੀ ਖ਼ਬਰ ਕਲਗ਼ੀਧਰ ਅਕੈਡਮੀ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਰੌਣਕਾਂ ਨੇ ਬੰਨ੍ਹਿਆ ਰੰਗ
Ad Position 24