ਸ਼ਕਤੀ ਸਕੂਲ ਸਾਹਨੇਵਾਲ ’ਚ ਦੀਵਾਲੀ ਦੇ ਤਿਉਹਾਰ ਸੰਬੰਧੀ ਸਮਾਗਮ
ਸਾਹਨੇਵਾਲ, 6 ਨਵੰਬਰ (ਹਨੀ ਚਾਠਲੀ)- ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਦੀਵਾਲੀ ਦੇ ਤਿਉਹਾਰ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਮੂਹ ਸਟਾਫ਼ ਮੈਂਬਰਾਂ ਦੀ ਹਾਜ਼ਰੀ ਵਿਚ ਬੱਚਿਆਂ ਦੁਆਰਾ ਦੀਵੇ ਸਜਾਉਣ, ਕਾਰਡ ਬਣਾਉਣ, ਪੋਸਟਰ ਬਣਾਉਣਾ ਅਤੇ ਰੰਗੋਲੀ ਬਣਾਉਣ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ।
ਸਾਹਨੇਵਾਲ, 6 ਨਵੰਬਰ (ਹਨੀ ਚਾਠਲੀ)- ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਦੀਵਾਲੀ ਦੇ ਤਿਉਹਾਰ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਮੂਹ ਸਟਾਫ਼ ਮੈਂਬਰਾਂ ਦੀ ਹਾਜ਼ਰੀ ਵਿਚ ਬੱਚਿਆਂ ਦੁਆਰਾ ਦੀਵੇ ਸਜਾਉਣ, ਕਾਰਡ ਬਣਾਉਣ, ਪੋਸਟਰ ਬਣਾਉਣਾ ਅਤੇ ਰੰਗੋਲੀ ਬਣਾਉਣ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਮਨਵਿੰਦਰ ਸਿੰਘ ਨੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਦੀਵਾਲੀ ਦਾ ਮਹੱਤਵ ਦੱਸਿਆ ਅਤੇ ਵਿਦਿਆਰਥੀਆਂ ਨੂੰ ਆਪ ਗਰੀਨ ਦੀਵਾਲੀ ਮਨਾਉਣ ਲਈ ਤੇ ਆਪਣੇ ਮਾਤਾ ਪਿਤਾ ਤੇ ਹੋਰ ਸਾਥੀਆ ਨੂੰ ਪ੍ਰੇਰਿਤ ਕਰਨ ਲਈ ਕਿਹਾ।