06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਿਹਤ ਤੇ ਵਾਤਾਵਰਨ ਦੀ ਰਾਖੀ ਲਈ ਪਟਾਕਿਆਂ ਤੋਂ ਦੂਰੀ ਬਣਾ ਕੇ ਮਨਾਈਏ ਦੀਵਾਲੀ- ਖੇੜਾ, ਵਿੱਕੀ, ਮਾਂਗਟ, ਮਿੱਠੇਵਾਲ, ਸੰਨੀ

ਮਾਛੀਵਾੜਾ ਸਾਹਿਬ, 6 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਦੀਵਾਲੀ ਦਾ ਤਿਉਹਾਰ ਖ਼ੁਸ਼ੀਆਂ, ਰੌਸ਼ਨੀਆਂ ਤੇ ਆਪਸੀ ਪਿਆਰ ਦਾ ਪ੍ਰਤੀਕ ਹੈ। ਇਸ ਪਵਿੱਤਰ ਮੌਕੇ ਸਾਨੂੰ ਵਾਤਾਵਰਨ ਦੀ ਸੁਰੱਖਿਆ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 07-11-2026
ਮਾਛੀਵਾੜਾ ਸਾਹਿਬ, 6 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਦੀਵਾਲੀ ਦਾ ਤਿਉਹਾਰ ਖ਼ੁਸ਼ੀਆਂ, ਰੌਸ਼ਨੀਆਂ ਤੇ ਆਪਸੀ ਪਿਆਰ ਦਾ ਪ੍ਰਤੀਕ ਹੈ। ਇਸ ਪਵਿੱਤਰ ਮੌਕੇ ਸਾਨੂੰ ਵਾਤਾਵਰਨ ਦੀ ਸੁਰੱਖਿਆ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੱਚਾ ਸੌਦਾ ਆੜ੍ਹਤੀ ਐਸੋਸੀਏਸ਼ਨ ਮਾਛੀਵਾੜਾ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਅਰਵਿੰਦਰਪਾਲ ਸਿੰਘ ਵਿੱਕੀ, ਯੂਥ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਹਰਜੋਤ ਸਿੰਘ ਮਾਂਗਟ, ਕਾਨੂੰਨੀ ਸਲਾਹਕਾਰ ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ ਤੇ ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਸੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀ ਖ਼ੁਸ਼ੀ ਨੂੰ ਪਟਾਕਿਆਂ ਦੇ ਸ਼ੋਰ ਤੇ ਧੂੰਏਂ ਤੱਕ ਸੀਮਤ ਨਹੀਂ ਕਰਨਾ ਚਾਹੀਦਾ। ਆਤਿਸ਼ਬਾਜ਼ੀ ਕਾਰਨ ਹਵਾ ਪ੍ਰਦੂਸ਼ਿਤ ਹੁੰਦੀ ਹੈ, ਜਿਸ ਦਾ ਮਾੜਾ ਪ੍ਰਭਾਵ ਬੱਚਿਆਂ, ਬਜ਼ੁਰਗਾਂ ਤੇ ਬਿਮਾਰ ਵਿਅਕਤੀਆਂ ਦੀ ਸਿਹਤ ’ਤੇ ਪੈਂਦਾ ਹੈ। ਇਸ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵਾਤਾਵਰਨ ਪੱਖੀ ਤਰੀਕੇ ਨਾਲ ਦੀਵਾਲੀ ਮਨਾਉਣੀ ਚਾਹੀਦੀ ਹੈ। ਉਕਤ ਆਗੂਆਂ ਨੇ ਕਿਹਾ ਕਿ ਦੀਵਾਲੀ ਦਾ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਹੁਤ ਵਿਸ਼ਾਲ ਹੈ। ਇਹ ਦਿਨ ਭਗਵਾਨ ਸ੍ਰੀ ਰਾਮ ਜੀ ਦੇ 14 ਸਾਲਾਂ ਦੇ ਬਨਵਾਸ ਤੋਂ ਬਾਅਦ ਅਯੁੱਧਿਆ ਪਰਤਣ ਦੀ ਖ਼ੁਸ਼ੀ ਵਿਚ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਸਿੱਖ ਇਤਿਹਾਸ ਵਿਚ ਇਸ ਦਿਨ ਨੂੰ ਬੰਦੀ ਛੋੜ ਦਿਵਸ ਵਜੋਂ ਵੀ ਵਿਸ਼ੇਸ਼ ਮਹੱਤਤਾ ਪ੍ਰਾਪਤ ਹੈ, ਜਦੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਲਿਆਏ ਸਨ। ਖੇੜਾ, ਵਿੱਕੀ, ਮਾਂਗਟ, ਮਿੱਠੇਵਾਲ ਤੇ ਸੰਨੀ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਿੱਟੀ ਦੇ ਦੀਵੇ ਜਗਾ ਕੇ, ਮਿਠਾਈਆਂ ਵੰਡ ਕੇ ਅਤੇ ਲੋੜਵੰਦਾਂ ਦੀ ਮਦਦ ਕਰ ਕੇ ਸੁਰੱਖਿਅਤ ਤੇ ਹਰਿਆਵਲੀ ਭਰਪੂਰ ਦੀਵਾਲੀ ਮਨਾਉਣ। 06 ਖੰਨਾ32 ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਸੂਬਾ ਮੀਤ ਪ੍ਰਧਾਨ ਅਰਵਿੰਦਰਪਾਲ ਵਿੱਕੀ, ਕਾਰਜਕਾਰੀ ਪ੍ਰਧਾਨ ਹਰਜੋਤ ਸਿੰਘ ਮਾਂਗਟ, ਕਾਨੂੰਨੀ ਸਲਾਹਕਾਰ ਐਡਵੋਕੇਟ ਗੁਰਜੀਤ ਮਿੱਠੇਵਾਲ ਤੇ ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਸੰਨੀ।
Ad Position 22
No active advertisement
ਪਿਛਲੀ ਖ਼ਬਰ ਟੀ . ਐਸ .-1 ਲੈਣ ਸਮੇਂ ਡੇਂਗੂ ਦੇ ਚਲਾਨਾਂ ਦੀ ਅਦਾਇਗੀ ਦੀ ਸ਼ਰਤ ਫਿਲਹਾਲ ਦੀ ਘੜੀ ਮੁਲਤਵੀ ਕੀਤੀ ਜਾਵੇ - ਰਾਕੇਸ਼ ਪਰਾਸ਼ਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੀ ਮੀਟਿੰਗ ਹੋਈ ਪਾਰਟੀ ਨੇ ਲਗਾਏ ਐੱਸ. ਸੀ., ਬੀ. ਸੀ. ਵਿੰਗ ਦੇ ਨਵੇਂ ਸਰਕਲ ਪ੍ਰਧਾਨ
Ad Position 24