ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਪੁਰਬ ’ਤੇ ਬੰਦੀ ਸਿੰਘ ਰਿਹਾਅ ਕੀਤੇ ਜਾਣ
ਬੰਦੀ ਛੋੜ ਪੁਰਬ ਤੇ ਦੀਵਾਲੀ ਦੀਆਂ ਸਮੂਹ ਦੇਸ ਵਾਸੀਆਂ ਨੂੰ ਵਧਾਈਆਂ- ਜਥੇਦਾਰ ਈਸੜੂ
ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਥਕ ਆਗੂ ਜਥੇਦਾਰ ਜਤਿੰਦਰ ਸਿੰਘ ਈਸੜੂ ਮੁੱਖ ਸੇਵਾਦਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਪ੍ਰਚਾਰ ਕੇਂਦਰ ਫੈਜ਼ਗੜ੍ਹ ਅਤੇ ਸਕੱਤਰ ਜਨਰਲ ਯੂਨਾਈਟਿਡ ਅਕਾਲੀ ਦਲ ਨੇ ਸਮੂਹ ਦੇਸ਼ ਵਾਸੀਆਂ ਨੂੰ ਬੰਦੀ ਛੋੜ ਪੁਰਬ ਅਤੇ ਦੀਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਪਵਨੁ ਗੁਰੂ ਦੇ ਪਵਿੱਤਰ ਉਪਦੇਸ਼ ਅਨੁਸਾਰ ਪ੍ਰਦੂਸ਼ਣ ਰਹਿਤ ਇਸ ਤਿਉਹਾਰ ਨੂੰ ਮਨਾਉਣ ਦੀ ਅਪੀਲ ਕੀਤੀ ਤਾਂਕਿ ਕੁਦਰਤੀ ਵਾਤਾਵਰਨ ਸ਼ੁੱਧ ਰਹੇ ਅਤੇ ਅਸੀਂ ਬਿਮਾਰੀਆਂ ਤੋਂ ਬਚੇ ਰਹੀਏ। ਜਥੇਦਾਰ ਈਸੜੂ ਨੇ ਇਸ ਤਿਉਹਾਰ ਨੂੰ ਆਪਸ ਭਾਈਚਾਰਕ ਸਾਂਝ ਦੇ ਰੂਪ ਵਿਚ ਮਨਾਉਣ ਦੀ ਅਪੀਲ ਕੀਤੀ ਅਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਯਾਦ ਕਰਵਾਉਂਦਿਆਂ ਅਪੀਲ ਕੀਤੀ ਕਿ ਜੋ ਉਨ੍ਹਾਂ ਨੇ ਸੁਲਤਾਪੁਰ ਦੀ ਧਰਤੀ ’ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਤੇ ਰਿਹਾਈ ਸੰਬੰਧੀ ਜੋ ਕੇਂਦਰ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ।
ਕ
ਕੌਂਸਲਰ ਅਮਨ ਕਟਾਰੀਆ
ਜਥੇਦਾਰ ਜਤਿੰਦਰ ਸਿੰਘ ਈਸੜੂ
07-11-2026
ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਥਕ ਆਗੂ ਜਥੇਦਾਰ ਜਤਿੰਦਰ ਸਿੰਘ ਈਸੜੂ ਮੁੱਖ ਸੇਵਾਦਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਪ੍ਰਚਾਰ ਕੇਂਦਰ ਫੈਜ਼ਗੜ੍ਹ ਅਤੇ ਸਕੱਤਰ ਜਨਰਲ ਯੂਨਾਈਟਿਡ ਅਕਾਲੀ ਦਲ ਨੇ ਸਮੂਹ ਦੇਸ਼ ਵਾਸੀਆਂ ਨੂੰ ਬੰਦੀ ਛੋੜ ਪੁਰਬ ਅਤੇ ਦੀਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਪਵਨੁ ਗੁਰੂ ਦੇ ਪਵਿੱਤਰ ਉਪਦੇਸ਼ ਅਨੁਸਾਰ ਪ੍ਰਦੂਸ਼ਣ ਰਹਿਤ ਇਸ ਤਿਉਹਾਰ ਨੂੰ ਮਨਾਉਣ ਦੀ ਅਪੀਲ ਕੀਤੀ ਤਾਂਕਿ ਕੁਦਰਤੀ ਵਾਤਾਵਰਨ ਸ਼ੁੱਧ ਰਹੇ ਅਤੇ ਅਸੀਂ ਬਿਮਾਰੀਆਂ ਤੋਂ ਬਚੇ ਰਹੀਏ। ਜਥੇਦਾਰ ਈਸੜੂ ਨੇ ਇਸ ਤਿਉਹਾਰ ਨੂੰ ਆਪਸ ਭਾਈਚਾਰਕ ਸਾਂਝ ਦੇ ਰੂਪ ਵਿਚ ਮਨਾਉਣ ਦੀ ਅਪੀਲ ਕੀਤੀ ਅਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਯਾਦ ਕਰਵਾਉਂਦਿਆਂ ਅਪੀਲ ਕੀਤੀ ਕਿ ਜੋ ਉਨ੍ਹਾਂ ਨੇ ਸੁਲਤਾਪੁਰ ਦੀ ਧਰਤੀ ’ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਤੇ ਰਿਹਾਈ ਸੰਬੰਧੀ ਜੋ ਕੇਂਦਰ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ। ਉਸ ਐਲਾਨ ਤੇ ਨੋਟੀਫ਼ਿਕੇਸ਼ਨ ਨੂੰ ਤੁਰੰਤ ਲਾਗੂ ਕੀਤਾ ਜਾਵੇ। ਜਥੇਦਾਰ ਈਸੜੂ ਨੇ ਕੇਂਦਰ ਸਰਕਾਰ ਨੂੰ ਇਹ ਇਤਿਹਾਸ ਵੀ ਯਾਦ ਕਰਵਾਇਆ ਕਿ ਸਿੱਖਾਂ ਦੇ ਛੇਵੇਂ ਗੁਰੂ ਮੀਰੀ-ਪੀਰੀ ਦੇ ਮਾਲਕ, ਬੰਦੀ ਛੋੜ ਦਾਤਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਕਿਲ੍ਹੇ ਦੀ ਜੇਲ੍ਹ ਵਿਚ ਜੋ ਮੌਕੇ ਦੇ ਬਾਦਸ਼ਾਹ ਜਹਾਂਗੀਰ ਵਲੋਂ 52 ਹਿੰਦੂ ਰਾਜੇ ਲੰਮੇ ਸਮੇਂ ਤੋਂ ਕੈਦ ਕੀਤੇ ਹੋਏ ਸਨ, ਜਦੋਂ ਉਹ ਰਾਜੇ ਗੁਰੂ ਸਾਹਿਬ ਦੀ ਸ਼ਰਨ ਆ ਗਏ ਤਾਂ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਨਾਲ ਉਨ੍ਹਾਂ ਨੂੰ ਕੈਦ ਤੋਂ ਮੁਕਤ ਕਰਵਾਇਆ। ਸਿੱਖ ਜਗਤ ਉਸ ਦਿਨ ਨੂੰ ਬੰਦੀ ਛੋੜ ਦਿਵਸ ਦੇ ਰੂਪ ਵਿਚ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਉਂਦਾ ਹੈ। ਇਸ ਕਰ ਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ ਤਾਂਕਿ ਉਹ ਵੀ ਆਪੋ ਆਪਣੇ ਘਰ ਆ ਕੇ ਇਸ ਦਿਵਸ ਨੂੰ ਆਪਣੇ ਪਰਿਵਾਰ ਦੇ ਨਾਲ ਮਨਾ ਸਕਣ।