06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਐਕਿਊਪੰਕਚਰ ਇਲਾਜ ਗ਼ਰੀਬਾਂ ਲਈ ਵਰਦਾਨ , ਪੰਜਾਬ ਸਰਕਾਰ ਐਕਿਊਪੰਕਚਰ ਨੂੰ ਉਤਸ਼ਾਹਿਤ ਕਰਨ ਸਬੰਧੀ ਕਰੇਗੀ ਵਿਚਾਰ - ਗੁਰਮੀਤ ਸਿੰਘ ਖੁੱਡੀਆਂ

ਲੁਧਿਆਣਾ, 6 ਨਵੰਬਰ (ਡਾ. ਤਰਲੋਚਨ ਸਿੰਘ)- ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਐਕਿਊਪੰਕਚਰ ਇਲਾਜ ਪ੍ਰਣਾਲੀ ਆਮ ਲੋਕਾਂ, ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਵਰਦਾਨ ਸਾਬਤ ਹੋ ਸਕਦੀ ਹੈ।

Ad Position 21
No active advertisement
ਅਜੀਤ ਡੈਸਕ 07-11-2026
ਲੁਧਿਆਣਾ, 6 ਨਵੰਬਰ (ਡਾ. ਤਰਲੋਚਨ ਸਿੰਘ)- ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਐਕਿਊਪੰਕਚਰ ਇਲਾਜ ਪ੍ਰਣਾਲੀ ਆਮ ਲੋਕਾਂ, ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਵਰਦਾਨ ਸਾਬਤ ਹੋ ਸਕਦੀ ਹੈ। ਇਸ ਪ੍ਰਣਾਲੀ ਰਾਹੀਂ ਘੱਟ ਖ਼ਰਚੇ ‘ਤੇ ਇਲਾਜ ਦੀਆਂ ਸੰਭਾਵਨਾਵਾਂ ਨੂੰ ਦੇਖਦੇ ਹੋਏ ਇਸ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ। ਉਹ ਅੱਜ ਸਥਾਨਕ ਹੋਟਲ ਵਿਖੇ ਡਾ. ਡੀ. ਐਨ. ਕੋਟਨਿਸ ਐਕਿਊਪੰਕਚਰ ਹਸਪਤਾਲ ਤੇ ਐਜੂਕੇਸ਼ਨ ਸੈਂਟਰ, ਸਲੇਮ ਟਾਬਰੀ ਦੇ 51ਵੇਂ ਸਥਾਪਨਾ ਦਿਵਸ ਤੇ ਇੰਡੀਅਨ ਮੈਡੀਕਲ ਮਿਸ਼ਨ ਦੀ 88ਵੀਂ ਯਾਦਗਾਰ ਨੂੰ ਸਮਰਪਿਤ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਮੰਤਰੀ ਖੁੱਡੀਆਂ ਨੇ ਕਿਹਾ ਕਿ ਐਕਿਊਪੰਕਚਰ ਇਲਾਜ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਵਧਾਉਣਾ ਸਮੇਂ ਦੀ ਲੋੜ ਹੈ। ਜੇਕਰ ਇਸ ਪ੍ਰਣਾਲੀ ਨੂੰ ਯੋਜਨਾਬੱਧ ਢੰਗ ਨਾਲ ਜ਼ਿਲ੍ਹਾ ਤੇ ਬਲਾਕ ਪੱਧਰ ਤੱਕ ਪਹੁੰਚਾਇਆ ਜਾਵੇ ਤਾਂ ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਘੱਟ ਖ਼ਰਚੇ ’ਤੇ ਇਲਾਜ ਦੀ ਸਹੂਲਤ ਮਿਲ ਸਕਦੀ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ ਇਸ ਇਲਾਜ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਦੀਆਂ ਸੰਭਾਵਨਾਵਾਂ ‘ਤੇ ਵਿਚਾਰ ਕਰਨ ਦਾ ਭਰੋਸਾ ਵੀ ਦਿੱਤਾ। ਸਮਾਰੋਹ ਵਿਚ ਭਾਰਤ ਸਥਿਤ ਚੀਨ ਦੇ ਦੂਤਾਵਾਸ ਤੋਂ ਮੰਤਰੀ ਕੌਂਸਲਰ ਅਤੇ ਸੀਨੀਅਰ ਡਿਪਲੋਮੈਟ ਵਾਂਗ ਮੇਂਗ, ਗਾਓ ਫੇਂਗ, ਚਾਂਗ ਹੈਲਨ ਅਤੇ ਵਾਂਗ ਚਾਂਗਯੇ ਸਮੇਤ ਵਿਸ਼ੇਸ਼ ਵਫ਼ਦ ਦੇ ਮੈਂਬਰ ਸ਼ਾਮਿਲ ਹੋਏ। ਇਸ ਮੌਕੇ ਡਾ. ਇੰਦਰਜੀਤ ਸਿੰਘ, ਕੌਂਸਲਰ ਅਮਨ ਬੱਗਾ, ਆਈ.ਪੀ.ਐੱਸ. ਇਕਬਾਲ ਸਿੰਘ ਗਿੱਲ, ਜਸਵੰਤ ਸਿੰਘ ਛਾਪਾ, ਐਡਵੋਕੇਟ ਕੇ.ਆਰ. ਸੀਕਰੀ, ਡਾ. ਸੰਦੀਪ ਚੋਪੜਾ, ਡਾ. ਚੇਤਨਾ ਚੋਪੜਾ ਅਤੇ ਪਰਮਿੰਦਰ ਮਹਿਤਾ ਸਮੇਤ ਹੋਰ ਪਤਵੰਤਿਆਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਭਾਰਤ-ਚੀਨ ਵਿਚਕਾਰ ਮੈਡੀਕਲ ਤੇ ਸਭਿਆਚਾਰਕ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ। ਇਸ ਮੌਕੇ ਭਾਰਤ ਵਿਚ ਚੀਨ ਦੇ ਦੂਤਾਵਾਸ ਦੇ ਸੀਨੀਅਰ ਡਿਪਲੋਮੈਟ ਅਤੇ ਕਲਚਰ ਕੌਂਸਲਰ ਵਾਂਗ ਸ਼ਿੰਗਮਿੰਗ ਨੇ ਡਾ. ਡੀ.ਐਨ. ਕੋਟਨਿਸ ਐਕਿਊਪੰਕਚਰ ਹਸਪਤਾਲ ਵਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਐਕਿਊਪੰਕਚਰ ਦੇ ਖੇਤਰ ਵਿਚ ਹਸਪਤਾਲ ਦਾ ਯੋਗਦਾਨ ਸਿਰਫ਼ ਮਨੁੱਖੀ ਭਲਾਈ ਤੱਕ ਸੀਮਤ ਨਹੀਂ, ਸਗੋਂ ਇਹ ਭਾਰਤ ਅਤੇ ਚੀਨ ਦੇ ਆਪਸੀ ਸੰਬੰਧਾਂ ਨੂੰ ਮਜ਼ਬੂਤ ਕਰਨ ਵਾਲੀ ਅਹਿਮ ਕੜੀ ਵੀ ਬਣ ਰਿਹਾ ਹੈ। ਉਨ੍ਹਾਂ ਅਗਲੇ ਸਾਲ ਭਾਰਤ ਅਤੇ ਚੀਨ ਦੇ ਐਕਿਊਪੰਕਚਰ ਮਾਹਿਰਾਂ ਵਿਚਕਾਰ ਗਿਆਨ ਅਤੇ ਤਜਰਬੇ ਦੇ ਆਦਾਨ-ਪ੍ਰਦਾਨ ਦਾ ਪ੍ਰੋਗਰਾਮ ਕਰਵਾਉਣ ਦਾ ਐਲਾਨ ਕੀਤਾ। ਇਸ ਮੌਕੇ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਐਕਿਊਪੰਕਚਰ ਇਲਾਜ ਪ੍ਰਣਾਲੀ ਮਨੁੱਖਤਾ ਦੀ ਸੇਵਾ ਦਾ ਮਹੱਤਵਪੂਰਨ ਮਾਧਿਅਮ ਹੈ। ਇਕ ਛੋਟੀ ਜਿਹੀ ਸੂਈ ਨਾ ਸਿਰਫ਼ ਲੋਕਾਂ ਨੂੰ ਸਿਹਤ ਲਾਭ ਪਹੁੰਚਾਉਣ ਦਾ ਸਾਧਨ ਹੈ, ਸਗੋਂ ਦੋ ਦੇਸ਼ਾਂ ਨੂੰ ਜੋੜਨ ਦਾ ਕੰਮ ਵੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਚੀਨ ਦੇ ਦੂਤਾਵਾਸ ਦੇ ਸਹਿਯੋਗ ਨਾਲ ਵੱਖ-ਵੱਖ ਹਸਪਤਾਲਾਂ ਨੂੰ ਆਕਸੀਜਨ ਕੰਸਨਟ੍ਰੇਟਰ ਅਤੇ ਡਾਇਲੈਸਿਸ ਮਸ਼ੀਨਾਂ ਵੀ ਦਾਨ ਕੀਤੀਆਂ ਗਈਆਂ ਹਨ। ਡਾ. ਇੰਦਰਜੀਤ ਸਿੰਘ ਨੇ ਚੀਨ ਦੇ ਸੀਨੀਅਰ ਅਧਿਕਾਰੀਆਂ ਨੂੰ ਸਲੇਮ ਟਾਬਰੀ ਸਥਿਤ ਡਾ. ਡੀ.ਐਨ. ਕੋਟਨਿਸ ਹਸਪਤਾਲ ਵਿਚ ਐਕਿਊਪੰਕਚਰ ਲਈ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਅਪੀਲ ਕੀਤੀ। ਸਮਾਰੋਹ ਵਿਚ ਆਯੂਸ਼ ਮੰਤਰਾਲੇ ਦੇ ਡਾ. ਦਿਨੇਸ਼ ਉਪਾਧਿਆਏ, ਸ਼ਾਹੀ ਇਮਾਮ ਪੰਜਾਬ ਉਸਮਾਨ ਲੁਧਿਆਣਵੀ ਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਸਮੇਤ ਕਈ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਪਾਣੀ ਵਾਲੀ ਟੈਂਕੀ ਉੱਪਰ ਚੜ੍ਹੇ ਨੌਜਵਾਨ ਨੂੰ ਨਗਰ ਕੌਂਸਲ ਤੇ ਪੁਲਿਸ ਕਰਮਚਾਰੀਆਂ ਨੇ ਹੇਠਾਂ ਉਤਾਰਿਆ
Ad Position 24