06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ‘ਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਕੁਲਵਿੰਦਰ ਸਿੰਘ ਮਾਹਲ ਹਜੂਰੀ ਰਾਗੀ ਸੱਚਖੰਡ ਸ੍ਰੀ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਕੁਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦਿੰਦੀ ਹੈ।

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਏ ਸਮਾਗਮ ਦੌਰਾਨ ਰਾਗੀ ਸਿੰਘਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ-ਸੇਵਕ ਸਿੰਘ 07-11-2026
ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ‘ਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਕੁਲਵਿੰਦਰ ਸਿੰਘ ਮਾਹਲ ਹਜੂਰੀ ਰਾਗੀ ਸੱਚਖੰਡ ਸ੍ਰੀ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਕੁਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਵਲੋਂ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕੀਰਤਨ ਸਮਾਗਮ ‘ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਮਹਿੰਦਰ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਕਰਨੈਲ ਸਿੰਘ ਬੇਦੀ, ਸੁਰਜੀਤ ਸਿੰਘ ਮਨਚੰਦਾ, ਨਰਿੰਦਰਪਾਲ ਸਿੰਘ ਕਥੂਰੀਆ, ਪ੍ਰੇਮ ਸਿੰਘ, ਅਵਤਾਰ ਸਿੰਘ ਬੀ.ਕੇ, ਮਨਮੋਹਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ. ਐੱਸ. ਕਾਲਜ ਆਫ਼ ਐਜੂਕੇਸ਼ਨ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਐਕਿਊਪੰਕਚਰ ਇਲਾਜ ਗ਼ਰੀਬਾਂ ਲਈ ਵਰਦਾਨ , ਪੰਜਾਬ ਸਰਕਾਰ ਐਕਿਊਪੰਕਚਰ ਨੂੰ ਉਤਸ਼ਾਹਿਤ ਕਰਨ ਸਬੰਧੀ ਕਰੇਗੀ ਵਿਚਾਰ - ਗੁਰਮੀਤ ਸਿ...
Ad Position 24