ਆਖ਼ਰ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਲ ਉਮੀਦਵਾਰ ਲੱਭਿਆ.!
ਸੁਖਬੀਰ ਬਾਦਲ ਪਿੰਡ ਨੱਥੋਵਾਲ ਵਿਖੇ 13 ਨੂੰ ਦਸਤਕ ਦੇਣਗੇ ਅਤੇ ਉਮੀਦਵਾਰ ਦੇ ਨਾਂਅ ਦਾ ਐਲਾਨ ਕਰਨਗੇ
* ਬਾਦਲ ਦੀ ਫ਼ੇਰੀ ਸੰਬੰਧੀ ਹਲਕਾ ਰਾਏਕੋਟ ਦੀ ਮੀਟਿੰਗ ਭਲਕੇ-ਸ਼ਰਨਜੀਤ ਸਿੰਘ ਢਿੱਲੋਂ
ਖੰਨਾ, 7 ਨਵੰਬਰ (ਹਰਜਿੰਦਰ ਸਿੰਘ ਲਾਲ)-ਦੀਵਾਲੀ ਦੇ ਤਿਉਹਾਰ ਦੇ ਮੌਕੇ ’ਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਜਨਰਲ ਸਕੱਤਰ, ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਭਾਜਪਾ ਦੇ ਪੰਜਾਬ ਦੇ ਸਾਰੇ ਵਿੰਗਾਂ ਦੇ ਕਨਵੀਨਰ ਬਿਕਰਮਜੀਤ ਸਿੰਘ ਚੀਮਾ ਅਤੇ ਪੰਜਾਬ ਐਮ. ਐਸ.
ਵ
ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨੇ ਇਲਾਕਾ ਵਾਸੀਆਂ ਨੂੰ ਦੀਵਾਲੀ ਦੀ ਦਿੱਤੀ ਵਧਾਈ
ਸਭ ਨੇ ਵਾਤਾਵਰਣ ਸਾਫ਼ ਰੱਖਣ ਦੀ ਕੀਤੀ ਅਪੀਲ
08-11-2026
ਖੰਨਾ, 7 ਨਵੰਬਰ (ਹਰਜਿੰਦਰ ਸਿੰਘ ਲਾਲ)-ਦੀਵਾਲੀ ਦੇ ਤਿਉਹਾਰ ਦੇ ਮੌਕੇ ’ਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਜਨਰਲ ਸਕੱਤਰ, ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਭਾਜਪਾ ਦੇ ਪੰਜਾਬ ਦੇ ਸਾਰੇ ਵਿੰਗਾਂ ਦੇ ਕਨਵੀਨਰ ਬਿਕਰਮਜੀਤ ਸਿੰਘ ਚੀਮਾ ਅਤੇ ਪੰਜਾਬ ਐਮ. ਐਸ. ਐਮ. ਈ. ਵਿੰਗ ਦੇ ਸੂਬਾ ਕਨਵੀਨਰ ਰਣਜੀਤ ਸਿੰਘ ਹੀਰਾ ਨੇ ਵੱਖ ਵੱਖ ਬਿਆਨਾਂ ਵਿਚ ਨੇ ਇਲਾਕਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਨ੍ਹਾਂ ਵਲੋਂ ਸਾਰੇ ਸ਼ਹਿਰ ਵਾਸੀਆਂ ਨੂੰ ਦੀਵਾਲੀ ਵਰਗੇ ਪਾਵਨ ਤਿਉਹਾਰ ਦੀਆਂ ਤਹਿ ਦਿਲੋਂ ਵਧਾਈਆਂ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਲੋਕਾਂ ਨੂੰ ਆਤਿਸ਼ਬਾਜ਼ੀ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ ਤਾਂ ਕਿ ਕਿਸੇ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਰੀਨ ਦੀਵਾਲੀ ਮਨਾਉਣ ਤਾਂ ਕਿ ਪਟਾਕਿਆਂ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਸਾਬਕਾ ਮੰਤਰੀ ਗੁਰਕੀਰਤ ਸਿੰਘ ਅਤੇ ਸਾਬਕਾ ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਕਿਹਾ ਕਿ ਦੀਵਾਲੀ ਖ਼ੁਸ਼ੀਆਂ ਅਤੇ ਆਪਸੀ ਸਾਂਝ ਦਾ ਤਿਉਹਾਰ ਹੈ, ਇਸ ਲਈ ਇਸ ਨੂੰ ਪੂਰੀ ਸਾਵਧਾਨੀ ਨਾਲ ਮਨਾਇਆ ਜਾਣਾ ਚਾਹੀਦਾ ਹੈ। ਪਟਾਕਿਆਂ ਦੀ ਵਰਤੋਂ ਦੌਰਾਨ ਸੁਰੱਖਿਆ ਨਿਯਮਾਂ ਦਾ ਖ਼ਿਆਲ ਰੱਖਿਆ ਜਾਣਾ ਚਾਹੀਦਾ ਹੈ ਤਾਂ ਕਿ ਕਿਸੇ ਵਿਅਕਤੀ ਦੀ ਜਾਨ ਜਾਂ ਮਾਲ ਨੂੰ ਨੁਕਸਾਨ ਪਹੁੰਚੇ। ਉਨ੍ਹਾਂ ਨੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਵੀ ਸੱਦਾ ਦਿੱਤਾ। ਸੀਨੀਅਰ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਇਲਾਕਾ ਵਾਸੀਆਂ ਨੂੰ ਸਾਰੇ ਧਰਮਾਂ ਦੇ ਲੋਕਾਂ ਨਾਲ ਆਪਸੀ ਭਾਈਚਾਰਕ ਸਾਂਝ ਅਤੇ ਭਾਈਵਾਲਤਾ ਨਾਲ ਦੀਵਾਲੀ ਮਨਾਉਣੀ ਚਾਹੀਦੀ ਹੈ। ਦੀਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ ਇਤਿਹਾਸਕ ਤੌਰ ਤੇ ਬਹੁਤ ਮਹੱਤਵ ਰੱਖਦੇ ਹਨ। ਸਾਰੇ ਲੋਕਾਂ ਨੂੰ ਇਨ੍ਹਾਂ ਇਤਿਹਾਸਕ ਦਿਨਾਂ ਤੋਂ ਸ ਿੱਖਿਆ ਲੈ ਕੇ ਆਪਣੇ ਜੀਵਨ ਵਿਚ ਅਮਲੀ ਤੌਰ ’ਤੇ ਅਪਣਾਉਣਾ ਚਾਹੀਦਾ ਹੈ। ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਬਿਕਰਮਜੀਤ ਸਿੰਘ ਚੀਮਾ ਨੇ ਅਤੇ ਐਮ. ਐਸ. ਐਮ. ਈ. ਵਿੰਗ ਪੰਜਾਬ ਦੇ ਕਨਵੀਨਰ ਰਣਜੀਤ ਸਿੰਘ ਹੀਰਾ ਨੇ ਕਿਹਾ ਕਿ ਸੰਕੇਤਕ ਆਤਿਸ਼ਬਾਜੀ ਕਰਨੀ ਤੇ ਖੁਸ਼ੀ ਮਨਾਉਣੀ ਚੰਗੀ ਗੱਲ ਹੈ ਪਰ ਵਾਤਾਵਰਣ ਦਾ ਖਿਆਲ ਰੱਖਣਾ ਵੀ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ। ਸਗੋਂ ਇਸ ਦੀ ਖੇਤਾਂ ਵਿਚ ਵਹਾਈ ਕਰ ਕੇ ਖੇਤਾਂ ਨੂੰ ਵੱਧ ਉਪਜਾਊ ਬਣਾਉਣ। ਉਨ੍ਹਾਂ ਕਿਹਾ ਕਿ ਇਸ ਲਈ ਹਰੇਕ ਵਿਅਕਤੀ ਨੂੰ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਤਿਉਹਾਰਾਂ ਦੀ ਵਧਾਈ ਦਿੱਤੀ।