07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੰਜਾਬ ਪਬਲਿਕ ਸਕੂਲ ਰੁਪਾਲੋਂ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ

ਬੀਜਾ, 7 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੁਪਾਲੋਂ (ਸੀ. ਬੀ.

Ad Position 21
No active advertisement
ਅਜੀਤ ਡੈਸਕ 08-11-2026
ਬੀਜਾ, 7 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੁਪਾਲੋਂ (ਸੀ. ਬੀ. ਐਸ. ਈ ਬੋਰਡ ਦਿੱਲੀ) ਵਿਖੇ ਡਾਇਰੈਕਟਰ ਕਰਮਵੀਰ ਸਿੰਘ ਅਤੇ ਡਾਇਰੈਕਟਰ ਜਸਪ੍ਰੀਤ ਕੌਰ ਦੀ ਰਹਿਨੁਮਾਈ ਵਿੱਚ ਦੀਵਾਲੀ ਤੇ ਬੰਦੀ ਛੋੜ ਦਿਵਸ ਬੜੀ ਸ਼ਰਧਾ, ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਬੰਦੀ ਛੋੜ ਦਿਵਸ ਨਾਲ ਸੰਬੰਧਿਤ ਵੱਖ-ਵੱਖ ਕਵਿਤਾਵਾਂ ਤੇ ਆਰਟੀਕਲ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਰੰ ਗੋਲੀ ਬਣਾਉਣ, ਦੀਵੇ ਸਜਾਉਣ ਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ। ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਤੇ ਬੰਦੀ ਛੋੜ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਨਵਨੀਤ ਕੌਰ ਦੁਆਰਾ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦਾ ਸਮੁੱਚਾ ਮਾਹੌਲ ਖੁਸ਼ੀਆਂ ਤੇ ਰੌਣਕਾਂ ਨਾਲ ਭਰਪੂਰ ਰਿਹਾ, ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸਰਸਵਤੀ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਾਜਪਾ ਦਾ ਝੰਡਾ ਬੁਲੰਦ ਕਰਨ ’ਚ ਮਿਹਨਤੀ ਆਗੂ ਸ਼ਰਮਾ ਨਿਭਾਅ ਰਹੇ ਅਹਿਮ ਭੂਮਿਕਾ
Ad Position 24