ਦੀਵਾਲੀ ਮੌਕੇ ਸੁਰੱਖਿਆ ਪ੍ਰਬੰਧ ਸਖ਼ਤ, ਪੁਲਿਸ ਵਲੋਂ ਵਿਸ਼ੇਸ਼ ਗਸ਼ਤ ਸ਼ੁਰੂ-ਡੀ. ਐੱਸ. ਪੀ. ਪ੍ਰਿਤਪਾਲ ਸਿੰਘ
- ਲੋਕਾਂ ਨੂੰ ਸਾਵਧਾਨੀ ਨਾਲ ਤਿਉਹਾਰ ਮਨਾਉਣ ਦੀ ਅਪੀਲ , ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਦਿੱਤਾ ਸੁਨੇਹਾ
ਮਾਛੀਵਾੜਾ ਸਾਹਿਬ, 7 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਦੀਵਾਲੀ ਦੇ ਤਿਉਹਾਰ ਦੌਰਾਨ ਸ਼ਹਿਰ ’ਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮਾਛੀਵਾੜਾ ਪੁਲਿਸ ਵਲੋਂ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ। ਇਹ ਜਾਣਕਾਰੀ ਡੀ.
ਮਾਛੀਵਾੜਾ ਸਾਹਿਬ, 7 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਦੀਵਾਲੀ ਦੇ ਤਿਉਹਾਰ ਦੌਰਾਨ ਸ਼ਹਿਰ ’ਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮਾਛੀਵਾੜਾ ਪੁਲਿਸ ਵਲੋਂ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ। ਇਹ ਜਾਣਕਾਰੀ ਡੀ. ਐੱਸ. ਪੀ. ਸਮਰਾਲਾ ਪ੍ਰਿਤਪਾਲ ਸਿੰਘ ਨੇ ਥਾਣਾ ਮੁਖੀ ਚਰਨਜੀਤ ਸਿੰਘ ਦੀ ਮੌਜੂਦਗੀ ਵਿਚ ਗੱਲਬਾਤ ਕਰਦਿਆਂ ਦਿੱਤੀ। ਡੀ. ਐੱਸ. ਪੀ. ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿਚ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਮੁੱਖ ਤਰਜੀਹ ਹੈ ਅਤੇ ਇਸ ਸਬੰਧੀ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਅਤੇ ਆਸ-ਪਾਸ ਦੇ ਇਲਾਕਿਆਂ ’ਚ ਪੁਲਿਸ ਵਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਬਾਜ਼ਾਰਾਂ ਅਤੇ ਸੜਕਾਂ ’ਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਵੀ ਪੁਲਿਸ ਵਲੋਂ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਦੀਵਾਲੀ ਖ਼ੁਸ਼ੀਆਂ ਅਤੇ ਆਪਸੀ ਸਾਂਝ ਦਾ ਤਿਉਹਾਰ ਹੈ, ਇਸ ਲਈ ਇਸ ਨੂੰ ਪੂਰੀ ਸਾਵਧਾਨੀ ਨਾਲ ਮਨਾਇਆ ਜਾਵੇ। ਪਟਾਕਿਆਂ ਦੀ ਵਰਤੋਂ ਦੌਰਾਨ ਸੁਰੱਖਿਆ ਨਿਯਮਾਂ ਦਾ ਖ਼ਿਆਲ ਰੱਖਿਆ ਜਾਵੇ ਅਤੇ ਅਜਿਹਾ ਕੋਈ ਕੰਮ ਨਾ ਕੀਤਾ ਜਾਵੇ, ਜਿਸ ਨਾਲ ਕਿਸੇ ਦੀ ਜਾਨ ਜਾਂ ਮਾਲ ਨੂੰ ਨੁਕਸਾਨ ਪਹੁੰਚੇ। ਉਨ੍ਹਾਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਵੀ ਸੱਦਾ ਦਿੱਤਾ। ਪਰਾਲੀ ਸਾੜਨ ਦੇ ਮੁੱਦੇ ’ਤੇ ਡੀ. ਐੱਸ. ਪੀ. ਪ੍ਰਿਤਪਾਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰ ਦੀ ਆੜ ਵਿਚ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ। ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ ਅਤੇ ਇਸ ਦਾ ਅਸਰ ਆਮ ਲੋਕਾਂ ਦੀ ਸਿਹਤ ਦੇ ਨਾਲ-ਨਾਲ ਵਾਤਾਵਰਨ ’ਤੇ ਵੀ ਪੈਂਦਾ ਹੈ। ਇਸ ਲਈ ਹਰ ਵਿਅਕਤੀ ਨੂੰ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਅੰਤ ਵਿਚ ਉਨ੍ਹਾਂ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਦੀਵਾਲੀ ਦਾ ਤਿਉਹਾਰ ਸ਼ਾਂਤੀਪੂਰਨ, ਸੁਰੱਖਿਅਤ ਅਤੇ ਭਾਈਚਾਰਕ ਸਾਂਝ ਵਾਲੇ ਮਾਹੌਲ ਵਿਚ ਮਨਾਇਆ ਜਾ ਸਕਦਾ ਹੈ।