07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ‘ਬਾਲ ਦਿਵਸ’ ਮਨਾਇਆ

ਰਾੜਾ ਸਾਹਿਬ, 7 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ ਰਾੜਾ ਸਾਹਿਬ ਵਿਖੇ ਬਾਲ ਦਿਵਸ ਮਨਾਇਆ ਗਿਆ। ਸਕੂਲ ਦੀਆਂ ਨੰਨ੍ਹੀਆਂ-ਮੁੰਨੀਆਂ ਪ੍ਰਤਿਭਾਵਾਂ ਨੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ।

Ad Position 21
No active advertisement
ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀ ਸਕੂਲ ਸਟਾਫ਼ ਨਾਲ। ਤਸਵੀਰ : ਸੋਨੀ ਗਿੱਲ 08-11-2026
ਰਾੜਾ ਸਾਹਿਬ, 7 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ ਰਾੜਾ ਸਾਹਿਬ ਵਿਖੇ ਬਾਲ ਦਿਵਸ ਮਨਾਇਆ ਗਿਆ। ਸਕੂਲ ਦੀਆਂ ਨੰਨ੍ਹੀਆਂ-ਮੁੰਨੀਆਂ ਪ੍ਰਤਿਭਾਵਾਂ ਨੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਿ੍ਰੰਸੀਪਲ ਡਾ. ਗੁਰਨਾਮ ਕੌਰ ਗਰੇਵਾਲ ਸਕੂਲ ਮੈਨੇਜਰ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ ਮੈਨੇਜਮੈਂਟ ਕਮੇਟੀ ਮੈਂਬਰ ਅਤੇ ਅੰਮ੍ਰਿਤ ਕੌਰ ਗਰੇਵਾਲ ਸਾਬਕਾ ਵਾਈਸ ਪ੍ਰਿੰਸੀਪਲ, ਕੇਂਦਰੀ ਵਿਦਿਆਲਿਆ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਮਹਿਮਾਨਾਂ ਨੇ ਨਰਸਰੀ ਤੋਂ ਦੂਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਬੈਜ ਲਗਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ, ਸਵਾਗਤੀ ਨਾਚ, ਕੋਰੀਓਗ੍ਰਾਫੀ, ਕਵਿਤਾਵਾਂ, ਭੰਗੜਾ, ਰੈਂਪ ਵਾਕ, ਐਕਸ਼ਨ ਸੌਂਗ, ਸਮੂਹ ਗੀਤ ਅਤੇ ‘ਅਨੇਕਤਾ ਵਿੱਚ ਏਕਤਾ’ ਵਿਸ਼ੇ ’ਤੇ ਡਾਂਸ ਦੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਇਸ ਸਮੇਂ ਮਾਪਿਆਂ ਅਤੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ। ਮੁੱਖ ਮਹਿਮਾਨ ਡਾ. ਗੁਰਨਾਮ ਕੌਰ ਗਰੇਵਾਲ ਨੇ ਬੱਚਿਆਂ ਨੂੰ ਸਿਹਤਮੰਦ, ਖੁਸ਼ ਅਤੇ ਅਨੁਸ਼ਾਸਿਤ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਧੰਨਵਾਦੀ ਸ਼ਬਦ ਪੇਸ਼ ਕਰਦਿਆਂ ਸਮੂਹ ਮਹਿਮਾਨਾਂ, ਮਾਪਿਆਂ ਅਤੇ ਅਧਿਆਪਕਾਂ ਦਾ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਬੱਚਿਆਂ ਦਾ ਹੌਸਲਾ ਵਧਾਉਣ ਲਈ ਦਿਲੋਂ ਧੰਨਵਾਦ ਕੀਤਾ। 07 ਖੰਨਾ02
Ad Position 22
No active advertisement
ਪਿਛਲੀ ਖ਼ਬਰ ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ -ਪ੍ਰੋ. ਬੀਜਾ, ਇੰਜ. ਬੋਪਾਰਾਏ ਨੇ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਸੰਗਤਾਂ ਦਿੱਤੀਆਂ ਵਧਾਈਆਂ
Ad Position 24