07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਆਂਗਣਵਾੜੀ ਵਰਕਰਾਂ ਨਾਲ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਮਨਾਈ ਦੀਵਾਲੀ

ਖੰਨਾ, 7 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਆਂਗਣਵਾੜੀ ਵਰਕਰਾਂ ਨਾਲ ਦੀਵਾਲੀ ਦਾ ਪਵਿੱਤਰ ਤਿਉਹਾਰ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੇ ਸਮੂਹ ਆਂਗਣਵਾੜੀ ਵਰਕਰਾਂ ਨੂੰ ਦੀਵਾਲੀ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਜੀਵਨ ਵਿੱਚ ਸੁੱਖ, ਖੁਸ਼ਹਾਲੀ, ਸਿਹਤ ਅਤੇ ਸਮ੍ਰਿੱਧੀ ਦੀ ਕਾਮਨਾ ਕੀਤੀ।

Ad Position 21
No active advertisement
ਅਜੀਤ ਡੈਸਕ 08-11-2026
ਖੰਨਾ, 7 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਆਂਗਣਵਾੜੀ ਵਰਕਰਾਂ ਨਾਲ ਦੀਵਾਲੀ ਦਾ ਪਵਿੱਤਰ ਤਿਉਹਾਰ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੇ ਸਮੂਹ ਆਂਗਣਵਾੜੀ ਵਰਕਰਾਂ ਨੂੰ ਦੀਵਾਲੀ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਜੀਵਨ ਵਿੱਚ ਸੁੱਖ, ਖੁਸ਼ਹਾਲੀ, ਸਿਹਤ ਅਤੇ ਸਮ੍ਰਿੱਧੀ ਦੀ ਕਾਮਨਾ ਕੀਤੀ। ਮੰਤਰੀ ਸੌਂਦ ਨੇ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਦਾ ਤਿਉਹਾਰ ਨਹੀਂ, ਸਗੋਂ ਆਪਸੀ ਪਿਆਰ, ਭਾਈਚਾਰੇ, ਸਨਮਾਨ ਅਤੇ ਖੁਸ਼ੀਆਂ ਵੰਡਣ ਦਾ ਸੰਦੇਸ਼ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਸਮਾਜ ਵਿੱਚ ਬੇਹੱਦ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਬੱਚਿਆਂ ਦੇ ਪੋਸ਼ਣ, ਮੁੱਢਲੀ ਸਿੱਖਿਆ ਅਤੇ ਮਹਿਲਾਵਾਂ ਦੀ ਭਲਾਈ ਲਈ ਉਨ੍ਹਾਂ ਦਾ ਯੋਗਦਾਨ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਨਾਲ ਸਮਾਜ ਦੀ ਮਜ਼ਬੂਤ ਨੀਂਹ ਤਿਆਰ ਹੁੰਦੀ ਹੈ। ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨ ਦੇਣਾ ਅਤੇ ਉਨ੍ਹਾਂ ਦਾ ਹੌਸਲਾ ਵਧਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਸੀਡੀਪੀਓ ਹਰਜੀਤ ਕੌਰ ਸਮੇਤ ਹੋਰ ਪਤਵੰਤੇ ਸੱਜਣ ਅਤੇ ਆਂਗਣਵਾੜੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਹੈਪੀਨੈਸ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਦਾ ਅਹਿਦ ਲਿਆ
Ad Position 24