07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦੋ ਰੋਜ਼ਾ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਾਈ

ਮਲੌਦ, 7 ਨਵੰਬਰ (ਸਹਾਰਨ ਮਾਜਰਾ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੀ. ਐਨ.

Ad Position 21
No active advertisement
ਅਜੀਤ ਡੈਸਕ 08-11-2026
ਮਲੌਦ, 7 ਨਵੰਬਰ (ਸਹਾਰਨ ਮਾਜਰਾ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੀ. ਐਨ. ਓ ਕਮਲਪ੍ਰੀਤ ਕੌਰ ਸੋਮਲ ਦੀ ਯੋਗ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਕੂਹਲੀ ਖੁਰਦ ਵਿੱਚ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ। ਸਕੂਲ ਮੁਖੀ ਰਮਾ ਰਾਣੀ ਨੇ ਇਸ ਪ੍ਰੋਗਰਾਮ ਬਾਰੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਬਲਾਕ ਦੇ ਸਾਰੇ ਹੀ ਸਕੂਲਾਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਜਿਨ੍ਹਾਂ ਵਿਚ ਮਿਡਲ ਵਰਗ ਅਤੇ ਹਾਈ ਵਰਗ ਦੇ ਸਾਰੇ ਹੀ ਥੀਮਾਂ ਦੇ ਮਾਡਲ ਪ੍ਰਸ਼ੰਸ਼ਾਯੋਗ ਸਨ। ਇਸ ਪ੍ਰਦਰਸ਼ਨੀ ਵਿਚੋਂ ਕੂਹਲੀ ਖੁਰਦ ਸਕੂਲ ਨੇ ਕੁੱਲ 12 ਮਾਡਲਾਂ ਵਿੱਚੋਂ 10 ਇਨਾਮ ਪ੍ਰਾਪਤ ਕੀਤੇ ਅਤੇ ਬਲਾਕ ਪੱਧਰ ਤੇ ਮੋਹਰੀ ਰਿਹਾ। ਇਸ ਮੌਕੇ ਕਿਰਨਦੀਪ ਸਿੰਘ ਤੇ ਸੁਖਜਿੰਦਰ ਸਿੰਘ ਨੇ ਬਤੌਰ ਬੀ. ਐਮ ਸ਼ਮੂਲੀਅਤ ਕੀਤੀ। ਪ੍ਰਦਰਸ਼ਨੀ ਦੌਰਾਨ ਜੱਜਾਂ ਦੀ ਭੂਮਿਕਾ ਪਰਮਿੰਦਰ ਕੌਰ, ਆਲਮਦੀਪ ਕੌਰ, ਰੁਪਿੰਦਰਦੀਪ ਸਿੰਘ ਨੇ ਬਾਖ਼ੂਬੀ ਨਿਭਾਈ। ਬੱਚਿਆਂ ਦੀ ਤੇ ਗਾਈਡ ਅਧਿਆਪਕਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਨਵਨੀਤ ਕੌਰ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਅਧਿਆਪਕ ਅਤੇ ਸਰਕਾਰੀ ਹਾਈ ਸਕੂਲ ਕੂਹਲੀ ਦੇ ਸਮੂਹ ਅਧਿਆਪਕ ਵੀ ਹਾਜ਼ਰ ਰਹੇ ਜਿਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ, ਸੇਹ ਵਿਖੇ ਗਰੀਨ ਦੀਵਾਲੀ ਮਨਾਈ ਅਗਲੀ ਖ਼ਬਰ ਸਕੂਲ ਆਫ਼ ਹੈਪੀਨੈਸ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24