08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਖੰਨਾ ’ਚ ਬਾਬਾ ਵਿਸ਼ਵਕਰਮਾ ਜੀ ਦਾ 67ਵਾਂ ਵਾਰਸ਼ਿਕ ਉਤਸਵ ਸ਼ਰਧਾ ਨਾਲ ਮਨਾਇਆ ਪਿੰਡ ਘੁਡਾਣੀ ਕਲਾਂ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਸਮਾਗਮ ਕਰਵਾਇਆ

ਰਾੜਾ ਸਾਹਿਬ, 9 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਇਤਿਹਾਸਿਕ ਪਿੰਡ ਘੁਡਾਣੀ ਕਲ੍ਹਾਂ ਵਿਖੇ ਸ਼ਿਲਪ -ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਵਸ ’ਤੇ 31ਵਾਂ ਸਾਲਾਨਾ ਸਮਾਗਮ ਸ੍ਰੀ ਵਿਸ਼ਵਕਰਮਾ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਜਗਦੇਵ ਸਿੰਘ ਲਾਲੀ ਦੀ ਅਗਵਾਈ ਹੇਠ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਮਨਾਇਆ ਗਿਆ। ਸ੍ਰੀ ਵਿਸ਼ਵਕਰਮਾ ਮਹਾਂ ਪ੍ਰਾਣ ਦੇ ਭੋਗ ਉਪਰੰਤ ਮਹਾਨ ਢਾਡੀ ਦਰਬਾਰ ਸਜਾਇਆ ਗਿਆ, ਜਿਸ ਵਿੱਚ ਵੱਖ-ਵੱਖ ਪ੍ਰਸਿੱਧ ਢਾਡੀ ਤੇ ਕਵੀਸਰ ਜੱਥਿਆਂ ਨੇ ਬਾਬਾ ਵਿਸ਼ਵਕਰਮਾ ਜੀ ਦਾ ਗੁਣਗਾਨ ਕੀਤਾ।

Ad Position 21
No active advertisement
ਪਿੰਡ ਗੜੀ ਤਰਖਾਣਾ ਸਥਿਤ ਬਾਬਾ ਵਿਸ਼ਵਕਰਮਾ ਜੀ ਦੇ ਇਤਿਹਾਸਿਕ ਮੰਦਿਰ ਵਿਚ ਸ਼ਿਰਕਤ ਕਰਦੇ ਹੋਏ ਭਾਜਪਾ ਆਗੂ ਸ਼ਰਮਾ ਤੇ ਹੋਰ ਸਾਥੀ। ਤਸਵੀਰ : ਮਨੋਜ ਕੁਮਾਰ 10-11-2026
ਰਾੜਾ ਸਾਹਿਬ, 9 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਇਤਿਹਾਸਿਕ ਪਿੰਡ ਘੁਡਾਣੀ ਕਲ੍ਹਾਂ ਵਿਖੇ ਸ਼ਿਲਪ -ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਵਸ ’ਤੇ 31ਵਾਂ ਸਾਲਾਨਾ ਸਮਾਗਮ ਸ੍ਰੀ ਵਿਸ਼ਵਕਰਮਾ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਜਗਦੇਵ ਸਿੰਘ ਲਾਲੀ ਦੀ ਅਗਵਾਈ ਹੇਠ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਮਨਾਇਆ ਗਿਆ। ਸ੍ਰੀ ਵਿਸ਼ਵਕਰਮਾ ਮਹਾਂ ਪ੍ਰਾਣ ਦੇ ਭੋਗ ਉਪਰੰਤ ਮਹਾਨ ਢਾਡੀ ਦਰਬਾਰ ਸਜਾਇਆ ਗਿਆ, ਜਿਸ ਵਿੱਚ ਵੱਖ-ਵੱਖ ਪ੍ਰਸਿੱਧ ਢਾਡੀ ਤੇ ਕਵੀਸਰ ਜੱਥਿਆਂ ਨੇ ਬਾਬਾ ਵਿਸ਼ਵਕਰਮਾ ਜੀ ਦਾ ਗੁਣਗਾਨ ਕੀਤਾ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੰੁਚ ਕੇ ਝੰਡੇ ਦੀ ਰਸਮ ਮਹਾਂਮੰਡਲੇਸ਼ਵਰ ਸਵਾਮੀ ਵਿੱਦਿਆ ਗਿਰੀ, ਇੰਜੀ . ਜਗਦੇਵ ਸਿੰਘ ਬੋਪਾਰਾਏ ਮੀਤ ਪ੍ਰਧਾਨ ਸ਼੍ਰੋ. ਅ. ਦ. (ਬ), ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਆਦਿ ਸਮੇਤ ਵੱਖ-ਵੱਖ ਆਗੂਆਂ ਨੇ ਸਾਂਝੇ ਰੂਪ ਵਿੱਚ ਅਦਾ ਕੀਤੀ । ਜਦਕਿ ਹਲਕਾ ਵਿਧਾਇਕ ਇੰਜੀ.ਮਨਵਿੰਦਰ ਸਿੰਘ ਗਿਆਸਪੁਰਾ, ਪ੍ਰੋ. ਭੁਪਿੰਦਰ ਸਿੰਘ ਚੀਮਾ ਸਾਬਕਾ ਜਿਲਾ ਪ੍ਰਧਾਨ ਭਾਜਪਾ, ਮੀਤ ਪ੍ਰਧਾਨ ਸ਼੍ਰੋ. ਅ. ਦ. (ਬ) ਗੁਰਪ੍ਰੀਤ ਸਿੰਘ ਲਾਪਰਾਂ, ਹਲਕਾ ਇੰਚਾਰਜ ਸ਼੍ਰੋ. ਅ. ਦ.(ਬ) ਜਥੇਦਾਰ ਮਨਜੀਤ ਸਿੰਘ ਮਦਨੀਪੁਰ, ਕੌਮੀ ਮੀਤ ਪ੍ਰਧਾਨ ਗੁਰਜੀਤ ਸਿੰਘ ਪੰਧੇਰਖੇੜੀ, ਪੀ. ਏ. ਸੀ. ਮੈਂਬਰ ਜਥੇਦਾਰ ਬਲਵੰਤ ਸਿੰਘ ਘਲੋਟੀ, ਬੂਟਾ ਸਿੰਘ ਗਿੱਲ ਮੀਤ ਪ੍ਰਧਾਨ ਆਦਿ ਸਮੇਤ ਵੱਖ-ਵੱਖ ਆਗੂਆਂ ਨੇ ਹਾਜਰੀ ਭਰੀ। ਸਵਾਮੀ ਵਿੱਦਿਆ ਗਿਰੀ ਨੇ ਕਿਹਾ ਕਿ ਸੂਈ ਤੋਂ ਲੈ ਕੇ ਜਹਾਜ਼ ਤੱਕ ਬਾਬਾ ਵਿਸ਼ਵਕਰਮਾ ਜੀ ਦੀ ਦੇਣ ਹੈ। ਸਮਾਗਮ ਵਿਚ ਸਟੇਜ ਸਕੱਤਰ ਦੀ ਭੂਮਿਕਾ ਬੰਤ ਸਿੰਘ ਘੁਡਾਣੀ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਸਰਪੰਚ ਗੁਰਿੰਦਰ ਸਿੰਘ ਬੋਪਾਰਾਏ, ਮਨਦੀਪ ਸ਼ਰਮਾ ਘੁਡਾਣੀ ਕਲਾਂ, ਪ੍ਰਧਾਨ ਜਸਵੀਰ ਸਿੰਘ ਕੁੱਕੂ, ਹਰਿੰਦਰਪਾਲ ਸਿੰਘ ਹਨੀ ਮੈਂਬਰ ਪੀ. ਏ. ਸੀ, ਰਬਨਦੀਪ ਸਿੰਘ, ਚੇਅਰਮੈਨ ਅਵਤਾਰ ਸਿੰਘ ਘੁਡਾਣੀ, ਕਿਸਾਨ ਆਗੂ ਸੁਦਾਗਰ ਸਿੰਘ ਘੁਡਾਣੀ, ਅਮਰਜੀਤ ਸਿੰਘ ਪ੍ਰਧਾਨ, ਕੁਲਜਿੰਦਰ ਸਿੰਘ ਲਹਿਲ ਸ਼੍ਰੋ. ਅ. ਦ.(ਅ), ਬਾਬਾ ਬਿੱਲੂ ਲਹਿਲ, ਯਸ਼ਵਿੰਦਰਪਾਲ ਮਹੰਤ ਮਕਸੂਦੜਾ, ਅਮਰਜੀਤ ਸਿੰਘ ਕਾਕਾ, ਪ੍ਰਧਾਨ ਰਾਜਵੀਰ ਸਿੰਘ,ਦੀਦਾਰ ਸਿੰਘ ਚਾਪੜਾ, ਰੀਟਾ ਸਿੰਘ ਧੌਲ ਖੁਰਦ, ਤਾਜੀ ਘੁਡਾਣੀ, ਅਵਤਾਰ ਸਿੰਘ ਮਠਾੜੂ ਦੋਰਾਹਾ ਇਲਾਵਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੇਵ ਸਿੰਘ ਲਾਲੀ, ਸਵਰਨ ਸਿੰਘ, ਜਗਜੀਤ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ ਬਿੱਟਾ, ਜਗਜੀਤ ਸਿੰਘ ਮਠਾੜੂ, ਗੁਰਜੀਤ ਸਿੰਘ, ਰਵੀ ਮਰਵਾਹਾ, ਦਰਸ਼ਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸਨ। ਪਿੰਡ ਬੁਆਣੀ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਦੋਰਾਹਾ, (ਪੱਤਰ ਪ੍ਰੇਰਕ)- ਕਿਰਤ, ਸਿਰਜਣਾ ਅਤੇ ਇੰਜੀਨੀਅਰਿੰਗ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਦਾ ਦਿਵਸ, ਪਿੰਡ ਬੁਆਣੀ ਵਿਖੇ ਪਿਛਲੇ ਸਾਲਾਂ ਤੋਂ ਚਲੀ ਆ ਰਹੀ, ਪਰੰਪਰਾ ਅਨੁਸਾਰ ਸ਼ਰਧਾ ਅਤੇ ਉਤਸ਼ਾਹ ਨਾਲ ਬਾਬਾ ਵਿਸ਼ਵਕਰਮਾ ਕਮੇਟੀ ਮੈਂਬਰ ਸਤਿਨਾਮ ਸਿੰਘ, ਸਰਬਜੀਤ ਸਿੰਘ, ਸੋਹਣ ਸਿੰਘ, ਅਵਤਾਰ ਸਿੰਘ, ਨਰੰਗ ਸਿੰਘ, ਸਤਿੰਦਰ ਸਿੰਘ, ਹਰਜੀਤ ਸਿੰਘ, ਪੰਮਾ ਕਬੱਡੀ ਖਿਡਾਰੀ, ਪੀਟਰ ਪ੍ਰਧਾਨ ਬੁਆਣੀ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਸੁੱਖਰਾਜ ਸਿੰਘ ਅਤੇ ਮਨੂੰ ਬੁਆਣੀ ਨੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ। ਸਵੇਰ ਸਮੇਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਗ੍ਰੰਥੀ ਸੁੰਦਰ ਸਿੰਘ ਦੁਆਰਾ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬਾਬਾ ਬੇਅੰਤ ਸਿੰਘ ਪੰਜ ਰੁੱਖਾਂ ਵਾਲਿਆਂ ਨੇ ਬਾਬਾ ਵਿਸ਼ਵਕਰਮਾ ਜੀ ਬਾਰੇ ਪ੍ਰਾਪਤ ਹਵਾਲੇ ਦਿੰਦੇ ਹੋਏ ਸੰਗਤਾਂ ਨੂੰ ਵਿਸਥਾਰ ਨਾਲ ਸੁਚੱਜੀ ਕਿਰਤ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸੰਗਤ ਲਈ ਚਾਹ ਤੇ ਪਕੌੜਿਆਂ ਦਾ ਅਟੁੱਟ ਲੰਗਰ ਵਰਤਾਇਆ ਗਿਆ। ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਮਾਛੀਵਾੜਾ ਸਾਹਿਬ, (ਮਨੋਜ ਕੁਮਾਰ)-ਪਿੰਡ ਗੜੀ ਤਰਖਾਣਾਂ ਸਥਿਤ ਮੰਦਿਰ ਵਿੱਚ ਸ਼ਰਧਾਲੂਆਂ ਨੇ ਵਿਸ਼ਵਕਰਮਾ ਦਿਵਸ ਨੂੰ ਬਹੁਤ ਹੀ ਸ਼ਰਧਾਪੂਰਵਕ ਉਤਸ਼ਾਹਿਤ ਮਾਹੌਲ ਵਿਚ ਮਨਾਇਆ। ਮੰਦਿਰ ਵਿਚ ਸਵੇਰੇ ਸਮੇਂ ਮੂਰਤੀ ਇਸ਼ਨਾਨ ਤੋਂ ਬਾਅਦ ਹਵਨ ਯੱਗ ਕਰਵਾਇਆ ਗਿਆ ਤੇ ਸੰਗਤਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਬੀਜੇਪੀ ਇਕਾਈ ਦੇ ਪੁਲਿਸ ਜ਼ਿਲ੍ਹਾ ਖੰਨਾ ਦੇ ਵਾਈਸ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਅਰਚਨਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਇਕ ਅਜਿਹਾ ਦੇਸ਼ ਹੈ ਜਿੱਥੇ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ ਤੇ ਹਰ ਧਰਮ ਦਾ ਤਿਉਹਾਰ ਰਲ ਮਿਲ ਕੇ ਮਨਾਉਂਦੇ ਹਨ। ਜਿਸ ਦਾ ਪੂਰੀ ਦੁਨੀਆ ਨੂੰ ਆਪਸੀ ਭਾਈਚਾਰਕ ਤੇ ਸਾਂਝ ਦਾ ਸੰਦੇਸ਼ ਜਾਂਦਾ ਹੈ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਅਤੇ ਸਮਾਜ ਵਿਚ ਫੈਲ ਰਹੀਆਂ ਨਸ਼ੇ ਵਰਗੀਆਂ ਬੁਰਾਈਆਂ ਨੂੰ ਦੂਰ ਕਰਨ ਲਈ ਪ੍ਰਣ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰਜਿੰਦਰ ਸਿੰਘ, ਕਨਵੀਨਰ ਅਮਿਤ ਸਹਾਰਨ, ਜਗਨ ਨਾਥ, ਸੁਸ਼ੀਲ ਕੁਮਾਰ ਤੇ ਗੁਰਦੀਪ ਸਿੰਘ ਤੋਂ ਇਲਾਵਾ ਭਾਜਪਾ ਦੇ ਹੋਰ ਕਈ ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਨੈ ਸੂਦ ਭਾਜਪਾ ਦੋਰਾਹਾ ਦੇ ਮੰਡਲ ਪ੍ਰਧਾਨ ਬਣੇ ਅਗਲੀ ਖ਼ਬਰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ
Ad Position 24