08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਨੈ ਸੂਦ ਭਾਜਪਾ ਦੋਰਾਹਾ ਦੇ ਮੰਡਲ ਪ੍ਰਧਾਨ ਬਣੇ

ਦੋਰਾਹਾ, 9 ਨਵੰਬਰ (ਮਨਜੀਤ ਸਿੰਘ ਗਿੱਲ)- ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਅਨੂਪ ਸ਼ਰਮਾ ਦੀ ਅਗਵਾਈ ਹੇਠ ਦੋਰਾਹਾ ਦੇ ਨੌਜਵਾਨ ਆਗੂ ਵਿਨੈ ਸੂਦ ਨੂੰ ਭਾਜਪਾ ਦੋਰਾਹਾ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਸਥਾਨਕ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 10-11-2026
ਦੋਰਾਹਾ, 9 ਨਵੰਬਰ (ਮਨਜੀਤ ਸਿੰਘ ਗਿੱਲ)- ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਅਨੂਪ ਸ਼ਰਮਾ ਦੀ ਅਗਵਾਈ ਹੇਠ ਦੋਰਾਹਾ ਦੇ ਨੌਜਵਾਨ ਆਗੂ ਵਿਨੈ ਸੂਦ ਨੂੰ ਭਾਜਪਾ ਦੋਰਾਹਾ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਸਥਾਨਕ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਐੱਸ. ਸੀ. ਮੋਰਚਾ ਦੇ ਬੁਲਾਰੇ ਸੁਖਜੀਵ ਸਿੰਘ ਬੇਦੀ ਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਵਿਨੈ ਸੂਦ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਭਾਜਪਾ ਖੰਨਾ ਦੇ ਪ੍ਰਧਾਨ ਅਨੂਪ ਸ਼ਰਮਾ, ਜਨਰਲ ਸਕੱਤਰ ਗਗਨਦੀਪ ਸਿੰਘ, ਪੰਜਾਬ ਭਾਜਪਾ ਮੈਂਬਰ ਡਾ. ਅਸ਼ੀਸ਼ ਸੂਦ, ਬਿੱਲਾ ਬੈਕਟਰ, ਸਾਬਕਾ ਮੰਡਲ ਪ੍ਰਧਾਨ ਜਗਤਾਰ ਸਿੰਘ ਕੂਕਾ, ਮਨਦੀਪ ਚਿੰਟੂ, ਮੀਤ ਪ੍ਰਧਾਨ ਐਡਵੋਕੇਟ ਅਜੈ ਰਾਜ ਦੇਵਸ਼ਵਰ, ਮੀਤ ਪ੍ਰਧਾਨ ਸ਼ਿਵਮ ਬੇਦੀ, ਦਫ਼ਤਰ ਸਕੱਤਰ ਵਿਨੋਦ ਕੌਸ਼ਲ, ਰਾਮ ਸਰੂਪ ਭਨੋਟ, ਨਵੀਨ ਖੰਨਾ, ਸੰਦੀਪ ਪਾਠਕ, ਨਰਿੰਦਰ ਕੁਮਾਰ, ਰਾਜੂ ਪਾਲ ਮਸ਼ਾਲ, ਰਾਜਿੰਦਰ ਪਾਲ ਸ਼ਰਮਾ ਮੌਲੀ ਅਤੇ ਲਵਪ੍ਰੀਤ, ਦੀਪ ਇੰਦਰ ਰਿੰਕੂ, ਰਾਹੁਲ ਰਾਜਪੂਤ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ। ਪਾਰਟੀ ਆਗੂਆਂ ਨੇ ਉਮੀਦ ਪ੍ਰਗਟਾਈ ਕਿ ਵਿਨੈ ਸੂਦ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਦੋਰਾਹਾ ਵਿੱਚ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ। ਉੱਥੇ ਹੀ ਵਿਨੈ ਸੂਦ ਨੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਬੰਦੀ ਸਿੰਘਾਂ ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਕੀਤੀ ਅਰਦਾਸ ਅਗਲੀ ਖ਼ਬਰ ਖੰਨਾ ’ਚ ਬਾਬਾ ਵਿਸ਼ਵਕਰਮਾ ਜੀ ਦਾ 67ਵਾਂ ਵਾਰਸ਼ਿਕ ਉਤਸਵ ਸ਼ਰਧਾ ਨਾਲ ਮਨਾਇਆ ਪਿੰਡ ਘੁਡਾਣੀ ਕਲਾਂ ਵਿਖੇ ਬਾਬਾ ਵਿਸ਼ਵਕਰਮਾ ਦਿ...
Ad Position 24