08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੇਂਟ ਮਦਰ ਟੇਰੇਸਾ ਸਕੂਲ ਖੰਨਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਖੰਨਾ, 9 ਨਵੰਬਰ (ਹਰਜਿੰਦਰ ਸਿੰਘ ਲਾਲ)- ਸੇਂਟ ਮਦਰ ਟੇਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿੱਚ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਦੀਵਾਲੀ ਦੀਆਂ ਖੁਸ਼ੀਆਂ, ਰੰਗ-ਬਿਰੰਗੀਆਂ ਸਜਾਵਟਾਂ ਅਤੇ ਤਿਉਹਾਰ ਦੀ ਰੌਣਕ ਨਾਲ ਭਰਪੂਰ ਰਿਹਾ।

Ad Position 21
No active advertisement
ਅਜੀਤ ਡੈਸਕ 10-11-2026
ਖੰਨਾ, 9 ਨਵੰਬਰ (ਹਰਜਿੰਦਰ ਸਿੰਘ ਲਾਲ)- ਸੇਂਟ ਮਦਰ ਟੇਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿੱਚ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਦੀਵਾਲੀ ਦੀਆਂ ਖੁਸ਼ੀਆਂ, ਰੰਗ-ਬਿਰੰਗੀਆਂ ਸਜਾਵਟਾਂ ਅਤੇ ਤਿਉਹਾਰ ਦੀ ਰੌਣਕ ਨਾਲ ਭਰਪੂਰ ਰਿਹਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਕੂਲ ਵਿੱਚ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਨੇ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਸੁੰਦਰ ਝਲਕ ਪੇਸ਼ ਕੀਤੀ। ਸਮਾਗਮ ਦੀ ਸ਼ੁਰੂਆਤ ਦੀਵਾਲੀ ਦੀ ਪੂਜਾ ਅਤੇ ਆਰਤੀ ਨਾਲ ਕੀਤੀ ਗਈ। ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੀਵਾਲੀ ਦੇ ਅਸਲ ਮਹੱਤਵ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਬੱਚਿਆਂ ਨੂੰ ਦੱਸਿਆ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ, ਮਿਠਾਈਆਂ ਵੰਡਣ ਅਤੇ ਖੁਸ਼ੀਆਂ ਮਨਾਉਣ ਦਾ ਤਿਉਹਾਰ ਹੀ ਨਹੀਂ ਹੈ, ਸਗੋਂ ਇਹ ਸਾਡੇ ਜੀਵਨ ਵਿੱਚ ਗਿਆਨ, ਸੱਚਾਈ, ਨੇਕੀ ਅਤੇ ਸਕਾਰਾਤਮਕਤਾ ਦਾ ਚਾਨਣ ਫੈਲਾਉਣ ਦਾ ਸੰਦੇਸ਼ ਵੀ ਦਿੰਦੀ ਹੈ। ਸਕੂਲ ਦੀ ਪ੍ਰਿੰਸੀਪਲ ਅੰਜੂ ਭਾਟੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੀਵਾਲੀ ਦੇ ਤਿਉਹਾਰ ਨੂੰ ਪਿਆਰ, ਖੁਸ਼ੀ, ਏਕਤਾ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ, ਆਤਮ-ਵਿਸ਼ਵਾਸ ਵਧਾਉਣ ਅਤੇ ਉਨ੍ਹਾਂ ਵਿੱਚ ਸੱਭਿਆਚਾਰਕ ਕਦਰਾਂ-ਕੀਮਤਾਂ ਪ੍ਰਤੀ ਸਤਿਕਾਰ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਦੀ ਮੈਨੇਜਮੈਂਟ ਮੈਂਬਰ ਡਾ. ਪੂਜਾ ਸ਼ਾਹੀ ਸਹਿਗਲ ਜੀ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੀਵਾਲੀ ਦੇ ਸੱਭਿਆਚਾਰਕ ਅਤੇ ਨੈਤਿਕ ਮਹੱਤਵ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਕਿਹਾ ਕਿ ਦੀਵਾਲੀ ਸਾਨੂੰ ਆਪਣੇ ਜੀਵਨ ਵਿੱਚ ਨੇਕੀ, ਸੱਚਾਈ, ਪਿਆਰ ਅਤੇ ਸਦਭਾਵਨਾ ਅਪਣਾਉਣ ਦਾ ਸੰਦੇਸ਼ ਦਿੰਦੀ ਹੈ। ਸੇਂਟ ਮਦਰ ਟੇਰੇਸਾ ਸਕੂਲ ਵਿਚ ਆਯੋਜਿਤ ਦੀਵਾਲੀ ਸਮਾਰੋਹ ਸਾਰਿਆਂ ਲਈ ਖੁਸ਼ੀਆਂ ਭਰਿਆ, ਪ੍ਰੇਰਨਾਦਾਇਕ ਅਤੇ ਯਾਦਗਾਰ ਰਿਹਾ। ਸਕੂਲ ਪਰਿਵਾਰ ਨੇ ਇਸ ਪਵਿੱਤਰ ਮੌਕੇ ’ ਤੇ ਸਾਰਿਆਂ ਦੇ ਜੀਵਨ ਵਿੱਚ ਸੁੱਖ, ਸ਼ਾਂਤੀ, ਸਮ੍ਰਿੱਧੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਿਆਂ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ’ਚ ਧੁੱਤ ਵਿਅਕਤੀ ਨੇ ਬਿਜਲੀ ਟਰਾਂਸਫ਼ਾਰਮਰ ’ਤੇ ਚੜ੍ਹ ਕੀਤਾ ਹਾਈ ਵੋਲਟੇਜ਼ ਡਰਾਮਾ ਸਾਢੇ 8 ਘੰਟੇ ਖੰਭੇ ’ਤੇ ਚੜ੍ਹਿਆ... ਅਗਲੀ ਖ਼ਬਰ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24