08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਨਾਜਾਇਜ਼ ਸੰਬੰਧ ਹੋਣ ਦੇ ਸ਼ੱਕ ’ਚ ਪਤੀ ਨੇ ਬਾਲੇ ਮਾਰ ਕੇ ਕੀਤਾ ਨੌਜਵਾਨ ਦਾ ਕਤਲ ਮੁੱਖ ਮੁਲਜ਼ਮ ਗ੍ਰਿਫ਼ਤਾਰ, ਛੋਟੇ ਭਰਾ ਦੀ ਭਾਲ ਜਾਰੀ

ਸਮਰਾਲਾ, 9 ਨਵੰਬਰ (ਗੋਪਾਲ ਸੋਫਤ)–ਸਮਰਾਲਾ ਥਾਣੇ ਅਧੀਨ ਆਉਂਦੇ ਪਿੰਡ ਭੌਰਲਾ ਵਿਖੇ ਨਾਜਾਇਜ਼ ਸੰਬੰਧਾਂ ਦੇ ਸ਼ੱਕ ਵਜੋਂ ਇਕ ਪਤੀ ਵਲੋਂ ਆਪਣੇ ਭਰਾ ਨਾਲ ਮਿਲ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਹੈ। ਮਿਲੀ ਅਨੁਸਾਰ ਸਥਾਨਕ ਪੁਲਿਸ ਨੂੰ ਪਿੰਡ ਭੌਰਲਾ ਵਿਖੇ ਦੋ ਭਰਾਵਾਂ ਵਲੋਂ ਮਿਲ ਕੇ ਇਕ ਪ੍ਰਵਾਸੀ ਮਜ਼ਦੂਰ ਦਾ ਕਤਲ ਕਰਨ ਦੀ ਸੂਚਨਾ ਮਿਲਣ ’ਤੇ ਪਿੰਡ ਪੁੱਜੇ ਥਾਣਾ ਮੁਖੀ ਪਵਿੱਤਰ ਸਿੰਘ ਅਤੇ ਪੁਲਿਸ ਪਾਰਟੀ ਵਲੋਂ ਪ੍ਰਵਾਸੀ ਮਜ਼ਦੂਰ ਦੀ ਲਾਸ਼ ਨੂੰ ਬਰਾਮਦ ਕਰ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਸਮਰਾਲਾ, 9 ਨਵੰਬਰ (ਗੋਪਾਲ ਸੋਫਤ)–ਸਮਰਾਲਾ ਥਾਣੇ ਅਧੀਨ ਆਉਂਦੇ ਪਿੰਡ ਭੌਰਲਾ ਵਿਖੇ ਨਾਜਾਇਜ਼ ਸੰਬੰਧਾਂ ਦੇ ਸ਼ੱਕ ਵਜੋਂ ਇਕ ਪਤੀ ਵਲੋਂ ਆਪਣੇ ਭਰਾ ਨਾਲ ਮਿਲ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਹੈ। ਮਿਲੀ ਅਨੁਸਾਰ ਸਥਾਨਕ ਪੁਲਿਸ ਨੂੰ ਪਿੰਡ ਭੌਰਲਾ ਵਿਖੇ ਦੋ ਭਰਾਵਾਂ ਵਲੋਂ ਮਿਲ ਕੇ ਇਕ ਪ੍ਰਵਾਸੀ ਮਜ਼ਦੂਰ ਦਾ ਕਤਲ ਕਰਨ ਦੀ ਸੂਚਨਾ ਮਿਲਣ ’ਤੇ ਪਿੰਡ ਪੁੱਜੇ ਥਾਣਾ ਮੁਖੀ ਪਵਿੱਤਰ ਸਿੰਘ ਅਤੇ ਪੁਲਿਸ ਪਾਰਟੀ ਵਲੋਂ ਪ੍ਰਵਾਸੀ ਮਜ਼ਦੂਰ ਦੀ ਲਾਸ਼ ਨੂੰ ਬਰਾਮਦ ਕਰ ਲਿਆ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖ਼ਤ ਰਾਜ ਕੁਮਾਰ ਰਾਜੂ ਅਹਿਮਦਾਬਾਦ ਹਾਲ ਵਾਸੀ ਪਿੰਡ ਭੌਰਲਾ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਪਿੰਡ ਭੌਰਲਾ ਦੇ ਜਸਵਿੰਦਰ ਸਿੰਘ ਪੁੱਤਰ ਨੂੰ ਕਥਿਤ ਰੂਪ ਵਿਚ ਇਹ ਸ਼ੱਕ ਸੀ ਕਿ ਕਤਲ ਹੋਏ ਨੌਜਵਾਨ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸੰਬੰਧ ਸਨ। ਇਸ ਲਈ ਜਸਵਿੰਦਰ ਸਿੰਘ ਵਲੋਂ ਆਪਣੇ ਭਰਾ ਕੁਲਦੀਪ ਸਿੰਘ ਜੋ ਕਿ ਹਲਵਾਈ ਦਾ ਕੰਮ ਕਰਦਾ ਹੈ, ਨੂੰ ਨਾਲ ਲੈ ਕੇ ਰਾਜ ਕੁਮਾਰ ਦਾ ਲੱਕੜ ਦੇ ਬਾਲੇ ਮਾਰ–ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਇਕ ਨਿੱਜੀ ਫ਼ੈਕਟਰੀ ਵਿਚ ਡਰਾਈਵਰ ਵਜੋਂ ਨੌਕਰੀ ਕਰਦਾ ਸੀ। ਪੁਲਿਸ ਨੇ ਕਥਿਤ ਦੋਸ਼ੀ ਜਸਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦ ਕਿ ਦੂਜੇ ਮੁਲਜ਼ਮ ਕੁਲਦੀਪ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ਚ ਝੋਨੇ ਦਾ ਟੀਚਾ ਪੂਰਾ ਹੋਣ ਦੀ ਆੜ ਹੇਠ ਖ਼ਰੀਦ ਬੰਦ ਕਰਨ ’ਤੇ ਕਿਸਾਨ ਯੂਨੀਅਨ ਵਲੋਂ ਧਰਨੇ ਅੱਜ- ਹਰਿੰਦਰ ਸਿੰਘ ਲ... ਅਗਲੀ ਖ਼ਬਰ ਦਿਵਾਲੀ ਮੌਕੇ ਕਾਨੂੰਨੀ ਨਿਯਮਾਂ ਦਾ ਪਾਲਣ ਕਰਨ ਤੋਂ ਦੂਰ ਸੜਕਾਂ ’ਤੇ ਮਠਿਆਈਆਂ ਤੇ ਦੁਕਾਨਾਂ ਅੱਗੇ ਪਟਾਕੇ ਵੇਚੇ, ਪੁਲਿਸ ਪ...
Ad Position 24