08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮੰਡੀਆਂ ’ਚ ਝੋਨੇ ਦਾ ਟੀਚਾ ਪੂਰਾ ਹੋਣ ਦੀ ਆੜ ਹੇਠ ਖ਼ਰੀਦ ਬੰਦ ਕਰਨ ’ਤੇ ਕਿਸਾਨ ਯੂਨੀਅਨ ਵਲੋਂ ਧਰਨੇ ਅੱਜ- ਹਰਿੰਦਰ ਸਿੰਘ ਲੱਖੋਵਾਲ

ਸਮਰਾਲਾ, 9 ਨਵੰਬਰ (ਗੋਪਾਲ ਸੋਫਤ)- ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਟੀਚੇ ਪੂਰੇ ਹੋਣ ਦੀ ਆੜ ਹੇਠ ਝੋਨੇ ਦੀ ਖ਼ਰੀਦ ਬੰਦ ਕਰਨ ਕਰਨ ਦੇ ਵਿਰੋਧ ’ਚ ਕਿਸਾਨ ਯੂਨੀਅਨ ਲੱਖੋਵਾਲ ਨੇ ਕੱਲ੍ਹ ਨੂੰ ਪੰਜਾਬ ਦੀਆਂ ਉਨ੍ਹਾਂ ਸਬ ਡਿਵੀਜ਼ਨਾਂ ਦੇ ਐੱਸ. ਡੀ.

Ad Position 21
No active advertisement
ਭਾਕਿਯੂ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਪ੍ਰੈੱਸ ਵਾਰਤਾ ਕਰਦੇ ਹੋਏ। ਤਸਵੀਰ : ਗੋਪਾਲ ਸੋਫਤ 10-11-2026
ਸਮਰਾਲਾ, 9 ਨਵੰਬਰ (ਗੋਪਾਲ ਸੋਫਤ)- ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਟੀਚੇ ਪੂਰੇ ਹੋਣ ਦੀ ਆੜ ਹੇਠ ਝੋਨੇ ਦੀ ਖ਼ਰੀਦ ਬੰਦ ਕਰਨ ਕਰਨ ਦੇ ਵਿਰੋਧ ’ਚ ਕਿਸਾਨ ਯੂਨੀਅਨ ਲੱਖੋਵਾਲ ਨੇ ਕੱਲ੍ਹ ਨੂੰ ਪੰਜਾਬ ਦੀਆਂ ਉਨ੍ਹਾਂ ਸਬ ਡਿਵੀਜ਼ਨਾਂ ਦੇ ਐੱਸ. ਡੀ. ਐੱਮ. ਦਫ਼ਤਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ ਹੈ , ਜਿੱਥੇ ਜਿੱਥੇ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ। ਇਹ ਐਲਾਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਵਲੋਂ ਪਿਛਲੇ ਦੋ-ਤਿੰਨ ਦਿਨਾਂ ਤੋਂ ਕਈ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਦੀਵਾਲੀ ਵਰਗੇ ਤਿਉਹਾਰ ਵੀ ਵਿਚ ਆਪਣੀ ਫ਼ਸਲ ਦੀ ਰਾਖੀ ਤੇ ਖ਼ਰੀਦ ਦੀ ਉਡੀਕ ਕਰਦਿਆਂ ਮੰਡੀਆਂ ਵਿਚ ਹੀ ਗੁਜ਼ਾਰੇ ਹਨ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 180 ਲੱਖ ਮੀਟਰਿਕ ਟਨ ਝੋਨਾ ਖ਼ਰੀਦਣ ਦਾ ਟੀਚਾ ਰੱਖਿਆ ਗਿਆ ਹੈ, ਪਰ ਅਜੇ ਤੱਕ ਇਹ ਟੀਚਾ ਪੂਰਾ ਨਹੀਂ ਹੋਇਆ। ਸਰਕਾਰ ਨੂੰ ਪਿਛਲੇ ਚਾਰ-ਪੰਜ ਸਾਲਾਂ ਦੀ ਫ਼ਸਲ ਦੇ ਰਿਕਾਰਡ ਨੂੰ ਧਿਆਨ ਵਿਚ ਰੱਖ ਕੇ ਖ਼ਰੀਦ ਦੇ ਪ੍ਰਬੰਧ ਕਰਨੇ ਚਾਹੀਦੇ ਸਨ। ਜੇਕਰ ਕਿਸੇ ਮੰਡੀ ਵਿਚ ਥੋੜ੍ਹੀ ਵੱਧ ਫ਼ਸਲ ਆ ਗਈ ਹੈ ਤਾਂ ਉੱਥੇ ਖ਼ਰੀਦ ਬੰਦ ਕਰ ਕੇ ਕਿਸਾਨਾਂ ਨੂੰ ਪਰੇਸ਼ਾਨ ਕਰਨਾ ਠੀਕ ਨਹੀਂ ਹੈ। ਕਿਸਾਨ ਆਗੂ ਨੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖ਼ਰੀਦਣ ਦੇ ਐਲਾਨ ਨੂੰ ਵੀ ਯਾਦ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਕੁੱਝ ਮੰਡੀਆਂ ਵਿਚ ਲਿਫ਼ਟਿੰਗ ਦੀ ਵੱਡੀ ਸਮੱਸਿਆ ਬਣੀ ਹੋਈ ਹੈ ਅਤੇ ਝੋਨੇ ਦੇ ਅੰਬਾਰ ਲੱਗੇ ਪਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕੁੱਝ ਮੰਡੀਆਂ ਵਿਚ ਸ਼ੈਲਰ ਮਾਲਕਾਂ, ਆੜ੍ਹਤੀਆਂ ਅਤੇ ਸਰਕਾਰੀ ਅਮਲੇ ਦੀ ਮਿਲੀਭੁਗਤ ਨਾਲ ਕਿਸਾਨਾਂ ਦੀ ਫ਼ਸਲ ਵਿਚੋਂ ਪੰਜ ਤੋਂ ਛੇ ਕਿੱਲੋ ਪ੍ਰਤੀ ਕੁਇੰਟਲ ਤੱਕ ਕਟੌਤੀ ਕੀਤੇ ਜਾਣ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆਉਣ ਦੀ ਗੱਲ ਦੱਸੀ ਹੈ। ਉਨ੍ਹਾਂ ਦੱਸਿਆ ਕਿ ਕਈ ਥਾਵਾਂ ’ਤੇ ਤੋਲ ਵਿਚ ਵੀ ਦੋ ਤੋਂ ਤਿੰਨ ਕਿੱਲੋ ਤੱਕ ਦੀ ਗੜਬੜੀ ਫੜੀ ਗਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਵਾ ਕੇ ਕਿਸਾਨਾਂ ਦੀ ਲੁੱਟ ਬੰਦ ਕੀਤੀ ਜਾਵੇ। ਕੇਂਦਰ ਸਰਕਾਰ ’ਤੇ ਵਰ੍ਹਦਿਆਂ ਲੱਖੋਵਾਲ ਨੇ ਕਿਹਾ ਕਿ ਖਾਦਾਂ ਦੇ ਰੇਟਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਖਾਦ ਦੇ ਰੇਟ ਵਿਚ ਛੇ ਮਹੀਨਿਆਂ ਦੌਰਾਨ ਦੋ ਵਾਰ ਵਾਧਾ ਕਰ ਕੇ ਲਗਪਗ 500 ਰੁਪਏ ਪ੍ਰਤੀ ਕੁਇੰਟਲ ਦਾ ਬੋਝ ਕਿਸਾਨਾਂ ’ਤੇ ਪਾਇਆ ਗਿਆ ਹੈ। ਜਦਕਿ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸ ਲਈ ਕਿਸਾਨਾਂ ਨੂੰ ਕਣਕ ਦੇ ਘੱਟੋ ਘੱਟ ਮੁੱਲ ਨੂੰ ਇਸੇ ਅਨੁਪਾਤ ਨਾਲ ਵਧਾਉਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀ. ਏ. ਪੀ. ਤੇ ਯੂਰੀਆ ਦੀ ਕਥਿਤ ਕਮੀ ਅਤੇ ਖਾਦਾਂ ਦੇ ਨਾਲ ਹੋਰ ਸਮਾਨ ਜ਼ਬਰਦਸਤੀ ਖ਼ਰੀਦਣ ਲਈ ਮਜਬੂਰ ਕਰਨ ਦੇ ਮਾਮਲੇ ’ਤੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨਾਂ ਕੋਲ ਪਰਾਲੀ ਸੰਭਾਲਣ ਲਈ ਲੋੜੀਂਦੀ ਮਸ਼ੀਨਰੀ ਨਹੀਂ ਹੈ। ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਮੁਫ਼ਤ ਮਸ਼ੀਨਰੀ ਦੇਣ ਦੇ ਪ੍ਰਬੰਧ ਹੋਣ ਦੇ ਬਾਵਜੂਦ ਕਈ ਕਿਸਾਨ ਇਸ ਸਹੂਲਤ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਛੋਟੇ ਟਰੈਕਟਰਾਂ ਨਾਲ ਵੱਡੀਆਂ ਮਸ਼ੀਨਾਂ ਚਲਾਉਣਾ ਵੀ ਸੰਭਵ ਨਹੀਂ ਹੁੰਦਾ ਅਤੇ ਕਿਸਾਨਾਂ ਨੂੰ ਆਲੂਆਂ, ਸਬਜ਼ੀਆਂ ਅਤੇ ਕਣਕ ਦੀ ਬਿਜਾਈ ਵਰਗੇ ਕੰਮਾਂ ਲਈ ਵੀ ਸਮੇਂ ਦੀ ਘਾਟ ਰਹਿੰਦੀ ਹੈ। ਅਜਿਹੇ ਹਾਲਾਤਾਂ ਵਿਚ ਕਿਸਾਨ ਮਜਬੂਰੀ ਵੱਸ ਪਰਾਲੀ ਨੂੰ ਅੱਗ ਲਗਾਉਂਦੇ ਹਨ, ਪਰ ਇਸ ਸਬੰਧੀ ਇੱਕ ਕਿਸਾਨ ਵਿਰੁੱਧ ਕੇਸ ਦਰਜ ਕਰਨ ’ਤੇ ਪੁਲਿਸ ਅਧਿਕਾਰੀ ਵਲੋਂ ਬੋਲੀ ਗਈ ਗ਼ਲਤ ਭਾਸ਼ਾ ਦੀ ਨਿਖੇਧੀ ਕਰਦਿਆਂ ਲੱਖੋਵਾਲ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਉਸ ਕਿਸਾਨ ਦੇ ਨਾਲ ਡਟ ਕੇ ਖੜੀ ਹੈ।
Ad Position 22
No active advertisement
ਪਿਛਲੀ ਖ਼ਬਰ ਦੀ ਝੱਮਟ ਦੁੱਧ ਉਤਪਾਦਕ ਸਹਿਕਾਰੀ ਸਭਾ ’ਚ ਬੋਨਸ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਨਾਜਾਇਜ਼ ਸੰਬੰਧ ਹੋਣ ਦੇ ਸ਼ੱਕ ’ਚ ਪਤੀ ਨੇ ਬਾਲੇ ਮਾਰ ਕੇ ਕੀਤਾ ਨੌਜਵਾਨ ਦਾ ਕਤਲ ਮੁੱਖ ਮੁਲਜ਼ਮ ਗ੍ਰਿਫ਼ਤਾਰ, ਛੋਟੇ ਭਰਾ ਦੀ ਭ...
Ad Position 24