10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਕੀਲ ਭਾਈਚਾਰੇ ਦੀਆਂ ਮੁਸ਼ਕਲਾਂ ਅਕਾਲੀ ਦਲ ਦੇ ਚੋਣ ਮੈਨੀਫੈਸਟੋ ’ਚ ਹੋਣਗੀਆਂ ਸ਼ਾਮਿਲ- ਅਮਰਦੀਪ ਸਿੰਘ ਧਾਰਨੀ

ਖੰਨਾ, 10 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਚੇਅਰਮੈਨ ਤੇ ਮੁੱਖ ਬੁਲਾਰੇ ਅਮਰਦੀਪ ਸਿੰਘ ਧਾਰਨੀ ਵਲੋਂ ਅੱਜ ਖੰਨਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਦੀ ਪਹਿਲ ’ਤੇ ਇਕ ਵਿਸ਼ੇਸ਼ ਬੈਠਕ ਕੀਤੀ ਗਈ। ਇਹ ਬੈਠਕ ਵਕੀਲ ਭਾਈਚਾਰੇ ਦੀਆਂ ਮੁਸ਼ਕਲਾਂ ਤੇ ਮੰਗਾਂ ਨੂੰ ਪਾਰਟੀ ਦੇ ਚੋਣ ਮੈਨੀਫੈਸਟੋ ਵਿਚ ਸ਼ਾਮਲ ਕਰਨ ਦੇ ਮਕਸਦ ਨਾਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 11-11-2026
ਖੰਨਾ, 10 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਚੇਅਰਮੈਨ ਤੇ ਮੁੱਖ ਬੁਲਾਰੇ ਅਮਰਦੀਪ ਸਿੰਘ ਧਾਰਨੀ ਵਲੋਂ ਅੱਜ ਖੰਨਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਦੀ ਪਹਿਲ ’ਤੇ ਇਕ ਵਿਸ਼ੇਸ਼ ਬੈਠਕ ਕੀਤੀ ਗਈ। ਇਹ ਬੈਠਕ ਵਕੀਲ ਭਾਈਚਾਰੇ ਦੀਆਂ ਮੁਸ਼ਕਲਾਂ ਤੇ ਮੰਗਾਂ ਨੂੰ ਪਾਰਟੀ ਦੇ ਚੋਣ ਮੈਨੀਫੈਸਟੋ ਵਿਚ ਸ਼ਾਮਲ ਕਰਨ ਦੇ ਮਕਸਦ ਨਾਲ ਕੀਤੀ ਗਈ। ਖੰਨਾ ਵਿਚ ਇਸ ਮੁਹਿੰਮ ਤਹਿਤ ਇਹ ਪਹਿਲੀ ਬੈਠਕ ਸੀ। ਬੈਠਕ ਦੌਰਾਨ ਵਕੀਲਾਂ ਨੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡ. ਜਗਜੀਤ ਸਿਘੰ ਔਜਲਾ ਦੀ ਅਗਵਾਈ ’ਚ ਆਪਣੇ ਵਿਚਾਰ ਪੇਸ਼ ਕੀਤੇ। ਇਸ ਵੇਲੇ ਬਾਰ ਐਸੋਸੀਏਸ਼ਨ ਦੇ ਕਈ ਹੋਰ ਨੇਤਾ ਅਤੇ ਸਾਬਕ ਪ੍ਰਧਾਨ ਵੀ ਹਾਜ਼ਰ ਸਨ। ਉਨ੍ਹਾਂ ਨੇ ਆਪਣੇ ਪੇਸ਼ੇ ਨਾਲ ਜੁੜੀਆਂ ਮੁਸ਼ਕਲਾਂ ਅਤੇ ਮੰਗਾਂ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਵਕੀਲਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨਾਲ ਕੰਮ ਕਰਨ ਵਾਲੇ ਮੁਨਸ਼ੀਆਂ ਲਈ ਬੀਮਾ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਵੀ ਕਦਮ ਚੁੱਕਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਜਗ੍ਹਾ ਦਿੱਤੀ ਜਾਵੇਗੀ। ਇਸ ਮੌਕੇ ਖੰਨਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਖੰਨਾ ਤੋਂ ਇਸ ਪਹਿਲ ਦੀ ਸ਼ੁਰੂਆਤ ਕਰਨ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸੁਣਨਾ ਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਇਕ ਸ਼ਲਾਘਾਯੋਗ ਕਦਮ ਹੈ।
Ad Position 22
No active advertisement
ਪਿਛਲੀ ਖ਼ਬਰ ਕੁਝ ਦਿਨਾਂ ਦੀ ਰੁਕਾਵਟ ਤੋਂ ਬਾਅਦ ਹੁਣ ਡੀ . ਏ . ਪੀ . ਖਾਦ ਦੀ ਸਪਲਾਈ ਨਿਰਵਿਘਨ ਜਾਰੀ ਅਗਲੀ ਖ਼ਬਰ ਮਲੌਦ ਮਾਰਕਿਟ ਕਮੇਟੀ ਅਧੀਨ ਪੈਦੀਆਂ ਮੰਡੀਆਂ ’ਚ ਝੋਨੇ ਦੀ ਕਰੀਬ 2 ਲੱਖ ਅਣਖਰੀਦੀ ਬੋਰੀ ਖੁੱਲ੍ਹੇ ਅਸਮਾਨ ’ਚ
Ad Position 24