ਕੁਝ ਦਿਨਾਂ ਦੀ ਰੁਕਾਵਟ ਤੋਂ ਬਾਅਦ ਹੁਣ ਡੀ . ਏ . ਪੀ . ਖਾਦ ਦੀ ਸਪਲਾਈ ਨਿਰਵਿਘਨ ਜਾਰੀ
ਮਾਛੀਵਾੜਾ ਸਾਹਿਬ, 10 ਨਵੰਬਰ (ਮਨੋਜ ਕੁਮਾਰ)- ਕਿਸਾਨਾਂ ਲਈ ਇਕ ਰਾਹਤ ਭਰੀ ਖ਼ਬਰ ਇਹ ਹੈ ਕਿ ਡੀ. ਏ ਪੀ.
ਮਾਛੀਵਾੜਾ ਸਾਹਿਬ, 10 ਨਵੰਬਰ (ਮਨੋਜ ਕੁਮਾਰ)- ਕਿਸਾਨਾਂ ਲਈ ਇਕ ਰਾਹਤ ਭਰੀ ਖ਼ਬਰ ਇਹ ਹੈ ਕਿ ਡੀ. ਏ ਪੀ. ਖਾਦ ਦੀ ਉਪਲਬਧਾ ਸੁਚਾਰੂ ਢੰਗ ਨਾਲ ਹੋ ਗਈ ਹੈ ਤੇ ਕਿਸਾਨਾਂ ਨੂੰ ਇਸ ਲਈ ਹੁਣ ਪ੍ਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ। ਹਾਲਾਂਕਿ ਕੁੱਝ ਦਿਨ ਪਹਿਲਾ ਇਸ ਖਾਦ ਲਈ ਕਾਫ਼ੀ ਜੱਦੋ ਜਹਿਦ ਕਰਨਾ ਪੈਂਦਾ ਸੀ। ਜਾਣਕਾਰੀ ਅਨੁਸਾਰ ਇਲਾਕੇ ਦੀਆਂ ਸਾਰੀਆਂ ਸਹਿਕਾਰੀ ਸੁਸਾਇਟੀਆਂ ਵਿੱਚ ਇਹ ਖਾਦ ਪੂਰੀ ਤਰ੍ਹਾਂ ਉਪਲਬਧ ਹੈ ਤੇ ਪਿਛਲੇ ਦਿਨਾਂ ਦੌਰਾਨ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਹਿਕਾਰੀ ਸੁਸਾਇਟੀਆਂ ਦੇ ਮੁਲਾਜ਼ਮ ਹੜ੍ਹਤਾਲ ’ਤੇ ਸਨ। ਕਿਸਾਨਾਂ ਨੂੰ ਖਾਦ ਲੈਣ ਲਈ ਸੰਘਰਸ਼ ਕਰਨਾ ਪੈਂਦਾ ਸੀ ਸਹਿਕਾਰੀ ਸਭਾ ਦੇ ਇੰਸਪੈਕਟਰ ਮੇਜਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਸੁਸਾਇਟੀਆਂ ਵਿੱਚ ਇਹ ਖਾਦ ਨਿਰਵਿਘਨ ਦਿੱਤੀ ਜਾ ਰਹੀ ਹੈ ਤੇ ਕਿਸੇ ਵੀ ਕਿਸਮ ਦੀ ਘਬਰਾਉਣ ਦੀ ਜ਼ਰੂਰਤ ਨਹੀਂ।