ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਸਾਈਕਲ ਯਾਤਰਾ ਦਾ ਹਲਕਾ ਸਾਹਨੇਵਾਲ ਪਹੁੰਚਣ ’ਤੇ ਕਰਾਂਗੇ ਭਰਵਾਂ ਸਵਾਗਤ- ਪੱਪੂ, ਕਰਨ
ਸਾਹਨੇਵਾਲ, 11 ਨਵੰਬਰ (ਹਨੀ ਚਾਠਲੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵਲੋਂ ਆਮ ਲੋਕਾਂ ਨਾਲ ਗੱਲਬਾਤ ਕਰਨ ਲਈ ਅਤੇ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਜ਼ਮੀਨੀ ਪੱਧਰ ’ਤੇ ਚੁੱਕਣ ਲਈ ਇਕ ਵਿਸ਼ੇਸ਼ ਸਾਈਕਲ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ ਤੇ ਇਹ ਸਾਈਕਲ ਯਾਤਰਾ 13 ਨਵੰਬਰ ਨੂੰ ਹਲਕਾ ਸਾਹਨੇਵਾਲ ਚ ਪਹੁੰਚਣ ਤੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਬਾਜਵਾ ਦੀ ਅਗਵਾਈ ਹੇਠ ਚਰਨਜੀਤ ਸਿੰਘ ਚੰਨੀ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਰਾਣੀ ਅਨਾਜ ਮੰਡੀ ਸਾਹਨੇਵਾਲ ਵਿਖੇ ਕਾਂਗਰਸ ਪਾਰਟੀ ਦੀ ਹੋਈ ਮੀਟਿੰਗ ਦੌਰਾਨ ਸ਼ਹਿਰੀ ਕਾਂਗਰਸ ਦੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਪੱਪੂ ਅਤੇ ਆੜ੍ਹਤੀਆ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਕਰਨ ਅਨੇਜਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ।
ਸ
ਸਾਹਨੇਵਾਲ ’ਚ ਕਾਂਗਰਸ ਪਾਰਟੀ ਦੀ ਹੋਈ ਮੀਟਿੰਗ ਦੌਰਾਨ ਵਿਕਰਮ ਬਾਜਵਾ, ਰਮੇਸ਼ ਕੁਮਾਰ ਪੱਪੂ, ਕਰਨ ਅਨੇਜਾ ਤੇ ਹੋਰ। ਤਸਵੀਰ : ਹਨੀ ਚਾਠਲੀ
12-11-2026
ਸਾਹਨੇਵਾਲ, 11 ਨਵੰਬਰ (ਹਨੀ ਚਾਠਲੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵਲੋਂ ਆਮ ਲੋਕਾਂ ਨਾਲ ਗੱਲਬਾਤ ਕਰਨ ਲਈ ਅਤੇ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਜ਼ਮੀਨੀ ਪੱਧਰ ’ਤੇ ਚੁੱਕਣ ਲਈ ਇਕ ਵਿਸ਼ੇਸ਼ ਸਾਈਕਲ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ ਤੇ ਇਹ ਸਾਈਕਲ ਯਾਤਰਾ 13 ਨਵੰਬਰ ਨੂੰ ਹਲਕਾ ਸਾਹਨੇਵਾਲ ਚ ਪਹੁੰਚਣ ਤੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਬਾਜਵਾ ਦੀ ਅਗਵਾਈ ਹੇਠ ਚਰਨਜੀਤ ਸਿੰਘ ਚੰਨੀ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਰਾਣੀ ਅਨਾਜ ਮੰਡੀ ਸਾਹਨੇਵਾਲ ਵਿਖੇ ਕਾਂਗਰਸ ਪਾਰਟੀ ਦੀ ਹੋਈ ਮੀਟਿੰਗ ਦੌਰਾਨ ਸ਼ਹਿਰੀ ਕਾਂਗਰਸ ਦੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਪੱਪੂ ਅਤੇ ਆੜ੍ਹਤੀਆ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਕਰਨ ਅਨੇਜਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਰਮੇਸ਼ ਕੁਮਾਰ ਪੱਪੂ ਤੇ ਕਰਨ ਅਨੇਜਾ ਨੇ ਕਿਹਾ ਕਿ ਇਸ ਸਾਈਕਲ ਯਾਤਰਾ ਦਾ ਮੁੱਖ ਮਕਸਦ ਪਿੰਡ ਪਿੰਡ ਅਤੇ ਸ਼ਹਿਰ ਸ਼ਹਿਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ, ਬੇਰੁਜ਼ਗਾਰੀ, ਮਹਿੰਗਾਈ ਅਤੇ ਅਮਨ ਕਾਨੂੰਨ ਦੀ ਸਥਿਤੀ ਵਰਗੇ ਗੰਭੀਰ ਮੁੱਦਿਆਂ ਤੇ ਚਰਚਾ ਕਰਨਾ ਹੈ ਅਤੇ ਚਰਨਜੀਤ ਸਿੰਘ ਚੰਨੀ ਖ਼ੁਦ ਸਾਈਕਲ ਚਲਾ ਕੇ ਹਲਕਾ ਸਾਹਨੇਵਾਲ ਦੇ ਵੱਖ ਵੱਖ ਇਲਾਕਿਆਂ ਦਾ ਦੌਰਾ ਕਰਨਗੇ। ਰਮੇਸ਼ ਕੁਮਾਰ ਪੱਪੂ ਤੇ ਕਰਨ ਅਨੇਜਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਨਾਲ ਵੱਡੀ ਗਿਣਤੀ ਚ ਕਾਂਗਰਸੀ ਵਰਕਰ ਤੇ ਅਹੁਦੇਦਾਰ ਸਾਈਕਲਾਂ ਤੇ ਉਨ੍ਹਾਂ ਦੇ ਨਾਲ ਚੱਲਣਗੇ। ਇਸ ਮੌਕੇ ਕੌਂਸਲਰ ਸ਼ਮਸ਼ੇਰ ਸ਼ੇਰੀ, ਕੌਂਸਲਰ ਅਮਨਜੋਤ ਸਿੰਘ ਪਨੇਸਰ, ਕੌਂਸਲਰ ਕੁਲਜੀਤ ਸਿੰਘ, ਹਨੀ ਕੈਲੇ, ਸੁਨੀਤਾ ਤੇਜਾਨੀਆਂ, ਸੰਦੀਪ ਸੋਨੀ, ਅਨੁਜ ਕੁਮਾਰ, ਰੌਬਿਨ ਮੈਣੀ, ਭਿੰਦਰ ਵਿਰਕ, ਪ੍ਰਿਤਪਾਲ ਸਿੰਘ, ਰਣਜੀਤ ਸਿੰਘ, ਸੋਨੂੰ ਧਰਮਸੋਤ, ਰੋਹਿਤ ਭਾਟੀਆ, ਅਮਰੀਕ ਸਿੰਘ, ਸਾਹਿਲ ਕੁਮਾਰ ਆਦਿ ਭਾਰੀ ਗਿਣਤੀ ਚ ਕਾਂਗਰਸੀ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।