ਵਿਕਟੋਰੀਆ ਪਬਲਿਕ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ
ਡੇਹਲੋਂ, 11 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਗ੍ਰੀਨਲੈਂਡ ਕਾਨਵੈਂਟ ਸਕੂਲ ਦੁੱਗਰੀ ਵਿਖੇ ਕਰਵਾਏ ਫੈਂਸੀ ਡਰੈੱਸ ਮੁਕਾਬਲੇ ਵਿਚ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਪ੍ਰਤਿਭਾ ਦੇ ਸ਼ਾਨਦਾਰ ਰੰਗ ਬਿਖੇਰੇ। ਇਸ ਮੁਕਾਬਲੇ ਵਿੱਚ ਸਕੂਲ ਦੀ ਨਰਸਰੀ ਜਮਾਤ ਦੇ ਵਿਦਿਆਰਥੀ ਸਤਨਾਮ ਸਿੰਘ ਅਤੇ ਦੂਜੀ ਜਮਾਤ ਦੇ ਵਿਦਿਆਰਥੀ ਯੁਵਰਾਜ ਸਿੰਘ ਨੇ ਆਪਣੀ ਮਨਮੋਹਕ ਪੇਸ਼ਕਾਰੀ, ਆਕਰਸ਼ਕ ਪਹਿਰਾਵੇ ਅਤੇ ਦਿਲਕਸ਼ ਅੰਦਾਜ਼ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਡੇਹਲੋਂ, 11 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਗ੍ਰੀਨਲੈਂਡ ਕਾਨਵੈਂਟ ਸਕੂਲ ਦੁੱਗਰੀ ਵਿਖੇ ਕਰਵਾਏ ਫੈਂਸੀ ਡਰੈੱਸ ਮੁਕਾਬਲੇ ਵਿਚ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਪ੍ਰਤਿਭਾ ਦੇ ਸ਼ਾਨਦਾਰ ਰੰਗ ਬਿਖੇਰੇ। ਇਸ ਮੁਕਾਬਲੇ ਵਿੱਚ ਸਕੂਲ ਦੀ ਨਰਸਰੀ ਜਮਾਤ ਦੇ ਵਿਦਿਆਰਥੀ ਸਤਨਾਮ ਸਿੰਘ ਅਤੇ ਦੂਜੀ ਜਮਾਤ ਦੇ ਵਿਦਿਆਰਥੀ ਯੁਵਰਾਜ ਸਿੰਘ ਨੇ ਆਪਣੀ ਮਨਮੋਹਕ ਪੇਸ਼ਕਾਰੀ, ਆਕਰਸ਼ਕ ਪਹਿਰਾਵੇ ਅਤੇ ਦਿਲਕਸ਼ ਅੰਦਾਜ਼ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਦੋਵਾਂ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਆਤਮ ਵਿਸ਼ਵਾਸ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਦਿਆਂ ਸਰਟੀਫਿਕੇਟ ਹਾਸਲ ਕੀਤੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਸੰਜੇ ਢੰਡ ਨੇ ਦੋਵਾਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਛੁਪੀਆਂ ਪ੍ਰਤਿਭਾਵਾਂ ਨੂੰ ਉਭਾਰਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਉਨ੍ਹਾਂ ਦੀ ਸਿਰਜਣਾਤਮਕ ਸੋਚ ਨੂੰ ਨਵੀਂ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਦੇ ਪ੍ਰਿੰਸੀਪਲ ਬਿਪਨ ਸੇਠੀ ਨੇ ਵੀ ਦੋਵਾਂ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਬੱਚਿਆਂ ਦੀ ਤਿਆਰੀ, ਮਾਰਗ ਦਰਸ਼ਨ ਅਤੇ ਪੇਸ਼ਕਾਰੀ ਨੂੰ ਪ੍ਰਭਾਵਸ਼ਾਲੀ ਬਣਾਉਣ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਅਧਿਆਪਕਾਵਾਂ ਲਖਵੀਰ ਕੌਰ, ਹਰਦੀਪ ਕੌਰ ਤੇ ਰਵਿੰਦਰ ਕੌਰ ਦੇ ਸਮਰਪਿਤ ਯਤਨਾਂ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ।