ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਲਈ ਪੰਜਾਬ ਲਿਆਂਦਾ ਜਾਵੇ- ਰੁਪਾਲੋਂ
ਪਾਇਲ, 11 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਤੇ ਅਕਾਲੀ ਦਲ ‘ਵਾਰਸ ਪੰਜਾਬ ਦੇ’ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਦਾਦੀ ਮਾਤਾ ਚਰਨ ਕੌਰ ਦਾ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਤੇ ਉਨ੍ਹਾਂ ਦੇ ਅੰਤਿਮ ਦਰਸ਼ਨ ਦੇ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਤੋਂ ਪੰਜਾਬ ਲਿਆਂਦਾ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ‘ਵਾਰਸ ਪੰਜਾਬ ਦੇ’ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ।
ਪਾਇਲ, 11 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਤੇ ਅਕਾਲੀ ਦਲ ‘ਵਾਰਸ ਪੰਜਾਬ ਦੇ’ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਦਾਦੀ ਮਾਤਾ ਚਰਨ ਕੌਰ ਦਾ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਤੇ ਉਨ੍ਹਾਂ ਦੇ ਅੰਤਿਮ ਦਰਸ਼ਨ ਦੇ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਤੋਂ ਪੰਜਾਬ ਲਿਆਂਦਾ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ‘ਵਾਰਸ ਪੰਜਾਬ ਦੇ’ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਉਹਨਾਂ ਦਾ ਮਨੁੱਖੀ ਅਧਿਕਾਰ ਵੀ ਹੈ ਕਿ ਇੱਕ ਪੋਤੇ ਨੂੰ ਆਪਣੀ ਦਾਦੀ ਦੇ ਅੰਤਿਮ ਦਰਸ਼ਨ ਕਰਵਾਏ ਜਾਣ ਕਿਉਂਕਿ ਭਾਰਤੀ ਕਾਨੂੰਨ ਸਾਰਿਆਂ ਨੂੰ ਬਰਾਬਰਤਾ ਦਾ ਹੱਕ ਦਿੰਦਾ ਹੈ ਸਾਡਾ ਸੰਵਿਧਾਨ ਵੀ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਹਰ ਬੰਦੇ ਨੂੰ ਹੱਕ ਹੈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦੀ ਅੰਤਿਮ ਯਾਤਰਾ ਵਿਚ ਸ਼ਾਮਿਲ ਹੋ ਸਕੇ । ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹ ਸਿਆਸੀ ਬਦਲਾਖੋਰੀ ਛੱਡ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਵੇ। ਇਸ ਮੌਕੇ ਹਰਬੰਤ ਸਿੰਘ ਗਿੱਲ, ਗਗਨਦੀਪ ਸਿੰਘ ਪਾਇਲ, ਸੁਰਿੰਦਰ ਸਿੰਘ ਸ਼ਾਹਪੁਰ ਹਾਜ਼ਰ ਹਨ।