11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਲੜਕੀ ਨਾਲ ਛੇੜਖ਼ਾਨੀ ਕਰਨ ਤੋਂ ਰੋਕਣ ’ ਤੇ ਹਮਲਾਵਰਾਂ ਵਲੋਂ ਕੀਤੇ ਹਮਲੇ ’ ਚ ਵਰਕਸ਼ਾਪ ਦਾ ਮਾਲਕ ਜ਼ਖਮੀ

ਲੁਧਿਆਣਾ , 11 ਨਵੰਬਰ ( ਪਰਮਿੰਦਰ ਸਿੰਘ ਆਹੂਜਾ )- ਥਾਣਾ ਡਿਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਫ਼ੀਆਂ ਚੌਕ ਨੇੜੇ ਲੜਕੀ ਨਾਲ ਛੇੜਖ਼ਾਨੀ ਕਰਨ ਤੋਂ ਰੋਕਣ ’ ਤੇ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਵਰਕਸ਼ਾਪ ਦਾ ਮਾਲਕ ਜ਼ਖਮੀ ਹੋ ਗਿਆ । ਪੁਲਿਸ ਨੇ ਇਸ ਸਬੰਧੀ 20 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ।

Ad Position 21
No active advertisement
ਅਜੀਤ ਡੈਸਕ 12-11-2026
ਲੁਧਿਆਣਾ , 11 ਨਵੰਬਰ ( ਪਰਮਿੰਦਰ ਸਿੰਘ ਆਹੂਜਾ )- ਥਾਣਾ ਡਿਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਫ਼ੀਆਂ ਚੌਕ ਨੇੜੇ ਲੜਕੀ ਨਾਲ ਛੇੜਖ਼ਾਨੀ ਕਰਨ ਤੋਂ ਰੋਕਣ ’ ਤੇ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਵਰਕਸ਼ਾਪ ਦਾ ਮਾਲਕ ਜ਼ਖਮੀ ਹੋ ਗਿਆ । ਪੁਲਿਸ ਨੇ ਇਸ ਸਬੰਧੀ 20 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ । ਪੁਲਿਸ ਵਲੋਂ ਇਹ ਕਾਰਵਾਈ ਸੂਫ਼ੀਆਂ ਚੌਕ ਨੇੜੇ ਰਹਿਣ ਵਾਲੇ ਦਲਜੀਤ ਸਿੰਘ ਦੀ ਸ਼ਿਕਾਇਤ ’ ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਗਗਨ ਵਾਸੀ ਹਰਗੋਬਿੰਦਪੁਰਾ , ਮਨਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ , ਹੀਰਾ , ਯੁਵਰਾਜ , ਗੁਰਮੀਤ ਸਿੰਘ , ਰਾਜਾ ਅਤੇ ਉਨ੍ਹਾਂ ਦੇ 15 ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ । ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਉਸ ਦੀ ਦੁਕਾਨ ’ ਤੇ ਕੰਮ ਕਰਦੀ ਇਕ ਲੜਕੀ ਨੂੰ ਉਕਤ ਕਥਿਤ ਦੋਸ਼ੀਆਂ ਵਲੋਂ ਛੇੜਖ਼ਾਨੀ ਕੀਤੀ ਜਾ ਰਹੀ ਸੀ । ਜਦੋਂ ਇਹਨਾਂ ਕਥਿਤ ਦੋਸ਼ੀਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਇਨ੍ਹਾਂ ਨੇ ਆਪਣੇ ਸਾਥੀ ਬੁਲਾ ਲਏ ਤੇ ਉਸ ਦੀ ਕੁੱਟਮਾਰ ਕੀਤੀ । ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ । ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ , ਪੁਲਿਸ ਜਾਂਚ ਕਰ ਰਹੀ ਹੈ ।
ਸਦਮਾ
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਕੇਵਲ ਸਿੱਖਾਂ ਦੇ ਹੀ ਨਹੀਂ, ਸਗੋਂ ਪੂਰੀ ਮਾਨਵਤਾ ਦੇ ਸਾਂਝੇ ਗੁਰੂ ਹਨ- ਖੱਟੜਾ, ਰੁਪਾਲੋਂ ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਲਈ ਪੰਜਾਬ ਲਿਆਂਦਾ ਜਾਵੇ- ਰੁਪਾਲੋਂ
Ad Position 24