11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਵਿਸ਼ਵ ਟੀਕਾਕਰਨ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਏ

ਖੰਨਾ , 11 ਨਵੰਬਰ ( ਹਰਜਿੰਦਰ ਸਿੰਘ ਲਾਲ )- ਸਿਵਲ ਸਰਜਨ ਲੁਧਿਆਣਾ ਡਾ . ਰਮਨਦੀਪ ਕੌਰ ਦੀਆਂ ਹਿਦਾਇਤਾਂ ਤੇ ਸੀਨੀਅਰ ਮੈਡੀਕਲ ਅਫਸਰ ਡਾ .

Ad Position 21
No active advertisement
ਅਜੀਤ ਡੈਸਕ 12-11-2026
ਖੰਨਾ , 11 ਨਵੰਬਰ ( ਹਰਜਿੰਦਰ ਸਿੰਘ ਲਾਲ )- ਸਿਵਲ ਸਰਜਨ ਲੁਧਿਆਣਾ ਡਾ . ਰਮਨਦੀਪ ਕੌਰ ਦੀਆਂ ਹਿਦਾਇਤਾਂ ਤੇ ਸੀਨੀਅਰ ਮੈਡੀਕਲ ਅਫਸਰ ਡਾ . ਸੁਦੀਪ ਸਿੱਧੂ ਦੀ ਅਗਵਾਈ ਵਿਚ ਵਿਸ਼ਵ ਟੀਕਾਕਰਨ ਦਿਵਸ ਦੇ ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ । ਇਸ ਮੌਕੇ ਡਾ . ਸੁਦੀਪ ਸਿੱਧੂ ਨੇ ਦੱਸਿਆ ਕਿ ਟੀਕਾਕਰਨ ਬੱਚਿਆਂ ਨੂੰ 12 ਤੋ ਵੱਧ ਗੰਭੀਰ ਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਦਾ ਇਕ ਸੁਰੱਖਿਅਤ ਤੇ ਪ੍ਰਭਾਵਸ਼ਾਲੀ ਤਰੀਕਾ ਹੈ । ਬੱਚੇ ਦੇ ਜਨਮ ਤੋਂ ਲੈ ਕੇ ਨਿਰਧਾਰਤ ਉਮਰ ਤੱਕ ਸਾਰੇ ਲੋੜੀਂਦੇ ਟੀਕੇ ਸਮੇਂ ਸਿਰ ਲਗਵਾਉਣੇ ਬਹੁਤ ਜ਼ਰੂਰੀ ਹਨ । ਉਨ੍ਹਾਂ ਦੱਸਿਆ ਕਿ ਸਾਰੇ ਆਯੂਸਮਾਨ ਅਰੋਗਿਆ ਕੇਂਦਰਾਂ ਵਿੱਚ ਯੂਨੀਵਰਸਲ ਇਮਿਊਨਾਈਜ਼ੇਸ਼ਨ ਪ੍ਰੋਗਰਾਮ ਅਧੀਨ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਵੱਖ - ਵੱਖ ਬਿਮਾਰੀਆਂ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਦੀ ਸਹੂਲਤ ਦਿੱਤੀ ਜਾਂਦੀ ਹੈ । ਇਸ ਤੋਂ ਇਲਾਵਾ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਦਾ ਟੀਕਾਕਰਨ ਕਾਰਡ ਸੰਭਾਲ ਕੇ ਰੱਖਣ ਅਤੇ ਨਿਰਧਾਰਤ ਸਮੇਂ ਅਨੁਸਾਰ ਸਾਰੇ ਟੀਕੇ ਲਗਵਾਉਣ । ਇਸ ਸਮੇਂ ਬੀ . ਈ . ਈ . ਗੁਰਦੀਪ ਸਿੰਘ ਨੇ ਕਿਹਾ ਕਿ ਟੀਕਾਕਰਨ ਪੂਰੀ ਤਰ੍ਹਾਂ ਸੁਰਖਿਅਤ ਅਤੇ ਅਸਰਦਾਰ ਹੈ । ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਟੀਕਾਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਗਲਤ ਧਾਰਨਾ ਜਾਂ ਅਫਵਾਹਾਂ ਤੋਂ ਬਚਣ ਅਤੇ ਆਪਣੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਯਕੀਨੀ ਬਣਾਉਣ । ਇਸ ਸਮੇਂ ਸੀ . ਐਚ ਸੀ . ਮਾਨੂੰਪੁਰ ਦਾ ਸਟਾਫ ਹਾਜਰ ਸੀ ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ਚ ਝੋਨੇ ਦੀ ਫ਼ਸਲ ਦੀ ਖ਼ਰੀਦ ਬੰਦ ਕਰਨਾ ਸਰਕਾਰ ਦਾ ਨਿੰਦਣਯੋਗ ਫ਼ੈਸਲਾ- ਧਾਲੀਵਾਲ, ਗਿੱਲ ਕੋਟਲੀ ਅਗਲੀ ਖ਼ਬਰ ਸਵੈ-ਜਨਗਣਨਾ 16 ਤੋਂ 30 ਨਵੰਬਰ ਤੱਕ ਹੋਵੇਗੀ- ਗੁਰਚਰਨ ਸਿੰਘ
Ad Position 24