11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਈ ਅੰਮ੍ਰਿਤਪਾਲ ਸਿੰਘ ਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣਾ ਘੱਟ ਗਿਣਤੀਆਂ ਨਾਲ ਅਨਿਆਂ- ਵਿਧਾਇਕ ਇਯਾਲੀ

ਮੁੱਲਾਂਪੁਰ-ਦਾਖਾ, 11 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪਹਿਲਾਂ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਆਪਣੀ ਬਜ਼ੁਰਗ ਅਤੇ ਬਿਮਾਰ ਮਾਂ ਨੂੰ ਮਿਲਣ ਲਈ 4 ਹਫ਼ਤਿਆਂ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ ਦਾ ਦਰਵਾਜਾ ਖੜਕਾਇਆ ਸੀ, ਜਿਸ ਦੀ ਸੁਣਵਾਈ ਅਜੇ ਵੀ ਨਹੀਂ ਹੋਈ, ਹੁਣ ਖੰਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਦਾਦੀ ਚਰਨ ਕੌਰ ਦੇ ਦਿਹਾਂਤ ਬਾਅਦ ਪੈਰੋਲ ਲਈ ਅਰਜ਼ੀ ਦਾ ਅਦਾਲਤਾਂ ਵਲੋਂ ਲਟਕਾਇਆ ਜਾਣਾ ਘੱਟ ਗਿਣਤੀਆਂ ਲਈ ਕਿਸੇ ਵਿਤਕਰੇ ਤੋਂ ਘੱਟ ਨਹੀ, ਇਹ ਪ੍ਰਗਟਾਵਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਖੰਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ, ਭਾਈ ਹਰਜੀਤ ਸਿੰਘ ਦੀ ਪੈਰੋਲ ਰਿਹਾਈ ’ਚ ਦੇਰੀ ਨੂੰ ਲੈ ਕੇ ਕੀਤਾ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਰਾਜ ਤੇ ਕੇਂਦਰ ਸਰਕਾਰਾਂ ਵਲੋਂ ਮਾਂ ਚਰਨ ਕੌਰ ਦੇ ਅੰਤਿਮ ਸੰਸਕਾਰ ਸਮੇਂ ਉਸ ਦੇ ਸਪੁੱਤਰ ਹਰਜੀਤ ਸਿੰਘ, ਪੋਤਰੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ, ਦੋਹਤੇ ਸੁਖਮਨਜੀਤ ਸਿੰਘ ਨੂੰ ਪੈਰੋਲ ’ ਚ ਦੇਰੀ ਮਨੁੱਖੀ ਅਧਿਕਾਰਾਂ ਦਾ ਘਾਣ ਹੈ।

Ad Position 21
No active advertisement
ਵਿਧਾਇਕ ਮਨਪ੍ਰੀਤ ਸਿੰਘ ਇਯਾਲੀ 12-11-2026
ਮੁੱਲਾਂਪੁਰ-ਦਾਖਾ, 11 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪਹਿਲਾਂ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਆਪਣੀ ਬਜ਼ੁਰਗ ਅਤੇ ਬਿਮਾਰ ਮਾਂ ਨੂੰ ਮਿਲਣ ਲਈ 4 ਹਫ਼ਤਿਆਂ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ ਦਾ ਦਰਵਾਜਾ ਖੜਕਾਇਆ ਸੀ, ਜਿਸ ਦੀ ਸੁਣਵਾਈ ਅਜੇ ਵੀ ਨਹੀਂ ਹੋਈ, ਹੁਣ ਖੰਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਦਾਦੀ ਚਰਨ ਕੌਰ ਦੇ ਦਿਹਾਂਤ ਬਾਅਦ ਪੈਰੋਲ ਲਈ ਅਰਜ਼ੀ ਦਾ ਅਦਾਲਤਾਂ ਵਲੋਂ ਲਟਕਾਇਆ ਜਾਣਾ ਘੱਟ ਗਿਣਤੀਆਂ ਲਈ ਕਿਸੇ ਵਿਤਕਰੇ ਤੋਂ ਘੱਟ ਨਹੀ, ਇਹ ਪ੍ਰਗਟਾਵਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਖੰਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ, ਭਾਈ ਹਰਜੀਤ ਸਿੰਘ ਦੀ ਪੈਰੋਲ ਰਿਹਾਈ ’ਚ ਦੇਰੀ ਨੂੰ ਲੈ ਕੇ ਕੀਤਾ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਰਾਜ ਤੇ ਕੇਂਦਰ ਸਰਕਾਰਾਂ ਵਲੋਂ ਮਾਂ ਚਰਨ ਕੌਰ ਦੇ ਅੰਤਿਮ ਸੰਸਕਾਰ ਸਮੇਂ ਉਸ ਦੇ ਸਪੁੱਤਰ ਹਰਜੀਤ ਸਿੰਘ, ਪੋਤਰੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ, ਦੋਹਤੇ ਸੁਖਮਨਜੀਤ ਸਿੰਘ ਨੂੰ ਪੈਰੋਲ ’ ਚ ਦੇਰੀ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦੁਖਦਾਇਕ ਮੌਕਿਆਂ ’ਤੇ ਵੀ ਪੈਰੋਲ ਨਾ ਮਿਲਣਾ ਸਿੱਖ ਕੌਮ ਦੇ ਮਨਾਂ ਵਿਚ ਬੇਗਾਨਗੀ ਅਤੇ ਗੁਲਾਮੀ ਦਾ ਅਹਿਸਾਸ ਕਰਵਾਉਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਅਦਾਲਤਾਂ ’ਚ ਪੂਰਨ ਵਿਸ਼ਵਾਸ ਹੈ, ਅਦਾਲਤਾਂ ਨੂੰ ਵੀ ਮਨੁੱਖੀ ਅਧਿਕਾਰਾਂ ਦੀ ਕਦਰ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਮੰਡੀਆਂ ’ਚ ਝੋਨੇ ਦੀ ਫ਼ਸਲ ਦੀ ਖ਼ਰੀਦ ਬੰਦ ਕਰਨਾ ਸਰਕਾਰ ਦਾ ਨਿੰਦਣਯੋਗ ਫ਼ੈਸਲਾ- ਧਾਲੀਵਾਲ, ਗਿੱਲ ਕੋਟਲੀ
Ad Position 24