11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਾਬਕ ਵਿਧਾਇਕ ਲੱਖਾ ਪਾਇਲ ਨੇ ਦਾਣਾ ਮੰਡੀ ਦਾ ਕੀਤਾ ਦੌਰਾ

ਜੌੜੇਪੁਲ ਜਰਗ, 11 ਨਵੰਬਰ (ਪਾਲਾ ਰਾਜੇਵਾਲੀਆ)- ਸਾਬਕ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਪਿੰਡ ਰੌਣੀ ਦੀ ਦਾਣਾ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਕਿਸਾਨਾਂ ਨਾਲ ਰਾਬਤਾ ਕੀਤਾ ਅਤੇ ਕਿਸਾਨਾਂ ਨੂੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

Ad Position 21
No active advertisement
ਅਜੀਤ ਡੈਸਕ 12-11-2026
ਜੌੜੇਪੁਲ ਜਰਗ, 11 ਨਵੰਬਰ (ਪਾਲਾ ਰਾਜੇਵਾਲੀਆ)- ਸਾਬਕ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਪਿੰਡ ਰੌਣੀ ਦੀ ਦਾਣਾ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਕਿਸਾਨਾਂ ਨਾਲ ਰਾਬਤਾ ਕੀਤਾ ਅਤੇ ਕਿਸਾਨਾਂ ਨੂੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਦਾਣਾ ਮੰਡੀ ’ਚ ਕਿਸਾਨਾਂ ਨੇ ਲੱਖਾ ਪਾਇਲ ਨੂੂੰ ਦੱਸਿਆ ਕਿ ਉਨ੍ਹਾਂ ਨੂੰ 15-15 ਦਿਨਾਂ ਤੋਂ ਮੰਡੀ ’ਚ ਬੈਠਣਾ ਪੈ ਰਿਹਾ ਹੈ। ਪ੍ਰੰੰਤੂ ਫ਼ਸਲ ਨਹੀਂ ਵਿਕ ਰਹੀ। ਪਿੰਡ ਭਰਥਲਾ ਰੰਧਾਵਾ ਨੇ ਆਤਮਾ ਸਿੰਘ ਨੇ ਦੱਸਿਆ ਕਿ ਉਸ ਨੂੰ ਅਨੇਕਾਂ ਦਿਨ ਹੋ ਗਏ ਹਨ ਪਰ ਅੱਜ ਤੱਕ ਝੋਨੇ ਦੀ ਫ਼ਸਲ ਨਹੀਂ ਖਰੀਦੀ ਗਈ। ਜੁਲਮਗੜ੍ਹ ਦੇ ਇਕ ਕਿਸਾਨ ਨੇ ਦੱਸਿਆ ਕਿ ਉਨ੍ਹਾਂ ਦੀ ਝੋਨੇ ਦੀ ਫ਼ਸਲ ਐਮ. ਐਸ. ਪੀ. ਤੋਂ ਘੱਟ ਰੇਟ ਤੇ ਖਰੀਦੀ ਜਾ ਰਹੀ ਹੈ। ਇਸੇ ਤਰ੍ਹਾਂ ਕਈ ਕਿਸਾਨਾਂ ਨੇ ਦੋਸ਼ ਲਗਾਏ ਕਿ ਉਹ ਮੰਡੀ ’ਚ ਆ ਕੇ ਰੁਲ ਰਹੇ ਹਨ। ਪਰ ਝੋਨੇ ਦੀ ਫ਼ਸਲ ਖਰੀਦੀ ਨਹੀਂ ਜਾ ਰਹੀ। ਲਖਵੀਰ ਸਿੰਘ ਲੱਖਾ ਪਾਇਲ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਸੁਣ ਕੇ ਸਬੰਧਿਤ ਅਧਿਕਾਰੀਆਂ ਨਾਂਲ ਫ਼ੋਨ ਤੇ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਜੇਕਰ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਨਾ ਹੋਈਆਂ ਤਾਂ ਕਾਂਗਰਸ ਪੰਜਾਬ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਵਿਰੁੱਧ ਸੰਘਰਸ਼ ਵਿੱਢੇਗੀ ਅਤੇ ਕਿਸਾਨਾਂ ਨੂੰ ਇਨਸਾਫ਼ ਦਿਵਾ ਕੇ ਹੀ ਦਮ ਲਵੇਗਾ। ਇਸ ਮੌਕੇ ਹਾਜ਼ਰ ਕਿਸਾਨਾਂ ਤੋਂ ਇਲਾਵਾ ਰੁਪਿੰਦਰ ਸਿੰਘ ਗੋਲਡੀ ਭਰਥਲਾ ਰੰਧਾਵਾ, ਦਰਸ਼ਨ ਸਿੰਘ ਮਲਕਪੁਰ, ਅਵਤਾਰ ਸਿੰਘ ਮੰਤਰੀ ਰੌਣੀ, ਹੈਪੀ ਰੌਣੀ, ਗੁਰਪ੍ਰੀਤ ਰੌਣੀ, ਜਗਰੂਪ ਸਿੰਘ ਰੌਣੀ, ਰੁਪਿੰਦਰ ਪੰਚ ਰੌਣੀ, ਦਿਲਬਰ ਰੌਣੀ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਰਾਜੇਵਾਲ ਦੇ ਵਫ਼ਦ ਵਲੋਂ ਡੀ. ਸੀ. ਹਿਮਾਂਸ਼ੂ ਜੈਨ ਦਾ ਸਨਮਾਨ ਅਗਲੀ ਖ਼ਬਰ ਪੀ. ਸੀ. ਐੱਸ. ਪੇਪਰ ਲੀਕ ਮਾਮਲੇ ਵਿਰੁੱਧ ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24