12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕੈਬਨਿਟ ਮੰਤਰੀ ਸੌਂਦ ਵਲੋਂ ਪਿੰਡ ਮਾਣਕ ਮਾਜਰਾ ਵਿਖੇ ਬਣੇ ਮੁੱਖ ਮੰਤਰੀ ਖੇਡ ਗਰਾਊਂਡ ਦਾ ਉਦਘਾਟਨ

ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ ਪਿੰਡ ਮਾਣਕ ਮਾਜਰਾ ਵਿਖੇ ਲਗਭਗ 37 ਲੱਖ ਰੁਪਏ ਦੀ ਲਾਗਤ ਨਾਲ 2 ਏਕੜ ਵਿੱਚ ਬਣੇ ਨਵੇਂ ਮੁੱਖ ਮੰਤਰੀ ਖੇਡ ਗਰਾਊਂਡ ਦਾ ਉਦਘਾਟਨ ਕਰਕੇ ਇਸ ਨੂੰ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਖੇਡ ਮੈਦਾਨ ਦੇ ਬਣਨ ਨਾਲ ਪਿੰਡ ਦੇ ਹੋਣਹਾਰ ਖਿਡਾਰੀਆਂ ਦੀ ਇੱਕ ਅਹਿਮ ਮੰਗ ਪੂਰੀ ਹੋਈ ਹੈ ਅਤੇ ਨੌਜਵਾਨਾਂ ਨੂੰ ਆਪਣੇ ਪਿੰਡ ਵਿਚ ਹੀ ਖੇਡਾਂ ਦੇ ਅਭਿਆਸ ਲਈ ਬਿਹਤਰ ਸਹੂਲਤ ਮਿਲੀ ਹੈ।

Ad Position 21
No active advertisement
ਅਜੀਤ ਡੈਸਕ 13-11-2026
ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ ਪਿੰਡ ਮਾਣਕ ਮਾਜਰਾ ਵਿਖੇ ਲਗਭਗ 37 ਲੱਖ ਰੁਪਏ ਦੀ ਲਾਗਤ ਨਾਲ 2 ਏਕੜ ਵਿੱਚ ਬਣੇ ਨਵੇਂ ਮੁੱਖ ਮੰਤਰੀ ਖੇਡ ਗਰਾਊਂਡ ਦਾ ਉਦਘਾਟਨ ਕਰਕੇ ਇਸ ਨੂੰ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਖੇਡ ਮੈਦਾਨ ਦੇ ਬਣਨ ਨਾਲ ਪਿੰਡ ਦੇ ਹੋਣਹਾਰ ਖਿਡਾਰੀਆਂ ਦੀ ਇੱਕ ਅਹਿਮ ਮੰਗ ਪੂਰੀ ਹੋਈ ਹੈ ਅਤੇ ਨੌਜਵਾਨਾਂ ਨੂੰ ਆਪਣੇ ਪਿੰਡ ਵਿਚ ਹੀ ਖੇਡਾਂ ਦੇ ਅਭਿਆਸ ਲਈ ਬਿਹਤਰ ਸਹੂਲਤ ਮਿਲੀ ਹੈ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਖੇਡ ਮੈਦਾਨਾਂ ਦਾ ਨਿਰਮਾਣ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਣ ਵੱਲ ਇੱਕ ਅਹਿਮ ਕਦਮ ਹੈ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਨੌਜਵਾਨਾਂ ਵਿਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਢੁੱਕਵੇਂ ਮੌਕੇ ਤੇ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡ ਮਾਣਕ ਮਾਜਰਾ ਦਾ ਇਹ ਨਵਾਂ ਖੇਡ ਮੈਦਾਨ ਖਿਡਾਰੀਆਂ ਨੂੰ ਨਿਯਮਤ ਅਭਿਆਸ ਕਰਨ ਅਤੇ ਆਪਣੇ ਪ੍ਰਦਰਸ਼ਨ ਵਿੱਚ ਹੋਰ ਨਿਖਾਰ ਲਿਆਉਣ ਦਾ ਮੌਕਾ ਦੇਵੇਗਾ। ਇਸ ਨਾਲ ਹੋਰ ਬੱਚੇ ਅਤੇ ਨੌਜਵਾਨ ਵੀ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਹੋਣਗੇ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਲਈ ਜ਼ਰੂਰੀ ਹਨ, ਉੱਥੇ ਹੀ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਆਪਸੀ ਸਹਿਯੋਗ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਖੇਡਾਂ ਨੌਜਵਾਨਾਂ ਨੂੰ ਮਿਹਨਤ ਅਤੇ ਲਗਨ ਨਾਲ ਆਪ ਣੇ ਟੀਚਿਆਂ ਵੱਲ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਮੈਦਾਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਤੇ ਨਿਰੰਤਰ ਅਭਿਆਸ ਰਾਹੀਂ ਆਪਣੇ ਪਿੰਡ, ਜ਼ਿਲ੍ਹੇ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ। ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਦੀ ਪੰਚਾਇਤ ਅਤੇ ਵਾਸੀਆਂ ਨੂੰ ਵੀ ਸੱਦਾ ਦਿੱਤਾ ਕਿ ਉਹ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਤੇ ਖੇਡ ਮੈਦਾਨ ਦੀ ਸਾਂਭ-ਸੰਭਾਲ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਖੇਡ ਗਤੀਵਿਧੀਆਂ ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵੱਧਦਾ ਹੈ ਅਤੇ ਉਹ ਸਿਹਤਮੰਦ ਜੀਵਨ ਸ਼ੈਲੀ ਅਪਣਾਉਂਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਖੇਡ ਗਰਾਊਂਡ ਵਿੱਚ ਬੂਟਾ ਵੀ ਲਗਾਇਆ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ, ਪਿੰਡ ਦੀ ਸਮੁੱਚੀ ਪ ੰਚਾਇਤ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੰਨਾ ਦੇ ਨਵੇਂ ਏ. ਡੀ. ਸੀ. ਅਨਮਜੋਤ ਕੌਰ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ dcdff
Ad Position 24