12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੈਕਰਡ ਹਾਰਟ ਸਕੂਲ ਵਿਖੇ ਰਫ਼ਤਾਰ -2026 ਖੇਡ ਸਮਾਗਮ ਦੀ ਸ਼ੁਰੂਆਤ

ਲੁਧਿਆਣਾ, 12 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸੈਕਰਡ ਹਾਰਟ ਕਾਨਵੈਂਟ ਸਕੂਲ, ਸੈਕਟਰ 39, ਅਰਬਨ ਅਸਟੇਟ ਵਿਖੇ ਸਾਲਾਨਾ ਖੇਡ ਸਮਾਗਮ ਰਫ਼ਤਾਰ 2026 ਬੜੇ ਉਤਸ਼ਾਹ ਅਤੇ ਉਤਸ਼ਾਹਪੂਰਨ ਮਾਹੌਲ ਵਿਚ ਸ਼ੁਰੂ ਹੋਇਆ। ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਜਗਦੀਪ ਸਿੰਘ, ਐਸ.

Ad Position 21
No active advertisement
ਅਜੀਤ ਡੈਸਕ 13-11-2026
ਲੁਧਿਆਣਾ, 12 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸੈਕਰਡ ਹਾਰਟ ਕਾਨਵੈਂਟ ਸਕੂਲ, ਸੈਕਟਰ 39, ਅਰਬਨ ਅਸਟੇਟ ਵਿਖੇ ਸਾਲਾਨਾ ਖੇਡ ਸਮਾਗਮ ਰਫ਼ਤਾਰ 2026 ਬੜੇ ਉਤਸ਼ਾਹ ਅਤੇ ਉਤਸ਼ਾਹਪੂਰਨ ਮਾਹੌਲ ਵਿਚ ਸ਼ੁਰੂ ਹੋਇਆ। ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਜਗਦੀਪ ਸਿੰਘ, ਐਸ. ਐਚ. ਓ. ਅਰਬਨ ਅਸਟੇਟ ਵਲੋਂ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਤਵੀਰ ਸਿੰਘ, ਵਧੀਕ ਐਸ.ਐਚ.ੳ., ਮੋਤੀ ਨਗਰ ਪੁਲਿਸ ਸਟੇਸ਼ਨ ਵੀ ਸ਼ਾਮਲ ਹੋਏ, ਜਿਨ੍ਹਾਂ ਦਾ ਸਕੂਲ ਦੇ ਡਾਇਰੈਕਟਰ ਰੈਵ. ਫਾਦਰ ਸੇਬੇਸਟੀਅਨ ਪੱਲਾਸੇਰੀ ਅਤੇ ਪ੍ਰਿੰਸੀਪਲ ਰੈਵ.ਸਿਸਟਰ ਮਾਰੀਆ ਸੇਬਿਨ ਵਲੋਂ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰਆਤ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਅਤੇ ਬੈਂਡ ਪੇਸ਼ਕਾਰੀ ਨਾਲ ਹੋਈ। ਇਸ ਦੌਰਾਨ ਵਿਦਿਆਰਥੀਆਂ ਨੇ 100 ਮੀਟਰ ਅਤੇ 300 ਮੀਟਰ ਦੌੜ, ਸ਼ਾਟ ਪੁੱਟ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਪੂਰੇ ਜੋਸ਼ ਨਾਲ ਹਿੱਸਾ ਲਿਆ। ਮੁੱਖ ਮਹਿਮਾਨ ਜਗਦੀਪ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ-ਅਫਜਾਈ ਕਰਦਿਆਂ ਕਿਹਾ ਕਿ ਖੇਡਾਂ ਸਿਰਫ ਸ਼ਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀ, ਸਗੋਂ ਇਨ੍ਹਾਂ ਬੱਚਿਆਂ ਵਿਚ ਅਨੁਸ਼ਾਸਨ, ਆਤਮ ਵਿਸ਼ਵਾਸ਼, ਸਹਿਯੋਗ ਅਤੇ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਸਕੂਲ ਡਾਇਰੈਕਟਰ ਰੈਵ. ਫਾਦਰ ਸੇਬੇਸਟੀਅਨ ਤੇ ਪ੍ਰਿੰਸੀਪਲ ਰੈਵ. ਸਿਸਟਰ ਮਾਰੀਆ ਨੇ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅੇਤ ਹੋਰ ਗਤੀਵਿਧੀਆਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਤੇ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਉਤਸ਼ਾਹਿਤ ਕਰਦੇ ਹਨ। ਸਮਾਗਮ ਦਾ ਸਮਾਪਤੀ ਸਮਾਰੋਹ 14 ਨਵੰਬਰ ਨੂੰ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਯਾਦੂ ਨੇ ਬੀਬੀ ਬਲਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਸ਼ਹਿਰੀ-1 ਤੇ ਬੀਬੀ ਮਨਦੀਪ ਕੌਰ ਨੂੰ ਸ਼ਹਿਰੀ-2 ਦਾ ਸਰਕਲ ਪ੍ਰਧਾਨ ਕੀਤਾ... ਅਗਲੀ ਖ਼ਬਰ ਮਨਪ੍ਰੀਤ ਸਿੰਘ ਨੂੰ ਦਲ ਪੰਥ ਸਿੰਘ ਸਾਹਿਬ ਨਵਾਬ ਕਪੂਰ ਸਿੰਘ ਅਕਾਲੀ ਬੁੱਢਾ ਦਲ ਦੇ ਗੱਤਕੇ ਦੇ ਉਸਤਾਦ ਦੀ ਜ਼ਿਮੇਵਾਰੀ ਸੌਂਪ...
Ad Position 24