ਯਾਦੂ ਨੇ ਬੀਬੀ ਬਲਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਸ਼ਹਿਰੀ-1 ਤੇ ਬੀਬੀ ਮਨਦੀਪ ਕੌਰ ਨੂੰ ਸ਼ਹਿਰੀ-2 ਦਾ ਸਰਕਲ ਪ੍ਰਧਾਨ ਕੀਤਾ ਨਿਯੁਕਤ
ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵਲੋਂ ਪਾਰਟੀ ਦੇ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਹਲਕਾ ਖੰਨਾ ਤੋਂ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਕੁਲਦੀਪ ਕੌਰ ਗਗਨ ਕਾਲੀਰਾਓ ਨਾਲ ਸਲਾਹ-ਮਸ਼ਵਰਾਂ ਕਰਨ ਉਪਰੰਤ ਪਾਰਟੀ ਲਈ ਮਿਹਨਤ ਕਰ ਰਹੇ ਬੀਬੀ ਬਲਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਸ਼ਹਿਰੀ-1 ਦਾ ਸਰਕਲ ਪ੍ਰਧਾਨ ਤੇ ਬੀਬੀ ਮਨਦੀਪ ਕੌਰ ਨੂੰ ਇਸਤਰੀ ਅਕਾਲੀ ਦਲ ਸ਼ਹਿਰੀ-2 ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਸ
ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਿਚ ਨਵੀਆਂ ਨਿਯੁਕਤੀਆਂ ਕਰਨ ਸਮੇਂ ਯਾਦਵਿੰਦਰ ਸਿੰਘ ਯਾਦੂ। ਤਸਵੀਰ : ਸੋਨੀ ਗਿੱਲ
13-11-2026
ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵਲੋਂ ਪਾਰਟੀ ਦੇ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਹਲਕਾ ਖੰਨਾ ਤੋਂ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਕੁਲਦੀਪ ਕੌਰ ਗਗਨ ਕਾਲੀਰਾਓ ਨਾਲ ਸਲਾਹ-ਮਸ਼ਵਰਾਂ ਕਰਨ ਉਪਰੰਤ ਪਾਰਟੀ ਲਈ ਮਿਹਨਤ ਕਰ ਰਹੇ ਬੀਬੀ ਬਲਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਸ਼ਹਿਰੀ-1 ਦਾ ਸਰਕਲ ਪ੍ਰਧਾਨ ਤੇ ਬੀਬੀ ਮਨਦੀਪ ਕੌਰ ਨੂੰ ਇਸਤਰੀ ਅਕਾਲੀ ਦਲ ਸ਼ਹਿਰੀ-2 ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਯਾਦੂ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦੇ ਕਿਹਾ ਕਿ ਪਾਰਟੀ ਉਮੀਦ ਕਰਦੀ ਹੈ ਕਿ ਉਹ ਇਸ ਜਿੰਮੇਵਾਰੀ ਨੂੰ ਮਿਹਨਤ ਤੇ ਲਗਨ ਨਾਲ ਨਿਭਾਉਗੇ। ਯਾਦੂ ਨੇ ਕਿਹਾ ਕਿ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਆਉਣ ਵਾਲੀਆਂ ਚੋਣਾਂ ਤੇ ਸੂਬੇ ਦੇ ਵੱਖ-ਵੱਖ ਮੁੱਦਿਆਂ ਨਸ਼ਿਆਂ ਤੇ ਆਪ ਸਰਕਾਰ ਦੀ ਗੁੰਮਰਾਹਕੁੰਨ ਸਕੀਮਾਂ ਵਿਰੁੱਧ ਅਹਿਮ ਰੋਲ ਨਿਭਾਇਆ ਜਾਵੇਗਾ। ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਵੀ ਇਸਤਰੀ ਵਿੰਗ ਅਹਿਮ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੋਚ ਸਦਕਾ ਅਕਾਲੀ ਦਲ ਨੇ ਇਸਤਰੀ ਅਕਾਲੀ ਦਲ ਦੇ ਵਿਸਥਾਰ ਦੀ ਯੋਜਨਾ ਬਣਾਈ ਹੈ ਤਾਂ ਜੋ ਹਰ ਪਿੰਡ ਤੇ ਹਰ ਬੂਥ ਤੱਕ ਪਹੁੰਚਿਆ ਜਾ ਸਕੇ। ਬੂਥ, ਪਿੰਡ, ਸਰਕਲ ਤੇ ਹਲਕਾ ਪੱਧਰ ’ਤੇ ਚੋਣਾਂ ਪ੍ਰਧਾਨਗੀ ਦੀਆਂ ਚੋਣਾਂ ਕਰਵਾਈ ਜਾਣਗੀਆਂ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਵੀ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ, ਜਿਸ ਨਾਲ ਪ੍ਰਭਾਵਸ਼ਾਲੀ ਮਹਿਲਾ ਲੀਡਰਸ਼ਿਪ ਪੈਦਾ ਕੀਤੀ ਜਾਵੇਗੀ ਤਾਂ ਜੋ ਅਗਲੀਆਂ ਚੋਣਾਂ ’ਚ ਮਹਿਲਾਵਾਂ ਨੂੰ ਰਾਖਵੀਂਆਂ ਸੀਟਾਂ ’ਤੇ ਮਜ਼ਬੂਤ ਉਮੀਦਵਾਰ ਵੱਜੋਂ ਖੜਿਆ ਕੀਤਾ ਜਾ ਸਕੇ। ਯਾਦੂ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਸਤਰੀ ਅਕਾਲੀ ਦਲ 2027 ਚੋਣਾਂ ’ਚ ਅਹਿਮ ਰੋਲ ਅਦਾ ਕਰੇਗੀ। ਨਵ ਨਿਯੁਕਤ ਪ੍ਰਧਾਨ ਬਲਜੀਤ ਕੌਰ ਸਹਿਰੀ-1 ਤੇ ਮਨਦੀਪ ਕੌਰ ਸ਼ਹਿਰੀ-2 ਨੇ ਸੁਖਬੀਰ ਸਿੰਘ ਬਾਦਲ, ਯਾਦਵਿੰਦਰ ਸਿੰਘ ਯਾਦੂ ਤੇ ਕੁਲਦੀਪ ਕੋਰ ਗਗਨ ਕਾਲੀਰਾਓ ਦਾ ਨਿਯੁਕਤੀ ਲਈ ਧੰਨਵਾਦ ਕਰਦਿਆ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ। ਪਾਰਟੀ ਦੀਆਂ ਨੀਤੀਆਂ ਦਾ ਘਰ ਘਰ ਜਾ ਕੇ ਪ੍ਰਚਾਰ ਕਰਨਗੇ। ਇਲਾਕੇ ’ਚ ਪਾਰਟੀ ਨੂੰ ਮਜ਼ਬੂਤ ਕਰਕੇ ਪਾਰਟੀ ਦੀ ਜਿੱਤ ’ਚ ਯੋਗਦਾਨ ਪਾਉਣਗੀਆਂ। ਇਸ ਮੌਕੇ ਕੁਲਦੀਪ ਕੌਰ ਗਗਨ ਕਾਲੀਰਾਓ, ਦਰਸ਼ਨ ਕੌਰ, ਚਰਨਜੀਤ ਕੌਰ ਭੱਟੀਆਂ ਬਲਾਕ ਪ੍ਰਧਾਨ, ਜਗਦੇਵ ਕੌਰ, ਯੋਗਿਤਾ, ਹੈਪੀ ਆਦਿ ਹਾਜ਼ਰ ਸਨ।