12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਭਟਕਣ ਤੋਂ ਬਚਾਉਣ ਲਈ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਬਾਬਾ ਰੌਣੀ ਵਾਲੇ

ਬੀਜਾ, 12 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਅੱਜ ਦੇ ਦੌਰ ਵਿਚ ਸਾਡੀ ਨੌਜਵਾਨ ਪੀੜ੍ਹੀ ਪੱਛਮੀ ਸੱਭਿਆਚਾਰ ਤੇ ਮਾੜੀ ਸੰਗਤ ਦੇ ਪ੍ਰਭਾਵ ਹੇਠ ਆ ਕੇ ਆਪਣੇ ਮਾਪਿਆਂ ਦੇ ਕਹਿਣੇ ਤੋਂ ਬਾਹਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਵੱਲੋਂ ਦਿੱਤੀਆਂ ਗਈਆਂ ਲੱਖ ਨਸੀਹਤਾਂ ਦੇ ਬਾਵਜੂਦ ਅੱਜ ਬੱਚੇ ਗ਼ਲਤ ਰਸਤਿਆਂ ਅਤੇ ਨਸ਼ਿਆਂ ਦੀ ਦਲਦਲ ਵਿਚ ਫਸ ਰਹੇ ਹਨ।

Ad Position 21
No active advertisement
ਅਜੀਤ ਡੈਸਕ 13-11-2026
ਬੀਜਾ, 12 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਅੱਜ ਦੇ ਦੌਰ ਵਿਚ ਸਾਡੀ ਨੌਜਵਾਨ ਪੀੜ੍ਹੀ ਪੱਛਮੀ ਸੱਭਿਆਚਾਰ ਤੇ ਮਾੜੀ ਸੰਗਤ ਦੇ ਪ੍ਰਭਾਵ ਹੇਠ ਆ ਕੇ ਆਪਣੇ ਮਾਪਿਆਂ ਦੇ ਕਹਿਣੇ ਤੋਂ ਬਾਹਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਵੱਲੋਂ ਦਿੱਤੀਆਂ ਗਈਆਂ ਲੱਖ ਨਸੀਹਤਾਂ ਦੇ ਬਾਵਜੂਦ ਅੱਜ ਬੱਚੇ ਗ਼ਲਤ ਰਸਤਿਆਂ ਅਤੇ ਨਸ਼ਿਆਂ ਦੀ ਦਲਦਲ ਵਿਚ ਫਸ ਰਹੇ ਹਨ। ਇਨ੍ਹਾਂ ਚਿੰਤਾ ਭਰੇ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੰਤ ਬਾਬਾ ਦਲਜੀਤ ਸਿੰਘ ਰੌਣੀ ਵਾਲਿਆਂ ਨੇ ਪਿੰਡ ਬਗਲੀ ਕਲਾਂ ਵਿਖੇ ਗੁਰਮੀਤ ਸਿੰਘ ਖ਼ਾਲਸਾ ਦੇ ਗ੍ਰਹਿ ’ਚ ਇੱਕ ਸਮਾਗਮ ਤੋਂ ਬਾਅਦ ਗੱਲਬਾਤ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਇਸ ਗੰਭੀਰ ਸਮੱਸਿਆ ਦਾ ਇੱਕੋ-ਇਕ ਹੱਲ ਕੇਵਲ ਤੇ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਵਿਚ ਇੰਨੀ ਸ਼ਕਤੀ ਹੈ ਕਿ ਇਹ ਭਟਕੇ ਹੋਏ ਮਨ ਨੂੰ ਵੀ ਸਿੱਧੇ ਰਸਤੇ ਪਾ ਸਕਦੀ ਹੈ। ਜਦੋਂ ਬੱਚਾ ਗੁਰਬਾਣੀ ਪੜ੍ਹਦਾ ਤੇ ਵਿਚਾਰਦਾ ਹੈ, ਤਾਂ ਉਸ ਦੇ ਅੰਦਰੋਂ ਵਿਕਾਰ ਖਤਮ ਹੋ ਜਾਂਦੇ ਹਨ ਤੇ ਉਸ ਵਿਚ ਮਾਪਿਆਂ ਪ੍ਰਤੀ ਸਤਿਕਾਰ, ਕਿਰਤ ਕਰਨ ਤੇ ਸੇਵਾ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿਰਫ਼ ਦੁਨਿਆਵੀ ਪੜ੍ਹਾਈ ਤੱਕ ਸੀਮਤ ਨਾ ਰੱਖਣ, ਸਗੋਂ ਰੋਜ਼ਾਨਾ ਘਰ ਵਿੱਚ ਗੁਰਬਾਣੀ ਦਾ ਪਾਠ ਕਰਨ ਤੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਦੀ ਸੰਗਤ ਨਾਲ ਜੋੜਨ ਤਾਂ ਜੋ ਇਕ ਨਰੋਏ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ। ਇਸ ਮੌਕੇ ਗੁਰਮੀਤ ਸਿੰਘ ਖ਼ਾਲਸਾ, ਹਰਜੀਤ ਸਿੰਘ, ਧਰ ਮਿੰਦਰ ਸਿੰਘ, ਹਰਜੋਤ ਸਿੰਘ, ਦਰਸ਼ਨ ਸਿੰਘ ਤੇ ਬੱਬੀ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ­ਨਗਰ ਕੌਂਸਲ ਪ੍ਰਧਾਨ ਕੁੰਦਰਾ ਵਲੋਂ ਸ੍ਰੀ ਸ਼ਿਆਮ ਸੰਕੀਰਤਨ ਦਾ ਸੱਦਾ ਪੱਤਰ ਜਾਰੀ ਅਗਲੀ ਖ਼ਬਰ ਕੁੱਟਮਾਰ ਕਰਨ ’ ਤੇ ਮਾਮਲਾ ਦਰਜ
Ad Position 24