12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਧਿਕਾਰੀ ਬਦਲਣ ਨਾਲ ਨਹੀਂ , ਸਰਕਾਰ ਦੀ ਨੀਅਤ ਤੇ ਨੀਤੀ ਬਦਲਣ ਨਾਲ ਸੁਧਰਨਗੇ ਨਿਗਮ ਦੇ ਹਾਲਾਤ - ਦੇਬੀ

ਲੁਧਿਆਣਾ, 12 ਨਵੰਬਰ (ਭੁਪਿੰਦਰ ਸਿੰਘ ਬੈਂਸ)- ਨਗਰ ਨਿਗਮ ਵਿਚ ਲਗਾਤਾਰ ਹੋ ਰਹੇ ਕਮਿਸ਼ਨਰਾਂ ਦੇ ਤਬਾਦਲਿਆਂ ਨੂੰ ਲੈਕੇ ਭਾਜਪਾ ਪੰਜਾਬ ਦੇ ਖਜ਼ਾਨਚੀ ਅਤੇ ਹਲਕਾ ਲੁਧਿਆਣਾ ਕੇਂਦਰੀ ਦੇ ਇੰਚਾਰਜ ਗੁਰਦੇਵ ਸ਼ਰਮਾ ਦੇਬੀ ਨੇ ਆਮ ਆਦਮੀ ਪਾਰਟੀ ਸਰਕਾਰ ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਿਧਾਇਕਾਂ ਅਤੇ ਕੌਂਸਲਰਾਂ ਦੀਆਂ ਨਾਕਾਮੀਆਂ ਲੁਕਾਉਣ ਲਈ ਵਾਰ-ਵਾਰ ਅਧਿਕਾਰੀਆਂ ਦੇ ਤਬਾਦਲੇ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 13-11-2026
ਲੁਧਿਆਣਾ, 12 ਨਵੰਬਰ (ਭੁਪਿੰਦਰ ਸਿੰਘ ਬੈਂਸ)- ਨਗਰ ਨਿਗਮ ਵਿਚ ਲਗਾਤਾਰ ਹੋ ਰਹੇ ਕਮਿਸ਼ਨਰਾਂ ਦੇ ਤਬਾਦਲਿਆਂ ਨੂੰ ਲੈਕੇ ਭਾਜਪਾ ਪੰਜਾਬ ਦੇ ਖਜ਼ਾਨਚੀ ਅਤੇ ਹਲਕਾ ਲੁਧਿਆਣਾ ਕੇਂਦਰੀ ਦੇ ਇੰਚਾਰਜ ਗੁਰਦੇਵ ਸ਼ਰਮਾ ਦੇਬੀ ਨੇ ਆਮ ਆਦਮੀ ਪਾਰਟੀ ਸਰਕਾਰ ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਿਧਾਇਕਾਂ ਅਤੇ ਕੌਂਸਲਰਾਂ ਦੀਆਂ ਨਾਕਾਮੀਆਂ ਲੁਕਾਉਣ ਲਈ ਵਾਰ-ਵਾਰ ਅਧਿਕਾਰੀਆਂ ਦੇ ਤਬਾਦਲੇ ਕਰ ਰਹੀ ਹੈ। ਪਿਛਲੇ ਦੋ ਸਾਲਾਂ ਦੌਰਾਨ ਪੰਜਵੀਂ ਵਾਰ ਕਮਿਸ਼ਨਰ ਬਦਲਣਾ ਅਤੇ ਪਿਛਲੇ ਕਮਿਸ਼ਨਰ ਨੂੰ ਇਕ ਮਹੀਨੇ ਤੋਂ ਵੀ ਘੱਟ ਸਮੇਂ ਵਿਚ ਬਦਲ ਦੇਣਾ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ ਖੜ੍ਹੇ ਕਰਦਾ ਹੈ। ਦੇਬੀ ਨੇ ਕਿਹਾ ਕਿ ਟੁੱਟੀਆਂ ਸੜਕਾਂ, ਕੂੜੇ ਦੇ ਢੇਰ ਅਤੇ ਨਿਗਮ ਦੇ ਮਾੜੇ ਪ੍ਰਬੰਧਾਂ ਕਾਰਨ ਸ਼ਹਿਰ ਵਾਸੀ ਪਰੇਸ਼ਾਨ ਹਨ। ਸੱਤਾਧਾਰੀ ਆਗੂਆਂ ਦੀ ਆਪਣੀ ਖਿਚੋਤਾਣ ਕਾਰਨ ਨਿਗਮ ਅਤੇ ਲੋਕਾਂ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਬਦਲਣ ਨਾਲ ਨਿਗਮ ਦੇ ਹਾਲਾਤ ਨਹੀਂ ਸੁਧਰਨੇ, ਸਰਕਾਰ ਨੂੰ ਆਪਣੀ ਨੀਅਤ ਅਤੇ ਨੀਤੀ ਬਦਲਣ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਦਵਾਈਆਂ ਸਮੇਤ ਦੋ ਕਾਬੂ ਅਗਲੀ ਖ਼ਬਰ ‘ਆਪ’ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਦਾ ਹਿਸਾਬ ਲੈਣ ਦਾ ਸਮਾਂ ਆ ਗਿਆ ਹੈ- ਚਰਨਜੀਤ ਚੰਨੀ
Ad Position 24